07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਵੇਕਾਨੰਦ ਜੂਨੀਅਰ ਸਕੂਲ ’ਚ ਰੋਬੋ ਮਾਈਂਡਸ ਲੈਬ ਦਾ ਉਦਘਾਟਨ

ਫ਼ਿਰੋਜ਼ਪੁਰ, 6 ਸਤੰਬਰ (ਗੁਰਿੰਦਰ ਸਿੰਘ)-ਬਸਤੀ ਟੈਂਕਾਂ ਵਾਲੀ ਵਿਖੇ ਸਥਿਤ ਵਿਵੇਕਾਨੰਦ ਜੂਨੀਅਰ ਪ੍ਰੀ-ਪ੍ਰਾਇਮਰੀ ਸਕੂਲ ਵਿਖੇ ਨੰਨ੍ਹੇ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਨਵੀਨਤਾ, ਰੋਬੋਟਿਕਸ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੋਬੋ ਮਾਈਂਡਸ ਲੈਬ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਹ ਲੈਬ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਅਤੇ ਉਨ੍ਹਾਂ ਦੀਆਂ ਸਿਰਜਣਾਤਮਿਕ ਸਮਰੱਥਾਵਾਨ ਨੂੰ ਨਿਖਾਰਨ ਵੱਲ ਇਕ ਮਹੱਤਵਪੂਰਨ ਪਹਿਲ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਫ਼ਿਰੋਜ਼ਪੁਰ, 6 ਸਤੰਬਰ (ਗੁਰਿੰਦਰ ਸਿੰਘ)-ਬਸਤੀ ਟੈਂਕਾਂ ਵਾਲੀ ਵਿਖੇ ਸਥਿਤ ਵਿਵੇਕਾਨੰਦ ਜੂਨੀਅਰ ਪ੍ਰੀ-ਪ੍ਰਾਇਮਰੀ ਸਕੂਲ ਵਿਖੇ ਨੰਨ੍ਹੇ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਨਵੀਨਤਾ, ਰੋਬੋਟਿਕਸ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੋਬੋ ਮਾਈਂਡਸ ਲੈਬ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਹ ਲੈਬ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਅਤੇ ਉਨ੍ਹਾਂ ਦੀਆਂ ਸਿਰਜਣਾਤਮਿਕ ਸਮਰੱਥਾਵਾਨ ਨੂੰ ਨਿਖਾਰਨ ਵੱਲ ਇਕ ਮਹੱਤਵਪੂਰਨ ਪਹਿਲ ਹੈ। ਲੈਬ ਦਾ ਉਦਘਾਟਨ ਵਿਸ਼ੇਸ਼ ਤੌਰ ’ਤੇ ਵਿਵੇਕਾਨੰਦ ਵਰਲਡ ਸਕੂਲ ਦੀ ਪੈਟਰਨ-ਇਨ-ਚੀਫ਼ ਪ੍ਰਭਾ ਭਾਸਕਰ, ਵੀ.ਪੀ. ਐਡਮਿਨ ਮਹਿਮਾ ਕਪੂਰ ਅਤੇ ਚੀਫ਼ ਐਡਮਿਨਿਸਟ੍ਰਰੇਟਰ ਪਰਮਵੀਰ ਸ਼ਰਮਾ ਵਲੋਂ ਕੀਤਾ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਨੇ ਆਪਣੇ ਵਲੋਂ ਤਿਆਰ ਕੀਤੇ ਵੱਖ-ਵੱਖ ਪ੍ਰੋਜੈਕਟ ਵਿਸ਼ੇਸ਼ ਮਹਿਮਾਨਾਂ ਸਾਹਮਣੇ ਪੇਸ਼ ਕੀਤੇ। ਸਕੂਲ ਵਿਚ ਸਥਾਪਿਤ ਇਹ ਰੋਬੋ ਮਾਈਂਡਸ ਲੈਬ ਵਿਦਿਆਰਥੀਆਂ ਨੂੰ ਏ.ਆਈ. ਆਧਾਰਿਤ ਰੋਬੋਟਿਕਸ ਤੇ ਸਟੈਮ ਦੀ ਦੁਨੀਆ ਨਾਲ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਖੋਜ, ਪ੍ਰਯੋਗ ਤੇ ਨਵੀਆਂ ਚੀਜ਼ਾਂ ਸਿਰਜਣ ਦੇ ਮੌਕੇ ਪ੍ਰਦਾਨ ਕਰੇਗੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਭਵਿੱਖ ਦੀ ਤਕਨਾਲੋਜੀ ਲਈ ਤਿਆਰ ਕਰਨਾ ਹੈ ਤਾਂ ਜੋ ਉਹ ਬਦਲਦੇ ਤਕਨੀਕੀ ਯੁੱਗ ਵਿਚ ਆਤਮ-ਵਿਸ਼ਵਾਸ ਨਾਲ ਅੱਗੇ ਵਧ ਸਕਣ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ੀਰਾ ਰੈਲੀ ’ਚ ਸ਼ਾਮਿਲ ਹੋਣ ਲਈ ਗੁਰਪ੍ਰੀਤ ਸਿੰਘ ਸੇਖੋਂ ਦੇ ਸਮਰਥਕ ਮੁੱਦਕੀ ਤੋਂ ਵੱਡੀ ਗਿਣਤੀ ’ਚ ਹੋਏ ਰਵਾਨਾ
Ad Position 24