06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੋਹਨਜੀਤ ਸਿੰਘ ਸ਼ੇਰੋਂ ਨਾਲ ਕਥਿਤ ਪੁਲਿਸ ਅੱਤਿਆਚਾਰ ਲੋਕਤੰਤਰ ਦਾ ਵੱਡਾ ਘਾਣ-ਉਸਮਾਨ ਵਾਲਾ, ਗਿੱਲ

ਮੱਲਾਂਵਾਲਾ, 6 ਸਤੰਬਰ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਮੋਰਚੇ ਅਤੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਮਾਜ ਸੇਵੀ ਮੋਹਨਜੀਤ ਸਿੰਘ ਸੇਰੋਂ ਨਾਲ ਕਥਿਤ ਤੌਰ ’ਤੇ ਹੋਏ ਪੁਲਿਸ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ 2 ਸਤੰਬਰ ਨੂੰ ਪਿੰਡ ਸੇਰੋਂ ਵਿਖੇ ਮੁੱਖ ਮੰਤਰੀ ਦੀ ਜਨਤੱਕ ਮਿਲਣੀ ਦੌਰਾਨ ਸਮਾਜ ਸੇਵੀ ਮੋਹਨਜੀਤ ਸਿੰਘ ਸੇਰੋਂ ਵਲੋਂ ਇਕ ਮਕਾਨ ਦੀ ਛੱਤ ’ਤੇ ਚੜ੍ਹ ਕੇ ਕਾਲਾ ਝੰਡਾ ਦਿਖਾ ਕੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਪਣਾ ਵਿਰੋਧ ਪ੍ਰਗਟ ਕੀਤਾ ਸੀ।

Ad Position 21
repet_subhas-goyals [Copy P29]
ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ। ਤਸਵੀਰਾਂ-ਬਲਬੀਰ ਸਿੰਘ ਜੋਸਨ ਅਧਿਆਪਕ ਦਿਵਸ ਮਨਾਉਣ ਸਮੇਂ ਸੰਤ ਕਬੀਰ ਕਾਲਜ ਜ਼ੀਰਾ ਦੇ ਪ੍ਰਬੰਧਕ ਸਟਾਫ ਅਤੇ ਵਿਦਿਆਰਥੀ। ਤਸਵੀਰ-ਰਜਨੀਸ਼ ਕਥੂਰੀਆ 07-09-2026
ਮੱਲਾਂਵਾਲਾ, 6 ਸਤੰਬਰ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਮੋਰਚੇ ਅਤੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਮਾਜ ਸੇਵੀ ਮੋਹਨਜੀਤ ਸਿੰਘ ਸੇਰੋਂ ਨਾਲ ਕਥਿਤ ਤੌਰ ’ਤੇ ਹੋਏ ਪੁਲਿਸ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ 2 ਸਤੰਬਰ ਨੂੰ ਪਿੰਡ ਸੇਰੋਂ ਵਿਖੇ ਮੁੱਖ ਮੰਤਰੀ ਦੀ ਜਨਤੱਕ ਮਿਲਣੀ ਦੌਰਾਨ ਸਮਾਜ ਸੇਵੀ ਮੋਹਨਜੀਤ ਸਿੰਘ ਸੇਰੋਂ ਵਲੋਂ ਇਕ ਮਕਾਨ ਦੀ ਛੱਤ ’ਤੇ ਚੜ੍ਹ ਕੇ ਕਾਲਾ ਝੰਡਾ ਦਿਖਾ ਕੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਪਣਾ ਵਿਰੋਧ ਪ੍ਰਗਟ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਅਤੇ ਫੋਰਸ ਵਲੋਂ ਮੋਹਨਜੀਤ ਸਿੰਘ ਨੂੰ ਹਿਰਾਸਤ ਵਿਚ ਲਿਆ ਗਿਆ ਤੇ ਉਸ ਨਾਲ ਕਥਿਤ ਤੌਰ ’ਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਆਗੂਆਂ ਨੇ ਦਾਅਵਾ ਕੀਤਾ ਕਿ ਉਸ ਨੂੰ ਸੁਨਾਮ ਦੇ ਸਬੰਧਿਤ ਥਾਣੇ ਵਿਚ ਲਿਜਾ ਕੇ ਉਸ ਨਾਲ ਅਣਮਨੁੱਖੀ ਵਿਵਹਾਰ ਕੀਤਾ ਗਿਆ ਅਤੇ ਸਰੀਰਕ ਤਸ਼ੱਦਦ ਕੀਤਾ ਗਿਆ ਹੈ। ਉਸਮਾਨ ਵਾਲਾ ਤੇ ਗਿੱਲ ਵਲੋਂ ਮੋਹਨਜੀਤ ਸਿੰਘ ਉੱਤੇ ਕੀਤੇ ਗਏ ਤਸ਼ੱਦਦ ਦੇ ਸੰਬੰਧ ’ਚ ਪੰਜਾਬ ਪੁਲਿਸ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਨਿਰਪੱਖ ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਮੁੱਖ ਮੰਤਰੀ ਅੱਗੇ ਕਾਲਾ ਝੰਡਾ ਦਿਖਾ ਕੇ ਆਪਣਾ ਰੋਸ ਪ੍ਰਗਟਾਇਆ ਹੈ ਤਾਂ ਉਸ ਨਾਲ ਕਾਨੂੰਨ ਅਨੁਸਾਰ ਕਾਰਵਾਈ ਹੋ ਸਕਦੀ ਹੈ ਪਰ ਕਿਸੇ ਵੀ ਹਾਲਤ ਵਿਚ ਕਥਿਤ ਤੌਰ ’ਤੇ ਅਣਮਨੁੱਖੀ ਤਸ਼ੱਦਦ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਆਗੂਆਂ ਨੇ ਸਵਾਲ ਕੀਤਾ, “ਕੀ ਲੋਕਤੰਤਰ ਵਿਚ ਮੁੱਖ ਮੰਤਰੀ ਜਾਂ ਸਰਕਾਰ ਨੂੰ ਸਵਾਲ ਪੁੱਛਣਾ ਅਪਰਾਧ ਬਣ ਗਿਆ ਹੈ, ਕੀ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟ ਕਰਨਾ ਜਨਤਾ ਦਾ ਲੋਕਤੰਤਰੀ ਹੱਕ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ। ਬੀ.ਕੇ.ਯੂ. ਬਹਿਰਾਮ ਕੇ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਅਤੇ ਮਾਮਲੇ ਨਾਲ ਸਬੰਧਿਤ ਹੋਰ ਪੁਲਿਸ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਕਿਸਾਨ ਅਤੇ ਹੋਰ ਸਮਾਜਿਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦੈੜ ਪੀਰ ਮੁੱਦਕੀ ਦਾ ਮੇਲਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ 15 ਪਰਿਵਾਰ ਕਾਂਗਰਸ ’ਚ ਹੋਏ ਸ਼ਾਮਿਲ
Ad Position 24