07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਅੰਡਰ 17 ’ਚ ਵਿਜ਼ਡਮ ਸਕੂਲ ਮੁੱਦਕੀ ਨੇ ਰਚਿਆ ਇਤਿਹਾਸ

ਮੁੱਦਕੀ, 6 ਸਤੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੀ ਮੋਹਰੀ ਵਿੱਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਲੜਕੀਆਂ ਦੀ ਫੁੱਟਬਾਲ ਅੰਡਰ 17 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਫੁੱਟਬਾਲ ਦਾ ਫਾਈਨਲ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਭਾਈ ਅਤੇ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਮੁੱਦਕੀ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ ਜਿਸ ਵਿਚ ਵਿਜ਼ਡਮ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।

Ad Position 21
repet_subhas-goyals [Copy P29]
ਫੁੱਟਬਾਲ ਮੁਕਾਬਲਿਆਂ ਅੰਡਰ 17 ਵਿਚੋਂ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਮੁੱਦਕੀ ਦੀਆਂ ਖਿਡਾਰਨਾਂ। ਤਸਵੀਰ-ਭੁਪਿੰਦਰ ਸਿੰਘ ਮੁੱਦਕੀ 07-09-2026
ਮੁੱਦਕੀ, 6 ਸਤੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੀ ਮੋਹਰੀ ਵਿੱਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਲੜਕੀਆਂ ਦੀ ਫੁੱਟਬਾਲ ਅੰਡਰ 17 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਫੁੱਟਬਾਲ ਦਾ ਫਾਈਨਲ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਭਾਈ ਅਤੇ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਮੁੱਦਕੀ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ ਜਿਸ ਵਿਚ ਵਿਜ਼ਡਮ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਡਾ.ਸੰਦੀਪ ਗੁਪਤਾ ਸੇਵਾ-ਮੁਕਤ ਡਿਪਟੀ ਡਾਇਰੈਕਟਰ, ਮੈਡਮ ਸੁਮਨ ਲਤਾ ਤੇ ਪ੍ਰਿੰਸੀਪਲ ਰੀਟਾ ਮਹਿਤਾ ਨੇ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੀ ਖੇਡ ਤੇ ਫੁੱਟਬਾਲ ਕੋਚ ਦੀ ਖੂਬ ਪ੍ਰਸ਼ੰਸਾ ਕੀਤੀ। ਮੈਡਮ ਸੁਮਨ ਲਤਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਸਹਿਣਸ਼ੀਲਤਾ, ਆਤਮ ਵਿਸ਼ਵਾਸ ਤੇ ਸਹਿਯੋਗ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਚੇਅਰਮੈਨ ਡਾ.ਸੰਦੀਪ ਗੁਪਤਾ, ਮੈਡਮ ਸੁਮਨ ਲਤਾ ਤੇ ਪ੍ਰਿੰਸੀਪਲ ਰੀਟਾ ਮਹਿਤਾ ਨੇ ਜ਼ਿਲ੍ਹੇ ’ਚੋਂ ਅੱਵਲ ਆਈ ਫੁੱਟਬਾਲ ਟੀਮ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਇਸ ਜ਼ਿਲ੍ਹਾ ਜੇਤੂ ਟੀਮ ਵਿਚੋਂ ਜਸ਼ਨਦੀਪ, ਰਾਜਵੀਰ, ਅਰਸ਼ਦੀਪ, ਕਮਲਪ੍ਰੀਤ, ਰਾਜਵੀਰ, ਚਰਨਜੀਤ, ਹਰਲੀਨ, ਅਨਮੋਲਪ੍ਰੀਤ, ਸੁਖਮਨੀ ਅਤੇ ਜੈਸਮੀਨ ਸੂਬਾ ਪੱਧਰੀ ਫੁੱਟਬਾਲ ਟੀਮ ਲਈ ਚੁਣੇ ਗਏ।
Ad Position 22
No active advertisement
ਪਿਛਲੀ ਖ਼ਬਰ ਟਰੇਡ ਯੂਨੀਅਨ ਕੌਂਸਲ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਸਮਾਗਮ ਕਰਵਾਇਆ
Ad Position 24