10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ

ਮੱਲਾਂਵਾਲਾ, 10 ਸਤੰਬਰ (ਗੁਰਦੇਵ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿਚ ਗੁਰੂ ਰਵਿਦਾਸ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਸਬੰਧੀ ਦਸਤਾਵੇਜ਼ੀ ਫ਼ਿਲਮ ਵੱਖ-ਵੱਖ ਪਿੰਡਾਂ ਵਿਚ ਦਿਖਾਈ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਬੀਤੀ ਸ਼ਾਮ ਪਿੰਡ ਭਾਗੋ ਕੇ ਅਤੇ ਬੂੜੇ ਵਾਲਾ ਵਿਖੇ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੱਲਾਂਵਾਲਾ, 10 ਸਤੰਬਰ (ਗੁਰਦੇਵ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿਚ ਗੁਰੂ ਰਵਿਦਾਸ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਸਬੰਧੀ ਦਸਤਾਵੇਜ਼ੀ ਫ਼ਿਲਮ ਵੱਖ-ਵੱਖ ਪਿੰਡਾਂ ਵਿਚ ਦਿਖਾਈ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਬੀਤੀ ਸ਼ਾਮ ਪਿੰਡ ਭਾਗੋ ਕੇ ਅਤੇ ਬੂੜੇ ਵਾਲਾ ਵਿਖੇ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। 30 ਮਿੰਟ ਦੀ ਇਸ ਦਸਤਾਵੇਜ਼ੀ ਫ਼ਿਲਮ ਵਿਚ ਗੁਰੂ ਰਵਿਦਾਸ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਭਾਵਨਾ ਅਤੇ ਕਿਰਤ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨੇ ਦਰਸ਼ਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ। ਪਿੰਡਾਂ ਦੇ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਕੇਂਦਰਾਂ ’ਚ ਪੋਸ਼ਣ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਮਾਰਕੀਟ ਕਮੇਟੀ (ਸ਼ਹਿਰ) ਦੇ ਬਣੇ ਚੇਅਰਮੈਨ ਹਰਮੀਤ ਸੰਧੂ ਖਾਈ ਨੇ ਸਾਥੀਆਂ ਸਮੇਤ ‘ਆਪ’ ਦੇ ਸੀਨੀਅਰ ਆਗੂ ਨਵਜੋਤ ਸਿੱਧੂ ਨਾਲ...
Ad Position 24