ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨੀ ਸਿੱਖ ਜਥੇ ਨੂੰ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ-ਦਲਜੀਤ ਸਿੰਘ ਸਿੱਧੂ
ਮੱਲਾਂਵਾਲਾ, 11 ਸਤੰਬਰ (ਬਲਬੀਰ ਸਿੰਘ ਜੋਸਨ )-ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਤੋਂ ਆ ਰਹੇ ਸਿੱਖ ਸ਼ਰਧਾਲੂਆਂ ਦੇ ਇਕ ਜਥੇ ਨੂੰ ਇਸਲਾਮਾਬਾਦ ਹਵਾਈ ਅੱਡੇ ’ਤੇ ਰੋਕ ਦਿੱਤੇ ਜਾਣ ਦੀ ਸਾਈ ਮੀਆਂ ਮੀਰ ਫਾਊਂਡੇਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਿੱਧੂ ਨੇ ਨਿਖੇਧੀ ਕੀਤੀ ਹੈ। ਸ਼ਰਧਾਲੂਆਂ ਅਨੁਸਾਰ ਉਨ੍ਹਾਂ ਨੂੰ ਐਨ.
ਸ
ਸਾਈ ਮੀਆਂ ਮੀਰ ਫਾਊਂਡੇਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਿੱਧੂ। ਤਸਵੀਰ-ਬਲਬੀਰ ਸਿੰਘ ਜੋਸਨ
12-09-2026
ਮੱਲਾਂਵਾਲਾ, 11 ਸਤੰਬਰ (ਬਲਬੀਰ ਸਿੰਘ ਜੋਸਨ )-ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਤੋਂ ਆ ਰਹੇ ਸਿੱਖ ਸ਼ਰਧਾਲੂਆਂ ਦੇ ਇਕ ਜਥੇ ਨੂੰ ਇਸਲਾਮਾਬਾਦ ਹਵਾਈ ਅੱਡੇ ’ਤੇ ਰੋਕ ਦਿੱਤੇ ਜਾਣ ਦੀ ਸਾਈ ਮੀਆਂ ਮੀਰ ਫਾਊਂਡੇਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਿੱਧੂ ਨੇ ਨਿਖੇਧੀ ਕੀਤੀ ਹੈ। ਸ਼ਰਧਾਲੂਆਂ ਅਨੁਸਾਰ ਉਨ੍ਹਾਂ ਨੂੰ ਐਨ.ਓ.ਸੀ. ਨਾ ਹੋਣ ਦਾ ਹਵਾਲਾ ਦੇ ਕੇ ਭਾਰਤ ਜਾਣ ਤੋਂ ਰੋਕਿਆ ਗਿਆ। ਫਾਊਂਡੇਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਿੱਧੂ ਨੇ ਇਸ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਸ਼ਰਧਾਲੂਆਂ ਨੂੰ ਭਾਰਤ ਆਉਣ ਲਈ ਵੀਜ਼ੇ ਜਾਰੀ ਹੋ ਚੁੱਕੇ ਹਨ ਤਾਂ ਆਖ਼ਰੀ ਸਮੇਂ ’ਤੇ ਅਜਿਹੀ ਰੁਕਾਵਟ ਪਾਉਣਾ ਉਨ੍ਹਾਂ ਲਈ ਵੱਡੀ ਨਿਰਾਸ਼ਾ ਦਾ ਕਾਰਨ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚ ਵੱਸਦੀ ਸਿੱਖ ਸੰਗਤ ਦਾ ਇਤਿਹਾਸਕ ਗੁਰਧਾਮਾਂ ਨਾਲ ਡੂੰਘਾ ਧਾਰਮਿਕ ਤੇ ਭਾਵਨਾਤਮਕ ਸਬੰਧ ਹੈ, ਜਿਸ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਫਾਊਂਡੇਸ਼ਨ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਐਨ.ਓ.ਸੀ. ਦੀ ਕੋਈ ਲਾਜ਼ਮੀ ਸ਼ਰਤ ਹੈ ਤਾਂ ਇਸ ਦੀ ਜਾਣਕਾਰੀ ਸ਼ਰਧਾਲੂਆਂ ਨੂੰ ਪਹਿਲਾਂ ਹੀ ਸਪਸ਼ਟ ਤੌਰ ’ਤੇ ਦਿੱਤੀ ਜਾਵੇ। ਜਥੇ ਨੂੰ ਆਖ਼ਰੀ ਸਮੇਂ ’ਤੇ ਰੋਕਣ ਦੇ ਕਾਰਨਾਂ ਦੀ ਜਾਂਚ ਕਰਕੇ ਸਿੱਖ ਆਗੂਆਂ ਨੂੰ ਸਪਸ਼ਟੀਕਰਨ ਦੇਣ ਦੀ ਵੀ ਮੰਗ ਕੀਤੀ ਗਈ। ਸਾਈ ਮੀਆਂ ਮੀਰ ਫਾਊਂਡੇਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਧਾਰਮਿਕ ਯਾਤਰਾਵਾਂ ਵਿਚ ਰੁਕਾਵਟਾਂ ਪਾਉਣ ਦੀ ਬਜਾਏ ਸਿੱਖ ਸ਼ਰਧਾਲੂਆਂ ਲਈ ਯਾਤਰਾ ਨੂੰ ਸੁਖਾਲਾ ਬਣਾਉਣ ਵਾਸਤੇ ਆਪਸੀ ਸਹਿਯੋਗ ਕਰਨਾ ਚਾਹੀਦਾ ਹੈ। ਫਾਊਂਡੇਸ਼ਨ ਨੇ ਭਾਰਤ ਸਰਕਾਰ ਵਲੋਂ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰਨ ਦੇ ਕਦਮ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਹੀਂ ਵਾਪਰਨਗੀਆਂ।