07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦਿਵਸ ਮੌਕੇ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਸਰਵਹਿਤਕਾਰੀ ਸਕੂਲ ਦੇ ਅਧਿਆਪਕ ਸਨਮਾਨਿਤ

ਜ਼ੀਰਾ,6 ਸਤੰਬਰ(ਪ੍ਰਤਾਪ ਸਿੰਘ ਹੀਰਾ)- ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਜ਼ੀਰਾ ਦੇ ਸਮੂਹ ਸਟਾਫ਼ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਜ਼ੀਰਾ,6 ਸਤੰਬਰ(ਪ੍ਰਤਾਪ ਸਿੰਘ ਹੀਰਾ)- ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਜ਼ੀਰਾ ਦੇ ਸਮੂਹ ਸਟਾਫ਼ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਲੈਕਚਰਾਰ ਨਰਿੰਦਰ ਸਿੰਘ ਨੇ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ ਬਹੁਤ ਹੀ ਪਵਿੱਤਰ ਹੁੰਦਾ ਹੈ। ਉਹਨਾਂ ਕਿਹਾ ਕਿ ਅਧਿਆਪਕ ਇਕ ਅਜਿਹੀ ਮੋਮਬੱਤੀ ਹੁੰਦੀ ਹੈ ਜੋ ਖੁਦ ਜਲ ਕੇ ਵਿਦਿਆਰਥੀਆਂ ਦਾ ਜੀਵਨ ਰੌਸ਼ਨ ਕਰਦੀ ਹੈ। ਜ਼ੀਰਾ ਵਿਕਾਸ ਪ੍ਰੀਸ਼ਦ ਦੇ ਚੇਅਰਮੈਨ ਸੁਖਦੇਵ ਬਿੱਟੂ ਵਿੱਜ ਨੇ ਕਿਹਾ ਕਿ ਅਧਿਆਪਕ ਦਾ ਸਹੀ ਮਾਰਗਦਰਸ਼ਨ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਵਿਚ ਅਹਿਮ ਭੂਮਿਕਾ ਅਦਾ ਕਰਦਾ ਹੈ ਜਿਸ ਦੇ ਬਲਬੂਤੇ ’ਤੇ ਵਿਦਿਆਰਥੀ ਕਿਸੇ ਵੀ ਖੇਤਰ ’ਚ ਬੁਲੰਦੀਆਂ ਪ੍ਰਾਪਤ ਕਰ ਸਕਦੇ ਹਨ। ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ, ਜਨਰਲ ਸਕੱਤਰ ਜਗਦੇਵ ਸ਼ਰਮਾ ਤੇ ਪ੍ਰੋਜੈਕਟ ਇੰਚਾਰਜ ਅਨਿਲ ਬਜਾਜ ਨੇ ਕਿਹਾ ਕਿ ਵਿਦਿਆਰਥੀ ਤੇ ਅਧਿਆਪਕ ਦਾ ਸਹੀ ਤਾਲਮੇਲ ਕਿਸੇ ਵੀ ਵਿਦਿਆਰਥੀ ਨੂੰ ਸਫਲਤਾ ਦਾ ਮੁਕਾਮ ਹਾਸਿਲ ਕਰਨ ਵਿਚ ਅਹਿਮ ਭੂਮਿਕਾ ਅਦਾ ਕਰਦਾ ਹੈ। ਇਸ ਦੌਰਾਨ ਸਕੂਲ ਪ੍ਰਿੰਸੀਪਲ ਪੂਨਮ ਸ਼ਰਮਾ, ਪ੍ਰਵੀਨ ਬਾਲਾ ਨੇ ਸੰਸਥਾ ਵਲੋਂ ਸਕੂਲ ਸਟਾਫ ਨੂੰ ਸਨਮਾਨਿਤ ਕਰਦੇ ਉਹਨਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਅਸ਼ੋਕ ਪਲਤਾ, ਡਾ. ਪ੍ਰਦੀਪ ਵਰਮਾ, ਜਗਦੇਵ ਸ਼ਰਮਾ ਜਨਰਲ ਸਕੱਤਰ , ਗੁਰਬਖਸ਼ ਸਿੰਘ ਵਿੱਜ ਕੈਸ਼ੀਅਰ, ਪੁਸ਼ਪਿੰਦਰ ਸਿੱਘ ਸੋਨੂੰ ਗੁਜਰਾਲ, ਅਨਿਲ ਬਜਾਜ, ਸੁਰਿੰਦਰ ਸ਼ਰਮਾ ਜੇ.ਈ. ,ਮੰਗਤ ਰਾਏ ਅਰੋੜਾ, ਮੈਨੇਜਰ ਜਨਕ ਰਾਜ ਗੌਤਮ ਤੇ ਲੁਧਿਆਣਾ ਵਿਭਾਗ ਦੇ ਸਕੱਤਰ ਸਤਪਾਲ ਨਰੂਲਾ, ਨਰਿੰਦਰ ਨਾਰੰਗ ,ਕੇ.ਕੇ. ਗੁਪਤਾ ,ਅਨਮੋਲ ਬਜਾਜ, ਵਨੀਤਾ ਝਾਂਜੀ ਪ੍ਰਧਾਨ ਮਹਿਲਾ ਵਿੰਗ ਤੇ ਰਾਹੁਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਮੁੱਖ ਮੰਤਰੀ ਦੀ ਲੋਕ ਮਿਲਣੀ ਦਾ ਵਿਰੋਧ ਕਰਨ ਵਾਲੇ ਨੌਜਵਾਨ ’ਤੇ ਪੁਲਿਸ ਤਸ਼ੱਦਦ ਢਾਹੁਣ ਦੀ ਨਿਖੇਧੀ ਅਗਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ’ਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24