06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਚੇਅਰਮੈਨ ਮਹਿਲਾ ਕਮਿਸ਼ਨ ਵਲੋਂ 8 ਨੂੰ ਮੌੜ ਵਿਖੇ ਲਗਾਈ ਜਾਵੇਗੀ ਵਿਸ਼ੇਸ਼ ਲੋਕ ਅਦਾਲਤ

ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਮੈਡਮ ਰਾਜ ਲਾਲੀ ਗਿੱਲ ਵਲੋਂ ਮਹਿਲਾਵਾਂ ਨਾਲ ਸੰਬੰਧਿਤ ਮਸਲਿਆਂ ਅਤੇ ਝਗੜਿਆਂ ਦੇ ਤੁਰੰਤ ਹੱਲ ਲਈ 8 ਸਤੰਬਰ 2026, (ਮੰਗਲਵਾਰ) ਨੂੰ ਮੌੜ ਮੰਡੀ ਵਿਖੇ ਵਿਸ਼ੇਸ਼ ‘ਲੋਕ ਅਦਾਲਤ’ ਲਗਾਈ ਜਾਵੇਗੀ। ਜ਼ਿਲ੍ਹਾ ਪ੍ਰੋਜੈਕਟ ਅਫ਼ਸਰ ਪੰਕਜ ਨੇ ਦੱਸਿਆ ਕਿ ਇਹ ਵਿਸ਼ੇਸ਼ ਲੋਕ ਅਦਾਲਤ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਮੈਡਮ ਰਾਜ ਲਾਲੀ ਗਿੱਲ ਵਲੋਂ ਮਹਿਲਾਵਾਂ ਨਾਲ ਸੰਬੰਧਿਤ ਮਸਲਿਆਂ ਅਤੇ ਝਗੜਿਆਂ ਦੇ ਤੁਰੰਤ ਹੱਲ ਲਈ 8 ਸਤੰਬਰ 2026, (ਮੰਗਲਵਾਰ) ਨੂੰ ਮੌੜ ਮੰਡੀ ਵਿਖੇ ਵਿਸ਼ੇਸ਼ ‘ਲੋਕ ਅਦਾਲਤ’ ਲਗਾਈ ਜਾਵੇਗੀ। ਜ਼ਿਲ੍ਹਾ ਪ੍ਰੋਜੈਕਟ ਅਫ਼ਸਰ ਪੰਕਜ ਨੇ ਦੱਸਿਆ ਕਿ ਇਹ ਵਿਸ਼ੇਸ਼ ਲੋਕ ਅਦਾਲਤ ਐਸ.ਡੀ.ਐਮ. ਦਫ਼ਤਰ, ਮੌੜ ਮੰਡੀ ਵਿਖੇ 8 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਈ ਜਾਵੇਗੀ। ਇਸ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਮਕਸਦ ਮਹਿਲਾਵਾਂ ਨਾਲ ਸੰਬੰਧਿਤ ਝਗੜਿਆਂ ਅਤੇ ਵੱਖ-ਵੱਖ ਮਾਮਲਿਆਂ ਦਾ ਤੁਰੰਤ ਅਤੇ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣਾ ਹੋਵੇਗਾ। ਇਸ ਉਪਰਾਲੇ ਰਾਹੀਂ ਮਹਿਲਾਵਾਂ ਨੂੰ ਆਪਣੇ ਮਸਲੇ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਅਤੇ ਉਨ੍ਹਾਂ ਦੇ ਹੱਲ ਲਈ ਉਚਿਤ ਸਹਾਇਤਾ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਕਮਿਸ਼ਨ ਵਲੋਂ ਸਮੂਹ ਇਲਾਕਾ ਨਿਵਾਸੀਆਂ ਅਤੇ ਖਾਸ ਕਰਕੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦਾ ਕੋਈ ਮਹਿਲਾ-ਸਬੰਧੀ ਮਸਲਾ ਜਾਂ ਵਿਵਾਦ ਹੈ, ਤਾਂ ਉਹ ਇਸ ਲੋਕ ਅਦਾਲਤ ਵਿੱਚ ਪਹੁੰਚ ਕੇ ਲਾਭ ਉਠਾਉਣ। ਇਸ ਮੌਕੇ ਕਮਿਸ਼ਨ ਵਲੋਂ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਮਸਲਿਆਂ ਦੇ ਹੱਲ ਲਈ ਲੋੜੀਂਦੀ ਜਾਣਕਾਰੀ ਅਤੇ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਅਭਿਆਨ ਤਹਿਤ ਸਰਕਾਰੀ ਮਿਡਲ ਸਕੂਲ ਸੈਦੇ ਕੇ ਮੋਹਨ ਵਿਖੇ ਸਫ਼ਾਈ ਕਰਕੇ ਲਗਾਏ ਗਏ ਬੂਟੇ ਅਗਲੀ ਖ਼ਬਰ ਜ਼ੋਨ ਮੱਖੂ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਜ਼ੀਰਾ ਦਾਣਾ ਮੰਡੀ ’ਚ ਭਗਵੰਤ ਮਾਨ ਦੀ ਆਮਦ ’ਤੇ ਕੀਤਾ ਰੋਸ ਪ੍ਰਦਰਸ਼ਨ
Ad Position 24