07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਰਕਾਰਾਂ ਜਨਤਾ ਨਾਲ ਉੱਨੇ ਹੀ ਵਾਅਦੇ ਕਰਨ ਜਿੰਨੇ ਉਹ ਪੂਰੇ ਕਰ ਸਕਣ - ਬੁੱਟਰ

ਮੱਖੂ,9 ਸਤੰਬਰ (ਕੁਲਵਿੰਦਰ ਸਿੰਘ)- ਸਰਕਾਰ ਚਾਹੇ ਕੇਂਦਰ ਦੀ ਹੋਵੇ ਜਾਂ ਪ੍ਰਦੇਸ਼ ਦੀ,ਪਰ ਕਿਸੇ ਨੇ ਵੀ ਪੰਜਾਬ ਦੀ ਕਿਸਾਨੀ ਨਾਲ ਕਦੇ ਇਨਸਾਫ਼ ਨਹੀਂ ਕੀਤਾ। ਜਦ ਵੀ ਕਿਸੇ ਪਾਰਟੀ ਨੇ ਪੰਜਾਬ ਵਿਚ ਸੱਤਾ ਦੀ ਪ੍ਰਾਪਤੀ ਕਰਨੀ ਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਉਹ ਕਿਸਾਨੀ ਮੁੱਦਿਆਂ ਨੂੰ ਹੱਲ ਕਰਨ ਲਈ ਆਪਣਾ ਪ੍ਰਚਾਰ ਸ਼ੁਰੂ ਕਰ ਦਿੰਦੀ ਹੈ ਅਤੇ ਬਾਅਦ ਵਿਚ ਉਹ ਕਿਸਾਨਾਂ ਨੂੰ ਭੁੱਲ ਜਾਂਦੀ ਹੈ।

Ad Position 21
No active advertisement
ਅਜੀਤ ਡੈਸਕ 10-09-2026
ਮੱਖੂ,9 ਸਤੰਬਰ (ਕੁਲਵਿੰਦਰ ਸਿੰਘ)- ਸਰਕਾਰ ਚਾਹੇ ਕੇਂਦਰ ਦੀ ਹੋਵੇ ਜਾਂ ਪ੍ਰਦੇਸ਼ ਦੀ,ਪਰ ਕਿਸੇ ਨੇ ਵੀ ਪੰਜਾਬ ਦੀ ਕਿਸਾਨੀ ਨਾਲ ਕਦੇ ਇਨਸਾਫ਼ ਨਹੀਂ ਕੀਤਾ। ਜਦ ਵੀ ਕਿਸੇ ਪਾਰਟੀ ਨੇ ਪੰਜਾਬ ਵਿਚ ਸੱਤਾ ਦੀ ਪ੍ਰਾਪਤੀ ਕਰਨੀ ਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਉਹ ਕਿਸਾਨੀ ਮੁੱਦਿਆਂ ਨੂੰ ਹੱਲ ਕਰਨ ਲਈ ਆਪਣਾ ਪ੍ਰਚਾਰ ਸ਼ੁਰੂ ਕਰ ਦਿੰਦੀ ਹੈ ਅਤੇ ਬਾਅਦ ਵਿਚ ਉਹ ਕਿਸਾਨਾਂ ਨੂੰ ਭੁੱਲ ਜਾਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੱਖੂ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਕਾਲੇ ਰੰਗ ਤੋਂ ਡਰ ਕਿਉਂ ਲੱਗਦਾ ਹੈ ? ਉਨ੍ਹਾਂ ਦੇ ਕਾਲੇ ਕਾਰਨਾਮਿਆਂ ਦੀ ਗੱਲ ਕਰਨ ਵਾਲੇ ਹਰੇਕ ਇਨਸਾਨ ਨੂੰ ਸਰਕਾਰਾਂ ਦੇਸ਼ ਵਿਰੋਧੀ ਸਮਝਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਲੋਕਾਂ ਦੇ ਦਿਲਾਂ ’ਤੇ ਰਾਜ ਕਰਨਾ ਚਾਹੁੰਦੀਆਂ ਹਨ ਤਾਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਜਨਤਾ ਨਾਲ ਉੱਨੇ ਹੀ ਵਾਅਦੇ ਕਰਨ ਜਿੰਨੇ ਉਹ ਪੂਰੇ ਕਰ ਸਕਣ। ਅਸੀਂ ਕਿਸਾਨੀ ਦੇ ਮੁੱਦਿਆਂ ’ਤੇ ਹਮੇਸ਼ਾ ਆਵਾਜ਼ ਉਠਾਉਂਦੇ ਰਵਾਂਗੇ ਜਦ ਤੱਕ ਸਾਡੇ ਕਿਸਾਨੀ ਮੁੱਦੇ ਹੱਲ ਨਹੀਂ ਹੋ ਜਾਂਦੇ।
Ad Position 22
No active advertisement
ਪਿਛਲੀ ਖ਼ਬਰ ਬਹਿਲ ਡੇਅਰੀ ਨੇੜੇ ਗਲੀ ’ਚ ਲੱਗੇ ਕੂੜੇ ਦੇ ਢੇਰ, ਸੀਵਰੇਜ ਵੀ ਖ਼ਰਾਬ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਖੇਤਾਂ ਨੂੰ ਬਿਜਲੀ ਦੀ ਸਪਲਾਈ ਅੱਠ ਘੰਟੇ ਦੀ ਬਜਾਏ ਮਿਲ ਰਹੀ ਡੇਢ ਤੋਂ ਤਿੰਨ ਘੰਟੇ - ਕਿਸਾਨ ਆਗੂ
Ad Position 24