12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਿਜਲੀ ਬੋਰਡ ਦੇ ਦਫ਼ਤਰਾਂ ਅੱਗੇ 14 ਨੂੰ ਦਿੱਤੇ ਜਾਣਗੇ ਧਰਨੇ- ਸੰਧੂ, ਗਿੱਲ

ਜ਼ੀਰਾ, 11 ਸਤੰਬਰ (ਹਰਜੀਤ ਸਿੰਘ ਗਿੱਲ)-ਕਿਸਾਨਾਂ ਨੂੰ ਖੇਤਾਂ ਲਈ ਬਿਜਲੀ ਸਪਲਾਈ ਬਹੁਤ ਘੱਟ ਮਿਲਣ ਕਾਰਨ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ 14 ਸਤੰਬਰ ਦਿਨ ਸੋਮਵਾਰ ਨੂੰ ਪੰਜਾਬ ਭਰ ਵਿਚ ਬਿਜਲੀ ਬੋਰਡ ਦੇ ਐਕਸੀਅਨ ਤੇ ਐਸ. ਈ.

Ad Position 21
repet_subhas-goyals [Copy P29]
ਭਾਕਿਯੂ ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ। ਅਜੀਤ ਤਸਵੀਰ 12-09-2026
ਜ਼ੀਰਾ, 11 ਸਤੰਬਰ (ਹਰਜੀਤ ਸਿੰਘ ਗਿੱਲ)-ਕਿਸਾਨਾਂ ਨੂੰ ਖੇਤਾਂ ਲਈ ਬਿਜਲੀ ਸਪਲਾਈ ਬਹੁਤ ਘੱਟ ਮਿਲਣ ਕਾਰਨ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ 14 ਸਤੰਬਰ ਦਿਨ ਸੋਮਵਾਰ ਨੂੰ ਪੰਜਾਬ ਭਰ ਵਿਚ ਬਿਜਲੀ ਬੋਰਡ ਦੇ ਐਕਸੀਅਨ ਤੇ ਐਸ.ਈ. ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਇਨ੍ਹਾਂ ਧਰਨਿਆਂ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਧਾਨਗੀ ਮੰਡਲ ਵਲੋਂ ਸਮੂਹ ਸਾਥੀਆਂ ਦੀ ਸਹਿਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 14 ਸਤੰਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਨ੍ਹਾਂ ਧਰਨਿਆਂ ਸਬੰਧੀ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਜ਼ਿਲ੍ਹਾ ਪੱਧਰ ’ਤੇ ਆਪਣੀ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਇਕਾਈਆਂ ਆਪੋ-ਆਪਣੇ ਪੱਧਰ ’ਤੇ ਲਾਮਬੰਦੀ ਤੇਜ਼ ਕਰਨ ਤਾਂ ਜੋ ਇਸ ਵਿਰੋਧ ਪ੍ਰਦਰਸ਼ਨ ਨੂੰ ਪੂਰੀ ਤਰ੍ਹਾਂ ਸਫਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਝੋਨੇ ਦੀ ਫ਼ਸਲ ਨਿਸਾਰੇ ’ਤੇ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਪਾਲਨ ਲਈ ਸਿੰਚਾਈ ਦੀ ਬਹੁਤ ਜ਼ਰੂਰਤ ਹੈ ਪਰ ਖੇਤਾਂ ਲਈ ਬਿਜਲੀ ਸਪਲਾਈ ਵਾਰ ਵਾਰ ਕੱਟ ਲਗਾ ਕੇ ਬਹੁਤ ਘੱਟ ਦਿੱਤੀ ਜਾ ਰਹੀ ਹੈ ਜਿਸ ਕਰਕੇ ਕਿਸਾਨ ਆਪਣੀਆਂ ਫ਼ਸਲਾਂ ਪਾਲਨ ਨੂੰ ਲੈ ਕੇ ਚਿੰਤਤ ਹਨ। ਉਕਤ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਵਾਲੀਆਂ ਸਰਕਾਰੀ ਨੀਤੀਆਂ ਖ਼ਿਲਾਫ਼ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਦਾ ਇਹ ਮਸਲਾ ਹੱਲ ਨਹੀਂ ਕੀਤਾ ਜਾਂਦਾ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਦੇ ਪਿੰਡ ਸੰਧਵਾਂ ’ਚ ਗੂੰਜੇਗੀ ਮੁਲਾਜ਼ਮਾਂ-ਪੈਨਸ਼ਨਰਾਂ ਦੀ ਆਵਾਜ਼ - ਕਿਸ਼ਨ ਚੰਦ ਅਗਲੀ ਖ਼ਬਰ ਚੰਡੀਗੜ੍ਹ ਮੋਰਚੇ ਦੀ ਇਤਿਹਾਸਕ ਜਿੱਤ ਲਈ ਕਿਸਾਨ ਜਥੇਬੰਦੀਆਂ ਵਧਾਈ ਦੀਆਂ ਪਾਤਰ- ਸੰਧੂ/ਬੰਡਾਲਾ
Ad Position 24