07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਕਿਯੂ ਕਾਦੀਆਂ ਵਲੋਂ ਮੁੱਖ ਮੰਤਰੀ ਦੀ ਲੋਕ ਮਿਲਣੀ ਦਾ ਵਿਰੋਧ ਕਰਨ ਵਾਲੇ ਨੌਜਵਾਨ ’ਤੇ ਪੁਲਿਸ ਤਸ਼ੱਦਦ ਢਾਹੁਣ ਦੀ ਨਿਖੇਧੀ

ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਅਤੇ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਹਰਪ੍ਰੀਤ ਸਿੰਘ ਲੌਂਗੋਦੇਵਾ ਨੇ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਲੋਕ ਮਿਲਣੀ ਦੇ ਦੌਰਾਨ ਆਪਣੇ ਘਰ ਦੀ ਛੱਤ ’ ਤੇ ਕਾਲੇ ਝੰਡੇ ਵਿਖਾ ਕੇ ਵਿਰੋਧ ਦਰਜ ਕਰਵਾਉਣ ਵਾਲੇ ਮੋਹਨਜੀਤ ਸਿੰਘ ਨਾਲ ਪੰਜਾਬ ਪੁਲਿਸ ਦੇ ਡੀ. ਐਸ.

Ad Position 21
repet_subhas-goyals [Copy P29]
ਸੁਖਦੇਵ ਸਿੰਘ ਸਨੇਰ ਅਤੇ ਹਰਪ੍ਰੀਤ ਸਿੰਘ ਲੌਂਗੋਦੇਵਾ। ਅਜੀਤ ਤਸਵੀਰ 07-09-2026
ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਅਤੇ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਹਰਪ੍ਰੀਤ ਸਿੰਘ ਲੌਂਗੋਦੇਵਾ ਨੇ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਲੋਕ ਮਿਲਣੀ ਦੇ ਦੌਰਾਨ ਆਪਣੇ ਘਰ ਦੀ ਛੱਤ ’ ਤੇ ਕਾਲੇ ਝੰਡੇ ਵਿਖਾ ਕੇ ਵਿਰੋਧ ਦਰਜ ਕਰਵਾਉਣ ਵਾਲੇ ਮੋਹਨਜੀਤ ਸਿੰਘ ਨਾਲ ਪੰਜਾਬ ਪੁਲਿਸ ਦੇ ਡੀ.ਐਸ.ਪੀ. ਵਲੋਂ ਕੀਤੀ ਗਈ ਕੁੱਟਮਾਰ, ਸਿੱਖ ਧਰਮ ਦੇ ਪ੍ਰਤੀ ਬੋਲੇ ਗਏ ਅਪਸ਼ਬਦ, ਕੇਸਾਂ ਤੇ ਕਕਾਰਾਂ ਦੀ ਕੀਤੀ ਗਈ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹਾ ਕਰਕੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦਾ ਲੋਕਾਂ ਪ੍ਰਤੀ ਨਜ਼ਰੀਆ ਸਾਹਮਣੇ ਆ ਗਿਆ ਹੈ। ਉਹਨਾਂ ਕਿਹਾ ਕਿ ਕੋਈ ਵੀ ਇਨਸਾਨ ਆਪਣੇ ਸੰਵਿਧਾਨਿਕ ਹੱਕ ਤਹਿਤ ਸਰਕਾਰ ਦੀ ਆਲੋਚਨਾ ਕਰ ਸਕਦਾ ਹੈ ਅਤੇ ਵਿਰੋਧ ਦਰਜ ਕਰਵਾ ਸਕਦਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਵਿਚ ਤਾਨਾਸ਼ਾਹੀ ਦਾ ਰਾਜ ਹੈ ਤੇ ਸਰਕਾਰ ਦੀਆਂ ਨਾਕਾਮੀਆਂ ਦਾ ਵਿਰੋਧ ਕਰਨ ਵਾਲਿਆਂ ’ਤੇ ਜ਼ੁਲਮ ਢਾਇਆ ਜਾ ਰਿਹਾ ਹੈ। ਉਹਨਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ,ਸੂਬਾ ਕਾਰਜਕਾਰੀ ਮੈਂਬਰ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਜਿਲ੍ਹਾ ਫਿਰੋਜ਼ਪੁਰ, ਮਨਦੀਪ ਸਿੰਘ ਅਲੀਪੁਰ, ਗੁਰਪ੍ਰੀਤ ਸਿੰਘ ਵਲਟੋਹਾ, ਭੁਪਿੰਦਰ ਸਿੰਘ ਨੂਰਪੁਰ, ਮੋਹਨ ਸਿੰਘ ਨੰਬਰਦਾਰ ਫੇਰੋਕੇ, ਸੁਖਦੀਪ ਸਿੰਘ ਮਰਖਾਈ, ਅੰਮ੍ਰਿਤਪਾਲ ਸਿੰਘ ਸਾਧੂਵਾਲਾ, ਨੈਬ ਸਿੰਘ ਸੇਖਵਾਂ, ਆਤਮਾ ਸਿੰਘ ਮਨਸੂਰਦੇਵਾ ਤੇ ਮਹਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਲੇਵਾਲਾ ਦੇ ਅਨੇਕਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਸਰਵਹਿਤਕਾਰੀ ਸਕੂਲ ਦੇ ਅਧਿਆਪਕ ਸਨਮਾਨਿਤ
Ad Position 24