ਅੱਖਾਂ ਦਾ ਜਾਂਚ ਕੈਂਪ 13 ਨੂੰ
ਜ਼ੀਰਾ, 10 ਸਤੰਬਰ (ਰਜਨੀਸ਼ ਕਥੂਰੀਆ)- ਈਸ਼ਾਨ ਜੁਨੇਜਾ ਦੀ ਯਾਦ ਵਿਚ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਵਿਖੇ 13 ਸਤੰਬਰ ਨੂੰ ਲਗਾਏ ਜਾ ਰਹੇ ਅੱਖਾਂ ਦੇ ਮੁਫਤ ਜਾਂਚ ਕੈਂਪ ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ’ਚ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਮੀਤ ਪ੍ਰਧਾਨ ਸੁਖਦੇਵ ਬਿੱਟੂ ਵਿੱਜ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ, ਪੈਰਾਡਾਈਜ਼ ਪਬਲਿਕ ਸਕੂਲ ਦੇ ਡਾਇਰੈਕਟਰ ਹਰਜੀਤ ਸਿੰਘ, ਸਤੀਸ਼ ਕੁਮਾਰ ਜੁਨੇਜਾ ਤੇ ਜਗਸੀਰ ਸਿੰਘ ਜੱਜ ਹਾਜ਼ਰ ਸਨ।
ਜ਼ੀਰਾ, 10 ਸਤੰਬਰ (ਰਜਨੀਸ਼ ਕਥੂਰੀਆ)- ਈਸ਼ਾਨ ਜੁਨੇਜਾ ਦੀ ਯਾਦ ਵਿਚ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਵਿਖੇ 13 ਸਤੰਬਰ ਨੂੰ ਲਗਾਏ ਜਾ ਰਹੇ ਅੱਖਾਂ ਦੇ ਮੁਫਤ ਜਾਂਚ ਕੈਂਪ ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ’ਚ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਮੀਤ ਪ੍ਰਧਾਨ ਸੁਖਦੇਵ ਬਿੱਟੂ ਵਿੱਜ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ, ਪੈਰਾਡਾਈਜ਼ ਪਬਲਿਕ ਸਕੂਲ ਦੇ ਡਾਇਰੈਕਟਰ ਹਰਜੀਤ ਸਿੰਘ, ਸਤੀਸ਼ ਕੁਮਾਰ ਜੁਨੇਜਾ ਤੇ ਜਗਸੀਰ ਸਿੰਘ ਜੱਜ ਹਾਜ਼ਰ ਸਨ। ਇਸ ਮੌਕੇ ਕੈਂਪ ਦੀਆਂ ਤਿਆਰੀਆਂ ਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਦਿਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਦੱਸਿਆ ਗਿਆ ਕਿ 13 ਸਤੰਬਰ 2026 ਦਿਨ ਐਤਵਾਰ ਨੂੰ ਪੈਰਾਡਾਈਜ਼ ਪਬਲਿਕ ਸਕੂਲ, ਫਿਰੋਜ਼ਪੁਰ ਰੋਡ, ਜ਼ੀਰਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾਵੇਗਾ। ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗਾ। ਇਸ ਦੌਰਾਨ ਅੱਖਾਂ ਦੀ ਜਾਂਚ ਕਰਵਾਉਣ ਦੇ ਨਾਲ ਨਾਲ ਲੋੜ ਅਨੁਸਾਰ ਮਰੀਜ਼ਾਂ ਨੂੰ ਅੱਖਾਂ ਦੀ ਸੰਭਾਲ ਸਬੰਧੀ ਜਾਣਕਾਰੀ ਅਤੇ ਡਾਕਟਰੀ ਸਲਾਹ ਵੀ ਦਿੱਤੀ ਜਾਵੇਗੀ।