10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੇਵਾ-ਮੁਕਤ ਪੈਨਸ਼ਨਰਜ਼ ਦੀ ਮਹੀਨੇਵਾਰ ਮੀਟਿੰਗ ਹੋਈ

ਜ਼ੀਰਾ, 10 ਸਤੰਬਰ (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ)- ਸੇਵਾ-ਮੁਕਤ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਜੀਰਾ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਜੱਲੇ ਖਾਂ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫਤਰ ਜ਼ੀਰਾ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਇਕਾਈ ਦੇ ਸੀਨੀਅਰ ਮੈਂਬਰ ਮਾਸਟਰ ਹਕੂਮਤ ਰਾਏ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਜ਼ੀਰਾ, 10 ਸਤੰਬਰ (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ)- ਸੇਵਾ-ਮੁਕਤ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਜੀਰਾ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਜੱਲੇ ਖਾਂ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫਤਰ ਜ਼ੀਰਾ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਇਕਾਈ ਦੇ ਸੀਨੀਅਰ ਮੈਂਬਰ ਮਾਸਟਰ ਹਕੂਮਤ ਰਾਏ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਭਗਵੰਤ ਮਾਨ ਦੀ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਅੜੀਅਲ ਵਤੀਰਾ ਅਪਣਾਉਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਬੁਲਾਰਿਆਂ ਨੇ ਮੰਗ ਕੀਤੀ ਕਿ ਰਿਟਾਇਰਡ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਤੇ ਤਨਖਾਹ ਕਮਿਸ਼ਨ ਦੇ ਬਣਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਪੈਨਸ਼ਨਾਂ ਲਈ ਕੈਸ਼ਲੈਸ ਸਿਹਤ ਬੀਮਾ ਯੋਜਨਾ ਦੁਬਾਰਾ ਸੁਚਾਰੂ ਢੰਗ ਨਾਲ ਸ਼ੁਰੂ ਕੀਤੀ ਜਾਵੇ ਤੇ ਮੰਗਿਆਈ ਭੱਤੇ ਦੀਆਂ ਰਹਿੰਦੀਆਂ 6 ਕਿਸਤਾਂ 18% ਸਮੇਤ ਬਕਾਏ ਫੌਰੀ ਦਿੱਤੇ ਜਾਣ। ਅਖੀਰ ਵਿਚ ਮਤਾ ਪਾਸ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮੀਟਿੰਗ ਵਿਚ ਨਵੇਂ ਸ਼ਾਮਿਲ ਹੋਏ ਮੈਂਬਰ ਅਵਤਾਰ ਸਿੰਘ ਕਾਨੂੰਗੋ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ ਗਿਆ। ਮੀਟਿੰਗ ਵਿਚ ਸਰਪ੍ਰਸਤ ਜਗੀਰ ਸਿੰਘ, ਚੇਅਰਮੈਨ ਕਿੱਕਰ ਸਿੰਘ, ਲੈਕਚਰਾਰ ਨਰਿੰਦਰ ਸਿੰਘ, ਸਰਬਜੀਤ ਸਿੰਘ ਪੀਰ ਮੁਹੰਮਦ, ਜਸਵੰਤ ਸਿੰਘ ਜਨਰਲ ਸਕੱਤਰ, ਰਘਬੀਰ ਸਿੰਘ, ਬਾਜ ਸਿੰਘ, ਸੁਭਾਸ਼ ਗੁਪਤਾ, ਸਤਪਾਲ ਤਲਵੰਡੀ, ਹਰਭਜਨ ਚੰਦ, ਨਿਰੰਜਨ ਸਿੰਘ, ਦਰਸ਼ਨ ਸਿੰਘ, ਗਿਆਨ ਚੰਦ, ਸਤਪਾਲ ਸਿੰਘ ,ਕਰਨੈਲ ਸਿੰਘ, ਜੋਰਾ ਸਿੰਘ ਬੋਤੀਆਂ ਵਾਲਾ, ਇਕਬਾਲ ਸਿੰਘ, ਹਰਬੰਸ ਸਿੰਘ, ਅਵਤਾਰ ਸਿੰਘ, ਮੰਗਤ ਸਿੰਘ ਆਦਿ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨੇਵਾਰ ਮੀਟਿੰਗ ਹੋਈ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਨੂੰ ‘ਆਪ’ ’ਚ ਸ਼ਾਮਿਲ ਕਰਨ ’ਤੇ ਆਪਣੇ ਪੁਰਾਣੇ ਬਿਆਨਾਂ ਦਾ ਹਿਸਾਬ ਦੇਣ ਮੀਤ ਹੇਅਰ - ਕੁਲਬੀਰ ਸਿੰ...
Ad Position 24