ਜੇ ਕਿਸਾਨਾਂ ਨੂੰ ਖੇਤਾਂ ਲਈ ਪੂਰੀ ਬਿਜਲੀ ਨਾ ਦਿੱਤੀ ਗਈ ਤਾਂ ਭਾਕਿਯੂ ਕ੍ਰਾਂਤੀਕਾਰੀ ਨੂੰ ਸੰਘਰਸ਼ ਵਿੱਢਣਾ ਪਵੇਗਾ-ਮਰੂੜ, ਅਲੀਪੁਰ
ਜ਼ੀਰਾ, 10 ਸਤੰਬਰ (ਹਰਜੀਤ ਸਿੰਘ ਗਿੱਲ)-ਕਿਸਾਨਾਂ ਨੂੰ ਖੇਤਾਂ ਲਈ ਬਿਜਲੀ ਘੱਟ ਮਿਲਣ ’ਤੇ ਰੋਸ ਪ੍ਰਗਟ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਸਕੱਤਰ ਗੁਰਭਾਗ ਸਿੰਘ ਮਰੂੜ ਤੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਅਲੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤਾਂ ਲਈ ਬਿਜਲੀ 8 ਘੰਟੇ ਨਿਰਵਿਘਨ ਦੇਣ ਦੇ ਵਾਅਦਿਆਂ ਦੀ ਫੂਕ ਨਿਕਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਝੋਨਾ ਲਗਾਉਣ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਨੂੰ ਆਪਣੀ ਇਸ ਫ਼ਸਲ ਨੂੰ ਪਾਲਣ ਲਈ ਬੜੇ ਭਾਰੀ ਖਰਚੇ ਕਰਨੇ ਪਏ ਹਨ ਤਾਂ ਜਾ ਕੇ ਇਹ ਝੋਨੇ ਦੀ ਫ਼ਸਲ ਨਿਸਾਰੇ ਤੱਕ ਪਹੁੰਚੀ ਹੈ।
ਗ
ਗੱਲਬਾਤ ਕਰਦੇ ਹੋਏ ਜ਼ਿਲ੍ਹਾ ਸਕੱਤਰ ਗੁਰਭਾਗ ਸਿੰਘ ਮਰੂੜ੍ਹ, ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਅਲੀਪੁਰ ਅਤੇ ਹੋਰ। ਤਸਵੀਰ-ਹਰਜੀਤ ਸਿੰਘ ਗਿੱਲ
11-09-2026
ਜ਼ੀਰਾ, 10 ਸਤੰਬਰ (ਹਰਜੀਤ ਸਿੰਘ ਗਿੱਲ)-ਕਿਸਾਨਾਂ ਨੂੰ ਖੇਤਾਂ ਲਈ ਬਿਜਲੀ ਘੱਟ ਮਿਲਣ ’ਤੇ ਰੋਸ ਪ੍ਰਗਟ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਸਕੱਤਰ ਗੁਰਭਾਗ ਸਿੰਘ ਮਰੂੜ ਤੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਅਲੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤਾਂ ਲਈ ਬਿਜਲੀ 8 ਘੰਟੇ ਨਿਰਵਿਘਨ ਦੇਣ ਦੇ ਵਾਅਦਿਆਂ ਦੀ ਫੂਕ ਨਿਕਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਝੋਨਾ ਲਗਾਉਣ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਨੂੰ ਆਪਣੀ ਇਸ ਫ਼ਸਲ ਨੂੰ ਪਾਲਣ ਲਈ ਬੜੇ ਭਾਰੀ ਖਰਚੇ ਕਰਨੇ ਪਏ ਹਨ ਤਾਂ ਜਾ ਕੇ ਇਹ ਝੋਨੇ ਦੀ ਫ਼ਸਲ ਨਿਸਾਰੇ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਝੋਨਾ ਲਾਉਣ ਸਮੇਂ ਵੀ ਬਿਜਲੀ ਦੇ ਵੱਡੇ ਵੱਡੇ ਕੱਟ ਲੱਗੇ ਜਿਸ ਕਰਕੇ ਕਿਸਾਨਾਂ ਨੇ ਬੜੇ ਔਖੇ ਹੋ ਕੇ ਝੋਨਾ ਪਾਲਿਆ । ਉਨ੍ਹਾਂ ਕਿਹਾ ਕਿ ਹੁਣ ਪਿਛਲੇ ਹਫ਼ਤੇ ਤੋਂ ਵੀ ਕਿਸਾਨਾਂ ਨੂੰ ਖੇਤਾਂ ਲਈ ਬਿਜਲੀ ਬਹੁਤ ਘੱਟ ਦਿੱਤੀ ਜਾ ਰਹੀ ਹੈ ਪਰ ਇਨ੍ਹਾਂ ਦਿਨਾਂ ਵਿਚ ਝੋਨਾ ਗੋਭ ਤੇ ਨਿਸਾਰੇ ’ਤੇ ਹੋਣ ਕਾਰਨ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਬੜੀ ਸਖ਼ਤ ਜ਼ਰੂਰਤ ਹੈ। ਇਸ ਲਈ ਬਿਜਲੀ ਦੇ ਵਾਰ ਵਾਰ ਕੱਟ ਲੱਗਣ ਕਾਰਨ ਕਿਸਾਨਾਂ ਨੂੰ ਝੋਨੇ ਦਾ ਝਾੜ ਘਟਣ ਦਾ ਡਰ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਫ਼ਸਲਾਂ ਨੂੰ ਲੈ ਕੇ ਚਿੰਤਾ ਵਿਚ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਤੀਰ ਛੱਡਣ ’ਚ ਰੁੱਝੇ ਹੋਏ ਹਨ। ਗੁਰਭਾਗ ਸਿੰਘ ਮਰੂੜ੍ਹ ਤੇ ਸੁਖਵਿੰਦਰ ਸਿੰਘ ਅਲੀਪੁਰ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਖੇਤਾਂ ਲਈ ਬਿਜਲੀ ਦਾ ਹੱਲ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵਲੋ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਜਥੇਬੰਦੀ ਕਿਸੇ ਵੀ ਹਾਲਤ ਵਿਚ ਕਿਸਾਨਾਂ ਦਾ ਨੁਕਸਾਨ ਨਹੀਂ ਹੋਣ ਦੇਵੇਗੀ। ਇਸ ਮੌਕੇ ਬਲਾਕ ਪ੍ਰਧਾਨ ਜ਼ੀਰਾ ਬੇਟ ਸੁਖਪਾਲ ਸਿੰਘ ਸੰਤੂ ਵਾਲਾ, ਬਲਵਿੰਦਰ ਸਿੰਘ ਢੰਡੀਆ, ਕੁਲਵਿੰਦਰ ਸਿੰਘ ਕਾਲਾ ਲੋਹਕਾ, ਜਰਮਨ ਸਿੰਘ ਤੇ ਹਰਭਜਨ ਸਿੰਘ ਅਲੀਪੁਰ ਆਦਿ ਹਾਜ਼ਰ ਸਨ।