ਗੁਰਪ੍ਰੀਤ ਸਿੰਘ ਔਲਖ ਨੇ ਸੰਭਾਲਿਆ ਉਪ ਮੰਡਲ ਅਫ਼ਸਰ ਮੁੱਦਕੀ ਦਾ ਚਾਰਜ
ਮੁੱਦਕੀ, 11 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਇੱਥੇ ਨਵ-ਨਿਯੁਕਤ ਉਪ ਮੰਡਲ ਅਫ਼ਸਰ ਗੁਰਪ੍ਰੀਤ ਸਿੰਘ ਔਲਖ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਦਫ਼ਤਰ ਪਹੁੰਚਣ ’ਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਮੁੱਦਕੀ, 11 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਇੱਥੇ ਨਵ-ਨਿਯੁਕਤ ਉਪ ਮੰਡਲ ਅਫ਼ਸਰ ਗੁਰਪ੍ਰੀਤ ਸਿੰਘ ਔਲਖ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਦਫ਼ਤਰ ਪਹੁੰਚਣ ’ਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇੱਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜਗਤਾਰ ਸਿੰਘ ਦੀ ਬਦਲੀ ਹੋ ਗਈ ਸੀ ਅਤੇ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਇਹ ਪੋਸਟ ਖਾਲੀ ਪਈ ਸੀ। ਸਥਾਨਕ ਵਾਸੀਆਂ ਵਲੋਂ ਪੋਸਟ ਖਾਲੀ ਸਬੰਧੀ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਨੂੰ ਜਾਣੂ ਕਰਵਾਇਆ ਗਿਆ ਸੀ ਜਿਸ ਬਾਅਦ ਅੱਜ ਇਸ ਪੋਸਟ ’ਤੇ ਅਫ਼ਸਰ ਵਲੋਂ ਅਹੁਦਾ ਸੰਭਾਲ ਲਿਆ ਗਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਅਫ਼ਸਰ ਗੁਰਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਦਫ਼ਤਰ ਵਿਚ ਆਉਣ ਵਾਲੇ ਆਮ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਤੇ ਪਾਰਦਰਸ਼ੀ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਬਿਜਲੀ ਖਪਤਕਾਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਜੇ.ਈ. ਇਕਬਾਲ ਸਿੰਘ, ਜੇ.ਈ. ਹਰਵਿੰਦਰ ਸਿੰਘ, ਜੇ.ਈ. ਕਰਮਜੀਤ ਸਿੰਘ ਬਾਵਾ, ਵੰਦਨਾ ਰਾਣੀ, ਉਜੇਤਾ, ਪ੍ਰਦੀਪ ਸਿੰਘ, ਜੇ.ਈ. ਦਰਸ਼ਨ ਸਿੰਘ, ਕੈਸ਼ੀਅਰ ਜੁਗਰਾਜ ਸਿੰਘ ਆਦਿ ਹਾਜ਼ਰ ਸਨ।