09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ

ਮੱਲਾਂਵਾਲਾ, 8 ਸਤੰਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਵਲੋਂ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਬ-ਇੰਸਪੈਕਟਰ ਹਰਮਹਿਤਾਬ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਆਰਿਫ਼ ਕੇ ਤੋਂ ਫ਼ਿਰੋਜ਼ਪੁਰ ਰੋਡ ’ਤੇ ਜਾ ਰਹੀ ਸੀ ਤਾਂ ਪੁਲਿਸ ਪਾਰਟੀ ਗੁਲਾਮੀ ਵਾਲਾ ਪਾਸ ਪੁੱਜੀ, ਜਿੱਥੇ ਮੰਡੀ ਵਿਚ ਬਣਾ ਸ਼ੈੱਡ ਹੇਠਾਂ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ, ਜੋ ਕੋਈ ਨਸ਼ੀਲੀ ਵਸਤੂ ਸੁੰਘ ਰਿਹਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮੱਲਾਂਵਾਲਾ, 8 ਸਤੰਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਵਲੋਂ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਬ-ਇੰਸਪੈਕਟਰ ਹਰਮਹਿਤਾਬ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਆਰਿਫ਼ ਕੇ ਤੋਂ ਫ਼ਿਰੋਜ਼ਪੁਰ ਰੋਡ ’ਤੇ ਜਾ ਰਹੀ ਸੀ ਤਾਂ ਪੁਲਿਸ ਪਾਰਟੀ ਗੁਲਾਮੀ ਵਾਲਾ ਪਾਸ ਪੁੱਜੀ, ਜਿੱਥੇ ਮੰਡੀ ਵਿਚ ਬਣਾ ਸ਼ੈੱਡ ਹੇਠਾਂ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ, ਜੋ ਕੋਈ ਨਸ਼ੀਲੀ ਵਸਤੂ ਸੁੰਘ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 2.17 ਗ੍ਰਾਮ ਹੈਰੋਇਨ, ਸਿਲਵਰ ਪੇਪਰ, 1 ਲਾਇਟਰ ਬਰਾਮਦ ਕੀਤਾ ਗਿਆ। ਸਬ-ਇੰਸਪੈਕਟਰ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਇੰਦਰਜੀਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਗੁਲਾਮੀ ਵਾਲਾ ਥਾਣਾ ਆਰਿਫ਼ ਕੇ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਠੱਗਾਂ ਨੇ ਮਹਿਲਾ ਦੇ ਖਾਤੇ ’ਤੇ ਲਾਈ ਸੰਨ੍ਹ ਵੱਖ-ਵੱਖ ਆਨਲਾਈਨ ਟਰਾਂਜ਼ੈਕਸ਼ਨਾਂ ਰਾਹੀਂ ਖਾਤੇ ’ਚੋਂ ਉਡਾਏ 2.66 ਲੱਖ... ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਈ-ਟੈਂਡਰਿੰਗ ਨਾਲ ਐੱਸ.ਐੱਲ.ਆਰ. ਲੀਜ਼ਿੰਗ ਠੇਕਾ ਅਲਾਟ ਕੀਤਾ
Ad Position 24