ਸਵੱਛਤਾ ਅਭਿਆਨ ਤਹਿਤ ਸਰਕਾਰੀ ਮਿਡਲ ਸਕੂਲ ਸੈਦੇ ਕੇ ਮੋਹਨ ਵਿਖੇ ਸਫ਼ਾਈ ਕਰਕੇ ਲਗਾਏ ਗਏ ਬੂਟੇ
ਗੁਰੂਹਰਸਹਾਏ, 6 ਸਤੰਬਰ (ਕਪਿਲ ਕੰਧਾਰੀ)- ਸਵੱਛਤਾ ਅਭਿਆਨ ਤਹਿਤ ਸਰਕਾਰੀ ਮਿਡਲ ਸਕੂਲ ਸੈਦੇ ਕੇ ਮੋਹਨ ਵਿਖੇ ਸਕੂਲ ਮੁਖੀ ਅਮਿੱਤ ਕੰਬੋਜ ਅਤੇ ਸਮੂਹ ਸਟਾਫ਼ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਸਕੂਲ ਦੇ ਬਾਹਰ ਅਤੇ ਆਲੇ-ਦੁਆਲੇ ਦੇ ਖੇਤਰ ਦੀ ਸਫ਼ਾਈ ਕਰਕੇ ਗੰਦਗੀ ਅਤੇ ਘਾਹ-ਫੂਸ ਨੂੰ ਹਟਾਇਆ ਗਿਆ।
ਗੁਰੂਹਰਸਹਾਏ, 6 ਸਤੰਬਰ (ਕਪਿਲ ਕੰਧਾਰੀ)- ਸਵੱਛਤਾ ਅਭਿਆਨ ਤਹਿਤ ਸਰਕਾਰੀ ਮਿਡਲ ਸਕੂਲ ਸੈਦੇ ਕੇ ਮੋਹਨ ਵਿਖੇ ਸਕੂਲ ਮੁਖੀ ਅਮਿੱਤ ਕੰਬੋਜ ਅਤੇ ਸਮੂਹ ਸਟਾਫ਼ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਸਕੂਲ ਦੇ ਬਾਹਰ ਅਤੇ ਆਲੇ-ਦੁਆਲੇ ਦੇ ਖੇਤਰ ਦੀ ਸਫ਼ਾਈ ਕਰਕੇ ਗੰਦਗੀ ਅਤੇ ਘਾਹ-ਫੂਸ ਨੂੰ ਹਟਾਇਆ ਗਿਆ। ਇਸ ਉਪਰਾਲੇ ਦਾ ਮੁੱਖ ਮਕਸਦ ਸਕੂਲ ਦੇ ਆਲੇ-ਦੁਆਲੇ ਸਾਫ਼-ਸੁਥਰਾ ਵਾਤਾਵਰਨ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਸੀ। ਸਫ਼ਾਈ ਮੁਹਿੰਮ ਤੋਂ ਬਾਅਦ ਸਕੂਲ ਦੇ ਆਲੇ-ਦੁਆਲੇ ਵਾਤਾਵਰਨ ਨੂੰ ਹੋਰ ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਕਿਸਮਾਂ ਦੇ ਰੁੱਖਾਂ ਦੇ ਬੂਟੇ ਵੀ ਲਗਾਏ ਗਏ। ਸਕੂਲ ਮੁਖੀ ਅਮਿੱਤ ਕੰਬੋਜ ਅਤੇ ਸਮੂਹ ਸਟਾਫ਼ ਨੇ ਬੂਟਿਆਂ ਦੀ ਸੰਭਾਲ ਕਰਨ ਅਤੇ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਪਾਣੀ ਦੇਣ ਦੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ। ਸਫ਼ਾਈ ਅਤੇ ਬੂਟੇ ਲਗਾਉਣ ਦੀ ਇਸ ਮੁਹਿੰਮ ਵਿਚ ਗ੍ਰਾਮ ਪੰਚਾਇਤ ਸੈਦੇ ਕੇ ਮੋਹਨ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਰਪੰਚ ਸੁਖਦੇਵ ਸਿੰਘ ਤੇ ਪੰਚਾਇਤ ਮੈਂਬਰ ਗੁਰਦਿਆਲ ਰਾਮ ਨੇ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਦੇ ਸਕੂਲ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣ ਲਈ ਪੰਚਾਇਤ ਵਲੋਂ ਲਗਾਤਾਰ ਸਹਿਯੋਗ ਕੀਤਾ ਜਾਵੇਗਾ।