ਸੂਬਾ ਪੱਧਰੀ ਮੀਟਿੰਗ ’ਚ ਦਿਵਿਆਂਗਾਂ ਵਲੋਂ ਸਰਕਾਰ ਨੂੰ ਚਿਤਾਵਨੀ, ਮੰਗਾਂ ਦਾ ਹੱਲ ਨਾ ਹੋਣ ’ਤੇ ਲਾਉਣਗੇ ਧਰਨਾ
ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਅਪੰਗ-ਸੁਅੰਗ ਅਸੂਲ ਮੰਚ ਪੰਜਾਬ ਦੀ ਅਗਵਾਈ ਹੇਠ ਦਿਵਿਆਂਗ (ਅਪਾਹਜ) ਵਰਗ ਦੇ ਆਗੂਆਂ ਤੇ ਕਾਰਕੁਨਾਂ ਦੀ ਮੀਟਿੰਗ ਫ਼ਿਰੋਜ਼ਪੁਰ ਵਿਖੇ ਹੋਈ ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ’ਚ ਦਿਵਿਆਂਗ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ’ਤੇ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਦੋਸ਼ ਲਾਉਂਦਿਆਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ।
ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਅਪੰਗ-ਸੁਅੰਗ ਅਸੂਲ ਮੰਚ ਪੰਜਾਬ ਦੀ ਅਗਵਾਈ ਹੇਠ ਦਿਵਿਆਂਗ (ਅਪਾਹਜ) ਵਰਗ ਦੇ ਆਗੂਆਂ ਤੇ ਕਾਰਕੁਨਾਂ ਦੀ ਮੀਟਿੰਗ ਫ਼ਿਰੋਜ਼ਪੁਰ ਵਿਖੇ ਹੋਈ ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ’ਚ ਦਿਵਿਆਂਗ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ’ਤੇ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਦੋਸ਼ ਲਾਉਂਦਿਆਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਮੰਚ ਦੇ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਸਾਢੇ ਚਾਰ ਸਾਲ ਦਾ ਕਾਰਜਕਾਲ ਬੀਤਣ ਦੇ ਬਾਵਜੂਦ ਦਿਵਿਆਂਗ ਵਰਗ ਦੀਆਂ ਮੁੱਖ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਿਹਾਇਸ਼ ਤੇ ਦਫ਼ਤਰ ਦਾ ਘਿਰਾਓ ਕਰਕੇ ਪੱਕੇ ਡੇਰੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਪੰਜਾਬ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ ਤੇ ‘ਮਿਸ਼ਨ-2027’ ਤਹਿਤ ਪਿੰਡ-ਪਿੰਡ ਜਾ ਕੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਹਰਨੇਕ ਸਿੰਘ ਰੋਡੇ, ਸੁਰਜੀਤ ਸਿੰਘ ਰਾਓਕੇ, ਭੁਪਿੰਦਰ ਸਿੰਘ ਮਰਾੜ, ਸੁਖਰਾਜ ਸਿੰਘ ਚੱਕ ਜਾਨੀਸਰ, ਗੁਰਦਾਸ ਸਿੰਘ, ਸੁਖਵਿੰਦਰ ਸਿੰਘ, ਸੰਤੋਖ ਸਿੰਘ, ਹਰਗੋਬਿੰਦ ਸਿੰਘ, ਹਰਪ੍ਰੀਤ ਸਿੰਘ ਲੂੰਬੜੀ ਵਾਲਾ, ਸੰਨੀ ਘਾਰੂ, ਮੱਖਣ ਸਿੰਘ ਨਿਧਾਨਾ, ਰਾਜ ਕੁਮਾਰ ਗੱਟੀ, ਕਮਲਜੀਤ ਜੋਸਨ, ਸ਼ਿੰਦਰ ਗੱਟੀ, ਬਿੱਟਾ ਸੰਧੂ, ਗੁਰਵਿੰਦਰ ਅਹਿੱਲ ਆਦਿ ਹਾਜ਼ਰ ਸਨ।