10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ. ਪਰਮਿੰਦਰ ਸਿੰਘ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ,10 ਸਤੰਬਰ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫਿਰੋਜ਼ਪੁਰ ਦੇ ਨਵੇਂ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ਜਿਨ੍ਹਾਂ ਦਾ ਦਫ਼ਤਰ ਸਿਵਲ ਸਰਜਨ ਦੇ ਪ੍ਰੋਗਰਾਮ ਅਫ਼ਸਰਾਂ ਤੇ ਸਟਾਫ਼ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਿਰੋਜ਼ਪੁਰ,10 ਸਤੰਬਰ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫਿਰੋਜ਼ਪੁਰ ਦੇ ਨਵੇਂ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ਜਿਨ੍ਹਾਂ ਦਾ ਦਫ਼ਤਰ ਸਿਵਲ ਸਰਜਨ ਦੇ ਪ੍ਰੋਗਰਾਮ ਅਫ਼ਸਰਾਂ ਤੇ ਸਟਾਫ਼ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ । ਅਹੁਦਾ ਸੰਭਾਲਣ ਉਪਰੰਤ ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਤੇ ਆਮ ਆਦਮੀ ਕਲੀਨਿਕਾਂ ਤੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਸਟਾਫ਼ ਨੂੰ ਪੂਰੀ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ । ਸਿਵਲ ਸਰਜਨ ਨੇ ਮਿਲਾਵਟਖੋਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਵਿਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਤੇ ਨਸ਼ਾ ਛੁਡਾਊ ਕੇਂਦਰਾਂ ਵਿਚ ਮਰੀਜ਼ਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ । ਇਸ ਮੌਕੇ ਸੀਨੀਅਰ ਡਾਕਟਰ ਅਤੇ ਦਫ਼ਤਰੀ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਆਸ਼ੂ ਬੰਗੜ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਮੈਸੇਜ ਕਾਂਗਰਸ ਹਲਕਾ ਇੰਚਾਰਜ ਨੇ ਐੱਸ.ਐੱਸ.ਪੀ. ਫਿਰੋਜ਼ਪੁਰ ਨੂ... ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਭੁਲੱਥ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ੍ਹ
Ad Position 24