11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੁਲਿਸ ਦੀ ਰੇਡ ਦੌਰਾਨ ਨਜਾਇਜ਼ ਸ਼ਰਾਬ ਵਿਕਰੇਤਾ ਹਨੇਰੇ ਦਾ ਫ਼ਾਇਦਾ ਚੁੱਕ ਕੇ ਫ਼ਰਾਰ

ਫ਼ਿਰੋਜ਼ਪੁਰ, 10 ਸਤੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਵਿੱਕਰੀ ਵਿਰੁੱਧ ਕੀਤੀ ਕਾਰਵਾਈ ਦੌਰਾਨ 80 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਲੇ ਰੰਗ ਦੀ ਸਵਿਫ਼ਟ ਕਾਰ ਬਰਾਮਦ ਕੀਤੀ ਗਈ ਹੈ। ਪੁਲਿਸ ਦੀ ਰੇਡ ਪੈਂਦਿਆਂ ਹੀ ਸ਼ਰਾਬ ਦੀ ਕਥਿਤ ਤੌਰ ’ਤੇ ਵਿੱਕਰੀ ਕਰ ਰਹੇ ਦੋਵੇਂ ਮੁਲਜ਼ਮ ਹਨੇਰੇ ਦਾ ਫ਼ਾਇਦਾ ਉਠਾ ਕੇ ਪੁਲਿਸ ਨੂੰ ਚਕਮਾ ਦਿੰਦਿਆਂ ਮੌਕੇ ਤੋਂ ਫ਼ਰਾਰ ਹੋ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਿਰੋਜ਼ਪੁਰ, 10 ਸਤੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਵਿੱਕਰੀ ਵਿਰੁੱਧ ਕੀਤੀ ਕਾਰਵਾਈ ਦੌਰਾਨ 80 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਲੇ ਰੰਗ ਦੀ ਸਵਿਫ਼ਟ ਕਾਰ ਬਰਾਮਦ ਕੀਤੀ ਗਈ ਹੈ। ਪੁਲਿਸ ਦੀ ਰੇਡ ਪੈਂਦਿਆਂ ਹੀ ਸ਼ਰਾਬ ਦੀ ਕਥਿਤ ਤੌਰ ’ਤੇ ਵਿੱਕਰੀ ਕਰ ਰਹੇ ਦੋਵੇਂ ਮੁਲਜ਼ਮ ਹਨੇਰੇ ਦਾ ਫ਼ਾਇਦਾ ਉਠਾ ਕੇ ਪੁਲਿਸ ਨੂੰ ਚਕਮਾ ਦਿੰਦਿਆਂ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਪਿੰਡ ਅਲੀ ਕੇ ਵਾਸੀ ਸੁੱਖਾ ਪੁੱਤਰ ਬਲਵੰਤ ਤੇ ਕੁੱਕੀ ਪੁੱਤਰ ਜੀਵਨ ਸਿੰਘ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ’ਤੇ ਹੋਣ ਦੌਰਾਨ ਮੁਖ਼ਬਰੀ ਹੋਈ ਕਿ ਸੁੱਖਾ ਤੇ ਕੁੱਕੀ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਇਕ ਕਾਲੇ ਰੰਗ ਦੀ ਸਵਿਫ਼ਟ ਕਾਰ ਨੰਬਰ ਡੀ.ਐੱਲ. 1ਸੀਐੱਲ 6756 ਵਿਚ ਰੱਖ ਕੇ ਸੀ.ਆਰ.ਪੀ.ਐਫ. ਗਰਾਊਂਡ ਫ਼ਿਰੋਜ਼ਪੁਰ ਵਿਖੇ ਵੇਚ ਰਹੇ ਹਨ। ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ ’ਤੇ ਪੁਲਿਸ ਪਾਰਟੀ ਵਲੋਂ ਮੌਕੇ ’ਤੇ ਰੇਡ ਕੀਤੀ ਗਈ। ਪੁਲਿਸ ਨੂੰ ਦੇਖਦਿਆਂ ਹੀ ਦੋਵੇਂ ਮੁਲਜ਼ਮ ਹਨੇਰੇ ਦਾ ਫ਼ਾਇਦਾ ਉਠਾ ਕੇ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ। ਪੁਲਿਸ ਨੇ ਮੌਕੇ ਦੀ ਤਲਾਸ਼ੀ ਲੈਣ ਉਪਰੰਤ 80 ਬੋਤਲਾਂ ਨਾਜਾਇਜ਼ ਸ਼ਰਾਬ ਤੇ ਉਕਤ ਸਵਿਫ਼ਟ ਕਾਰ ਬਰਾਮਦ ਕਰ ਲਈ। ਥਾਣਾ ਸਦਰ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵਾਹਨ ਖ਼ਰੀਦਣ ਜਾਂ ਵੇਚਣ ਤੋਂ ਪਹਿਲਾਂ ਸਾਵਧਾਨ ! ਨਵੇਂ ਨਿਯਮ ਹੋਏ ਲਾਗੂ ਅਗਲੀ ਖ਼ਬਰ ਡਾ. ਪਰਮਿੰਦਰ ਸਿੰਘ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
Ad Position 24