07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਫ਼ਿਰੋਜ਼ਪੁਰ, 6 ਸਤੰਬਰ (ਕੁਲਬੀਰ ਸਿੰਘ ਸੋਢੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਬਲਾਕ ਫ਼ਿਰੋਜ਼ਪੁਰ ਸ਼ਹਿਰੀ ਵਲੋਂ ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਹ ਕੈਂਪ ਬਲਾਕ ਪ੍ਰਧਾਨ ਡਾ.

Ad Position 21
repet_subhas-goyals [Copy P29]
ਮੈਡੀਕਲ ਕੈਂਪ ਦੌਰਾਨ ਹਾਜ਼ਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ 07-09-2026
ਫ਼ਿਰੋਜ਼ਪੁਰ, 6 ਸਤੰਬਰ (ਕੁਲਬੀਰ ਸਿੰਘ ਸੋਢੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਬਲਾਕ ਫ਼ਿਰੋਜ਼ਪੁਰ ਸ਼ਹਿਰੀ ਵਲੋਂ ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਹ ਕੈਂਪ ਬਲਾਕ ਪ੍ਰਧਾਨ ਡਾ. ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੌਰਾਨ ਲਗਭਗ 100 ਤੋਂ 150 ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੀਤਾ ਗਿਆ। ਇਸ ਮੌਕੇ ਲੋੜਵੰਦ ਅਤੇ ਗਰੀਬ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਵਿਚ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਜ਼ਰੂਰੀ ਸਲਾਹ ਦਿੱਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਡਾ.ਭਜਨ ਸਿੰਘ ਗਿੱਲ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਹਮੇਸ਼ਾ ਹੀ ਲੋਕ ਭਲਾਈ ਅਤੇ ਸਮਾਜ ਸੇਵਾ ਦੇ ਕੰਮਾਂ ਲਈ ਤਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਤੱਕ ਮੁੱਢਲੀਆਂ ਸਿਹਤ ਸਹੂਲਤਾਂ ਪਹੁੰਚਾਉਣਾ ਸੰਸਥਾ ਦਾ ਮੁੱਖ ਉਦੇਸ਼ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵੀ ਉਪਰਾਲੇ ਜਾਰੀ ਰਹਿਣਗੇ। ਕੈਂਪ ਨੂੰ ਸਫਲ ਬਣਾਉਣ ਵਿਚ ਵਾਈਸ ਪ੍ਰਧਾਨ ਡਾ.ਗੁਲਾਬ ਸਿੰਘ, ਹੈੱਡ ਕੈਸ਼ੀਅਰ ਡਾ.ਸੰਜੀਵ ਪਾਸੀ, ਜੁਆਇੰਟ ਕੈਸ਼ੀਅਰ ਡਾ.ਬਲਜੀਤ ਸਿੰਘ, ਸਲਾਹਕਾਰ ਡਾ.ਰਜੇਸ਼ ਧਵਨ, ਸਲਾਹਕਾਰ ਡਾ.ਸੁਖਵੰਤ ਸਿੰਘ, ਜੁਆਇੰਟ ਪ੍ਰੈੱਸ ਸਕੱਤਰ ਡਾ.ਅੰਮ੍ਰਿਤ ਸਿੰਘ, ਜ਼ਿਲ੍ਹਾ ਵਾਈਸ ਪ੍ਰਧਾਨ ਡਾ.ਵਰਜਿੰਦਰ ਸਿੰਘ, ਡਾ.ਹਰਬੀਰ ਸੋਹਲ, ਡਾ.ਗੁਰਮੀਤ ਸਿੰਘ, ਡਾ.ਹਰਭਜਨ ਸਿੰਘ, ਡਾ.ਵਿਪਨ ਗਰੋਵਰ, ਡਾ.ਮਲਕੀਤ ਸਿੰਘ, ਡਾ.ਨਰੇਸ਼ ਕਟਾਰੀਆ ਅਤੇ ਡਾ.ਬਲਵੰਤ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਸਕੂਲ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24