09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਏ.ਐਨ.ਟੀ.ਐਫ ਦੀ ਟੀਮ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਗੋਲੂ ਕਾ ਮੋੜ, 8 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਗੋਲੂ ਕਾ ਮੋੜ, 8 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ) ਨੂੰ ਇਕ ਹੋਰ ਵੱਡੀ ਸਫਲਤਾ ਮਿਲੀ ਹੈ। ਏ.ਐਨ.ਟੀ.ਐਫ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਕਥਿਤ ਤੌਰ ’ਤੇ 2 ਕਿੱਲੋ 22 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਨ.ਟੀ.ਐਫ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੋਲੂ ਕਾ ਮੋੜ ਬਾਜੇ ਕੇ ਟੀ-ਪੁਆਇੰਟ ਨੇੜੇ ਕਿਸੇ ਵਿਅਕਤੀ ਦੀ ਉਡੀਕ ਕਰ ਰਹੇ ਹਨ। ਸੂਚਨਾ ਮਿਲਦੇ ਹੀ ਏ.ਐਨ.ਟੀ.ਐਫ ਦੇ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਏ.ਐਸ.ਆਈ ਸਤਪਾਲ ਸਿੰਘ ਦੀ ਅਗਵਾਈ ਹੇਠ ਟੀਮ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਜਰਮਨ ਸਿੰਘ ਅਤੇ ਜਸਪਾਲ ਸਿੰਘ ਵਜੋਂ ਦੱਸੀ ਗਈ ਹੈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 2 ਕਿੱਲੋ 22 ਗ੍ਰਾਮ ਹੈਰੋਇਨ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪੂਰੀ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ, ਜਿਸ ਵਿਚ ਟੀਮ ਨੂੰ ਸਫਲਤਾ ਹਾਸਲ ਹੋਈ। ਏ.ਐਸ.ਆਈ ਸਤਪਾਲ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪਤਾ ਲਗਾਉਣ ਲਈ ਕਿ ਮੁਲਜ਼ਮਾਂ ਦਾ ਪਹਿਲਾਂ ਵੀ ਕਿਸੇ ਨਸ਼ਾ ਤਸਕਰੀ ਦੇ ਮਾਮਲੇ ਨਾਲ ਸਬੰਧ ਰਿਹਾ ਹੈ ਜਾਂ ਨਹੀਂ, ਉਨ੍ਹਾਂ ਦਾ ਪੁਲਿਸ ਰਿਕਾਰਡ ਚੈੱਕ ਕੀਤਾ ਜਾਵੇਗਾ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਅਨੁਸਾਰ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਕਥਿਤ ਤੌਰ ’ਤੇ ਬਰਾਮਦ ਨਸ਼ੀਲਾ ਪਦਾਰਥ ਕਿੱਥੋਂ ਲਿਆਂਦਾ ਗਿਆ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਮਾਮਲੇ ਨਾਲ ਜੁੜੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਦਾ ਪਤਾ ਲਗਾ ਕੇ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਵਲੋਂ ਅੱਗੇ ਵੀ ਅਜਿਹੀਆਂ ਕਾਰਵਾਈਆਂ ਜਾਰੀ ਰੱਖੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਈ-ਟੈਂਡਰਿੰਗ ਨਾਲ ਐੱਸ.ਐੱਲ.ਆਰ. ਲੀਜ਼ਿੰਗ ਠੇਕਾ ਅਲਾਟ ਕੀਤਾ ਅਗਲੀ ਖ਼ਬਰ ‘ ਮੰਤਰਾ’ ਤੋਂ ਮੰਗਵਾਏ ਸਾਮਾਨ ਦੀ ਰਿਟਰਨ ਬਣੀ ਆਨਲਾਈਨ ਠੱਗੀ ਦਾ ਕਾਰਨ
Ad Position 24