ਮਾਰਕੀਟ ਕਮੇਟੀ (ਸ਼ਹਿਰ) ਦੇ ਬਣੇ ਚੇਅਰਮੈਨ ਹਰਮੀਤ ਸੰਧੂ ਖਾਈ ਨੇ ਸਾਥੀਆਂ ਸਮੇਤ ‘ਆਪ’ ਦੇ ਸੀਨੀਅਰ ਆਗੂ ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ
ਫ਼ਿਰੋਜ਼ਪੁਰ, 10 ਸਤੰਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਨਾਲ ਮਾਰਕੀਟ ਕਮੇਟੀ (ਸ਼ਹਿਰ) ਦੇ ਬਣੇ ਚੇਅਰਮੈਨ ਹਰਮੀਤ ਸੰਧੂ ਖਾਈ ਨੇ ਸਾਥੀਆਂ ਸਮੇਤ ਵਿਸ਼ੇਸ਼ ਮੁਲਾਕਾਤ ਕੀਤੀ। ਸੀਨੀਅਰ ਲੀਡਰ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਵਲੋਂ ਕੀਤੀਆਂ ਨਿਯੁਕਤੀਆਂ ਤਹਿਤ ਹਰਮੀਤ ਸੰਧੂ ਖਾਈ ਨੂੰ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਹਾਈਕਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ।
‘
‘ਆਪ’ ਦੇ ਸੀਨੀਅਰ ਆਗੂ ਨਵਜੋਤ ਸਿੱਧੂ ਨਾਲ ਮੁਲਾਕਾਤ ਕਰਨ ਸਮੇਂ ਮਾਰਕੀਟ ਕਮੇਟੀ (ਸ਼ਹਿਰ) ਦੇ ਬਣੇ ਚੇਅਰਮੈਨ ਹਰਮੀਤ ਸੰਧੂ ਖਾਈ ਅਤੇ ਹਾਜ਼ਰ ਸਾਥੀ। ਅਜੀਤ ਤਸਵੀਰ
11-09-2026
ਫ਼ਿਰੋਜ਼ਪੁਰ, 10 ਸਤੰਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਨਾਲ ਮਾਰਕੀਟ ਕਮੇਟੀ (ਸ਼ਹਿਰ) ਦੇ ਬਣੇ ਚੇਅਰਮੈਨ ਹਰਮੀਤ ਸੰਧੂ ਖਾਈ ਨੇ ਸਾਥੀਆਂ ਸਮੇਤ ਵਿਸ਼ੇਸ਼ ਮੁਲਾਕਾਤ ਕੀਤੀ। ਸੀਨੀਅਰ ਲੀਡਰ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਵਲੋਂ ਕੀਤੀਆਂ ਨਿਯੁਕਤੀਆਂ ਤਹਿਤ ਹਰਮੀਤ ਸੰਧੂ ਖਾਈ ਨੂੰ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਹਾਈਕਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ। ਮੁਲਾਕਾਤ ਦੌਰਾਨ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਨੌਜਵਾਨ ਵਰਗ ਨੂੰ ਵੱਧ ਤੋਂ ਵੱਧ ਆਮ ਆਦਮੀ ਪਾਰਟੀ ਨਾਲ ਜੋੜਨ ਅਤੇ ਯੂਥ ਵਿੰਗ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਅਤੇ ਸਰਗਰਮ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਦੇ ਵਿਕਾਸ ਮੁਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਯੂਥ ਵਿੰਗ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਹਰਮੀਤ ਸੰਧੂ ਖਾਈ ਦੀ ਨਿਯੁਕਤੀ ਨੂੰ ਪਾਰਟੀ ਵਲੋਂ ਮਿਹਨਤੀ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਦਿੱਤਾ ਗਿਆ ਸਨਮਾਨ ਕਰਾਰ ਦਿੰਦਿਆਂ ਕਿਹਾ ਗਿਆ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਯੂਥ ਵਿੰਗ ਮੀਤ ਪ੍ਰਧਾਨ ਨਿਰਮਲਜੀਤ ਸਿੰਘ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਬਲਵੰਤ ਸਿੰਘ, ਸੁੱਖਾ ਖਾਈ, ਸ਼ਾਮ ਸਿੰਘ ਮੁੱਦਕਾ, ਮਨਦੀਪ ਸਿੰਘ ਸਰਪੰਚ ਪਿਆਰੇਆਣਾ, ਰਮਨ ਸਿੰਘ ਹਲਕਾ ਯੂਥ ਪ੍ਰਧਾਨ, ਮਨਜੀਤ ਸਿੰਘ ਸਰਪੰਚ ਬੁਲੰਦੇ ਵਾਲਾ ਅਤੇ ਬਲਵਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ।