ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਫ਼ਿਰੋਜ਼ਪੁਰ ਵਿਚ ਬਲਾਕ ਪੱਧਰੀ ਮੁਕਾਬਲੇ ਸ਼ੁਰੂ
ਫ਼ਿਰੋਜ਼ਪੁਰ, 7 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਇਸ ਤਹਿਤ ਖੇਡ ਮੈਦਾਨ ਪਿੰਡ ਦੁਲਚੀ ਕੇ ਵਿਖੇ ਬਲਾਕ ਫ਼ਿਰੋਜ਼ਪੁਰ ਦੇ ਮੁਕਾਬਲੇ ਕਰਵਾਏ ਗਏ।
ਫ਼ਿਰੋਜ਼ਪੁਰ, 7 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਇਸ ਤਹਿਤ ਖੇਡ ਮੈਦਾਨ ਪਿੰਡ ਦੁਲਚੀ ਕੇ ਵਿਖੇ ਬਲਾਕ ਫ਼ਿਰੋਜ਼ਪੁਰ ਦੇ ਮੁਕਾਬਲੇ ਕਰਵਾਏ ਗਏ। ਬਲਾਕ ਫ਼ਿਰੋਜ਼ਪੁਰ ਵਿਖੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਲੜਕੀਆਂ ਦੇ ਅਥਲੈਟਿਕਸ ਦੇ ਵੱਖ ਵੱਖ ਈਵੈਂਟ ਦੇ ਕਰਵਾਏ ਮੁਕਾਬਲਿਆਂ ਵਿਚ ਅੰਡਰ-14 ਐਥਲੈਟਿਕਸ 600 ਮੀਟਰ ਦੌੜ ਵਿਚ ਜਸਮੀਤ ਕੌਰ ਨੇ ਪਹਿਲਾ, ਰੀਧਿਮਾ ਨੇ ਦੂਜਾ ਅਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਦੇ 800 ਮੀਟਰ ਵਿਚ ਅੰਮ੍ਰਿਤਪਾਲ ਕੌਰ ਪਹਿਲੇ, ਜਸ਼ਨਦੀਪ ਕੌਰ ਦੂਜੇ ਅਤੇ ਮੋਨਿਕਾ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਅੰਡਰ-21 ਵਰਗ ਦੇ 800 ਮੀਟਰ ਮੁਕਾਬਲੇ ਵਿਚ ਅਲੀਸ਼ਾ ਰਾਣੀ ਨੇ ਪਹਿਲਾ ਅਤੇ ਪ੍ਰਨੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਖੇਡ ਵਿਭਾਗ ਫ਼ਿਰੋਜ਼ਪੁਰ ਦੇ ਕੋਚ, ਸਿੱਖਿਆ ਵਿਭਾਗ ਦੇ ਡੀ.ਪੀ.ਈ./ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸੁਰੱਖਿਆ ਕਰਮਚਾਰੀ, ਪਿੰਡ ਪੰਚਾਇਤ ਮੈਂਬਰਾਂ ਤੋਂ ਇਲਾਵਾ ਖੇਡ ਪ੍ਰੇਮੀ ਹਾਜ਼ਰ ਸਨ।