ਤੀਜੇ ਦਿਨ ਸ਼ਾਟ ਪੁੱਟ, ਲੰਬੀ ਛਾਲ ਦੇ ਕਰਵਾਏ ਬਲਾਕ ਪੱਧਰੀ ਮੁਕਾਬਲੇ
ਫ਼ਿਰੋਜ਼ਪੁਰ, ਮਮਦੋਟ 10 ਸਤੰਬਰ (ਗੁਰਿੰਦਰ ਸਿੰਘ/ਸੁਖਦੇਵ ਸੰਗਮ)-ਪੰਜਾਬ ਸਰਕਾਰ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਤੀਜੇ ਦਿਨ ਖੇਡ ਮੈਦਾਨ ਪਿੰਡ ਦੁਲਚੀ ਕੇ ਤੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਬਲਾਕ ਮਮਦੋਟ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਅੱਜ ਤੀਜੇ ਦਿਨ 21-30, 31-40, 41-50, 51-60, 61-70 ਤੇ 70 ਤੋਂ ਉਪਰ ਉਮਰ ਵਰਗ ਦੇ ਮੈਨ/ਵੂਮੈਨ ਦੀਆਂ ਖੇਡਾਂ ਕਰਵਾਈਆਂ ਗਈਆਂ ਜਿਸ ਦੌਰਾਨ ਬਲਾਕ ਮਮਦੋਟ ਵਿਖੇ ਸ਼੍ਰੀਮਤੀ ਰੇਖਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ।
ਖ
ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਵੱਖ ਵੱਖ ਈਵੈਂਟ ’ਚ ਭਾਗ ਲੈਂਦੇ ਖਿਡਾਰੀ। ਤਸਵੀਰ-ਗੁਰਿੰਦਰ ਸਿੰਘ
11-09-2026
ਫ਼ਿਰੋਜ਼ਪੁਰ, ਮਮਦੋਟ 10 ਸਤੰਬਰ (ਗੁਰਿੰਦਰ ਸਿੰਘ/ਸੁਖਦੇਵ ਸੰਗਮ)-ਪੰਜਾਬ ਸਰਕਾਰ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਤੀਜੇ ਦਿਨ ਖੇਡ ਮੈਦਾਨ ਪਿੰਡ ਦੁਲਚੀ ਕੇ ਤੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਬਲਾਕ ਮਮਦੋਟ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਅੱਜ ਤੀਜੇ ਦਿਨ 21-30, 31-40, 41-50, 51-60, 61-70 ਤੇ 70 ਤੋਂ ਉਪਰ ਉਮਰ ਵਰਗ ਦੇ ਮੈਨ/ਵੂਮੈਨ ਦੀਆਂ ਖੇਡਾਂ ਕਰਵਾਈਆਂ ਗਈਆਂ ਜਿਸ ਦੌਰਾਨ ਬਲਾਕ ਮਮਦੋਟ ਵਿਖੇ ਸ਼੍ਰੀਮਤੀ ਰੇਖਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਗੁਰਦੀਪ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਬਲਾਕ ਫਿਰੋਜ਼ਪੁਰ ਵਿਖੇ ਸਾ਼ਟ ਪੁੱਟ ਦੇ 21 ਤੋਂ 30 ਸਾਲ ਉਮਰ ਵਰਗ (ਮੈਨ) ਵਿਚ ਸਨਦੀਪ ਨੇ ਪਹਿਲਾ ਤੇ ਭੀਸ਼ਮ ਸ਼ੰਕਰ ਯਾਦਵ ਨੇ ਦੂਸਰਾ ਸਥਾਨ ਹਾਸਿਲ ਕੀਤਾ ਤੇ 51 ਤੋਂ 60 ਸਾਲ ਉਮਰ ਵਰਗ ਵਿਚ ਹਰਬਿੰਦਰ ਸਿੰਘ ਨੇ ਪਹਿਲਾ ਤੇ ਅਸ਼ੋਕ ਚੋਪੜਾ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਲੰਬੀ ਛਾਲ ਦੇ 21 ਤੋਂ 30 ਸਾਲ ਉਮਰ ਵਰਗ ਮੈਨ ਵਿਚ ਵਿਵੇਕ ਕੁਮਾਰ ਨੇ ਪਹਿਲਾ ਤੇ ਹਰਮਨ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ, 31 ਤੋਂ 40 ਸਾਲ ਉਮਰ ਵਰਗ ਵਿਚ ਤਰੁਨਜੀਤ ਸਿੰਘ ਨੇ ਪਹਿਲਾ ਅਤੇ ਵਰਿੰਦਰ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ। ਜਦੋਂ ਕਿ 41 ਤੋਂ 50 ਸਾਲ ਉਮਰ ਵਰਗ ਵਿਚ ਗੁਰਬਿੰਦਰ ਸਿੰਘ ਨੇ ਪਹਿਲਾ ਅਤੇ ਰਜਿੰਦਰ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਬਲਾਕ ਮਮਦੋਟ ਵਿਖੇ ਲੰਬੀ ਛਾਲ ਵਿਚ 21 ਤੋਂ 30 ਸਾਲ ਉਮਰ ਵਰਗ ਮੈਨ ਵਿਚ ਸੁਖਪ੍ਰੀਤ ਸਿੰਘ ਨੇ ਪਹਿਲਾ ਅਤੇ ਯੁਵਰਾਜ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ। 100 ਮੀਟਰ ਦੌੜ ਵਿਚ ਅਮਰਜੀਤ ਸਿੰਘ ਨੇ ਪਹਿਲਾ ਤੇ ਮਿੰਟੂ ਸਿੰਘ ਨੇ ਦੂਸਰਾ ਸਥਾਨ, 400 ਮੀਟਰ ’ਚ ਕਰਨਦੀਪ ਸਿੰਘ ਨੇ ਪਹਿਲਾ ਤੇ ਸੁਖਪ੍ਰੀਤ ਸਿੰਘ ਨੇ ਦੂਸਰਾ ਸਥਾਨ ਅਤੇ 800 ਮੀਟਰ ਦੌੜ ਵਿਚ ਮਿੱਟੂ ਸਿੰਘ ਨੇ ਪਹਿਲਾ ਤੇ ਧਰਮਜੀਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ।