ਹੈਰੋਇਨ ਸਮੇਤ ਨੌਜਵਾਨ ਕਾਬੂ
ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ।
ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੀ.ਆਰ.ਪੀ.ਐਫ. ਗਰਾਊਂਡ ਫ਼ਿਰੋਜ਼ਪੁਰ ਨੇੜੇ ਸੰਜੂ ਉਰਫ਼ ਆਡੀ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪੱਲਾ ਮੇਘਾ, ਥਾਣਾ ਸਦਰ ਫ਼ਿਰੋਜ਼ਪੁਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰਕੇ ਗ੍ਰਿਫ਼ਤਾਰ ਕਰ ਲਿਆ ਤੇ ਉਸ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।