12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 24 ਨੂੰ ਸਤੌਜ ਵਿਖੇ ਪ੍ਰਦਰਸ਼ਨ ਦਾ ਐਲਾਨ

ਫ਼ਿਰੋਜ਼ਪੁਰ, 11 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਹੱਕਾਂ ਦੀ ਪ੍ਰਾਪਤੀ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ ਜਿਸ ਲਈ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਵਲੋਂ ਅਪੀਲ ਕੀਤੀ ਗਈ ਹੈ ਕਿ 24 ਸਤੰਬਰ ਨੂੰ ਪਿੰਡ ਸਤੋਜ ਵਿਖੇ ਸੂਬਾ ਪੱਧਰੀ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਉਜਾਗਰ ਕੀਤਾ ਜਾਵੇਗਾ। ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਯੂਨੀਅਨ ਦੇ ਪ੍ਰਧਾਨ ਰਾਜਵੰਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਕਈ ਅਹਿਮ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਕੋਲ ਵਿਚਾਰ ਅਧੀਨ ਹਨ ਪਰ ਅਜੇ ਤੱਕ ਇਨ੍ਹਾਂ ਦਾ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਵਰਕਰਾਂ ਤੇ ਹੈਲਪਰਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਿਰੋਜ਼ਪੁਰ, 11 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਹੱਕਾਂ ਦੀ ਪ੍ਰਾਪਤੀ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ ਜਿਸ ਲਈ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਵਲੋਂ ਅਪੀਲ ਕੀਤੀ ਗਈ ਹੈ ਕਿ 24 ਸਤੰਬਰ ਨੂੰ ਪਿੰਡ ਸਤੋਜ ਵਿਖੇ ਸੂਬਾ ਪੱਧਰੀ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਉਜਾਗਰ ਕੀਤਾ ਜਾਵੇਗਾ। ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਯੂਨੀਅਨ ਦੇ ਪ੍ਰਧਾਨ ਰਾਜਵੰਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਕਈ ਅਹਿਮ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਕੋਲ ਵਿਚਾਰ ਅਧੀਨ ਹਨ ਪਰ ਅਜੇ ਤੱਕ ਇਨ੍ਹਾਂ ਦਾ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਵਰਕਰਾਂ ਤੇ ਹੈਲਪਰਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 24 ਸਤੰਬਰ ਨੂੰ ਪਿੰਡ ਸਤੌਜ ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਧਰਨੇ ’ਚ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਯੂਨੀਅਨ ਦੇ ਮੈਂਬਰ ਸ਼ਮੂਲੀਅਤ ਕਰਨਗੇ ਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ। ਯੂਨੀਅਨ ਨੇ ਸਪਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ ਹੱਕਾਂ ਲਈ ਇੱਕਜੁੱਟ ਹਨ ਤੇ ਇਸ ਵਾਰ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੀਆਂ। ਇਸ ਮੌਕੇ ਯੂਨੀਅਨ ਦੇ ਆਗੂ ਤੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਸੰਘਰਸ਼ ਦਾ ਵਜਾਇਆ ਬਿਗੁਲ, ਪਿੰਡ ਸੰਧਵਾਂ ਵਿਚ ਕਰਨਗੇ ਰੋਸ ਰੈਲੀ ਅਗਲੀ ਖ਼ਬਰ ਦਾਜ ਦੀ ਮੰਗ ’ਤੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਪਤੀ, ਸਹੁਰੇ ਤੇ ਸੱਸ ਵਿਰੁੱਧ ਮਾਮਲਾ ਦਰਜ
Ad Position 24