ਬਹਿਕ ਗੁੱਜਰਾਂ ਦੀਆਂ ਅੰਡਰ-14 ਲੜਕੀਆਂ ਨੇ ਕਬੱਡੀ ’ਚ ਮਾਰੀਆਂ ਮੱਲਾਂ
ਜ਼ੀਰਾ, 6 ਸਤੰਬਰ(ਪ੍ਰਤਾਪ ਸਿੰਘ ਹੀਰਾ)- ਪੀ. ਐੱਮ.
ਜ਼ੀਰਾ, 6 ਸਤੰਬਰ(ਪ੍ਰਤਾਪ ਸਿੰਘ ਹੀਰਾ)- ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ ਦੀਆਂ ਅੰਡਰ-14 ਲੜਕੀਆਂ ਦੀ ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਟੀਮਾਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ । ਸਕੂਲ ਪ੍ਰਿੰਸੀਪਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਤਲਵੰਡੀ ਭਾਈ ਵਿਚ ਵੱਖ-ਵੱਖ ਸਕੂਲਾਂ ਦੀਆਂ ਛੇ ਟੀਮਾਂ ਨੇ ਭਾਗ ਲਿਆ ਸੀ ਜਿਸ ਵਿਚ ਬਹਿਕ ਗੁੱਜਰਾਂ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪਹੁੰਚਣ ’ਤੇ ਸਮੂਹ ਸਟਾਫ ਵਲੋਂ ਜੇਤੂ ਖਿਡਾਰਨਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਸਮੁੱਚੀ ਟੀਮ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਗੱਲਬਾਤ ਕਰਦਿਆਂ ਪ੍ਰਿੰਸੀਪਲ ਨੇ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਡੀ.ਪੀ.ਈ. ਸੁਖਰਾਜ ਸਿੰਘ ਦੀ ਯੋਗ ਰਹਿਨੁਮਾਈ ਤੇ ਦਿਸ਼ਾ-ਨਿਰਦੇਸ਼ਾਂ ਸਦਕਾ ਹੀ ਸੰਭਵ ਹੋ ਸਕੀ ਹੈ ਜਿਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਖਿਡਾਰਨਾਂ ਨੇ ਇਹ ਮੁਕਾਮ ਹਾਸਲ ਕੀਤਾ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਨਿਰੰਤਰ ਮਿਹਨਤ ਤੇ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।