11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਚਾਰ ਸਾਲਾਂ ’ਚ 59 ਮੀਟਿੰਗਾਂ ਮਗਰੋਂ ਵੀ ਮੰਗਾਂ ਦਾ ਹੱਲ ਨਹੀਂ, 22 ਸਤੰਬਰ ਤੋਂ ਹੋਵੇਗਾ ਬੱਸਾਂ ਦਾ ਚੱਕਾ ਜਾਮ- ਗਿੱਲ

ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਰੋਡਵੇਜ਼, ਪਨਬਸ/ਪੀ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਨਾਲ ਲਗਭਗ 59 ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਵਾਰ ਸਰਕਾਰ ਵਲੋਂ ਮੰਗਾਂ ਹੱਲ ਕਰਨ ਦਾ ਭਰੋਸਾ ਮਿਲਣ ’ਤੇ ਯੂਨੀਅਨ ਨੇ ਆਪਣਾ ਸੰਘਰਸ਼ ਮੁਲਤਵੀ ਕੀਤਾ ਪਰ ਅਜੇ ਤੱਕ ਮੰਗਾਂ ਦਾ ਠੋਸ ਹੱਲ ਨਹੀਂ ਹੋ ਸਕਿਆ। ਯੂਨੀਅਨ ਆਗੂਆਂ ਅਨੁਸਾਰ ਸਰਕਾਰ ਵਲੋਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਚਾਰ ਸਾਲ ਬੀਤਣ ਤੋਂ ਬਾਅਦ ਵੀ ਇਹ ਪ੍ਰਣਾਲੀ ਜਾਰੀ ਹੈ। ਇਸ ਦੌਰਾਨ ਨਵੇਂ ਠੇਕੇਦਾਰ ਨੂੰ ਵਿਭਾਗ ਵਿਚ ਲਿਆਂਦੇ ਜਾਣ ’ਤੇ ਵੀ ਉਨ੍ਹਾਂ ਇਤਰਾਜ਼ ਜਤਾਇਆ। ਆਗੂਆਂ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਨਵੇਂ ਟਰਾਂਸਪੋਰਟ ਮੰਤਰੀ ਨਾਲ ਹੋ ਰਹੀਆਂ ਮੀਟਿੰਗਾਂ ਵਿਚ ਵੀ ਹਰ ਵਾਰ ਲਗਭਗ 10 ਦਿਨ ਦਾ ਸਮਾਂ ਮੰਗਿਆ ਜਾ ਰਿਹਾ ਹੈ। ਇਸ ਤੋਂ ਬਾਅਦ ਯੂਨੀਅਨ ਨੇ ਸਰਕਾਰ ਨੂੰ 10 ਦਿਨ ਦਾ ਹੋਰ ਸਮਾਂ ਦਿੰਦਿਆਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਹੈ। ਸੂਬਾ ਪੱਧਰੀ ਸੱਦੇ ’ਤੇ ਫ਼ਿਰੋਜ਼ਪੁਰ ਡੀਪੂ ਦੇ ਗੇਟ ’ਤੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਡੀਪੂ ਪ੍ਰਧਾਨ ਜਤਿੰਦਰ ਸਿੰਘ ਤੇ ਸਕੱਤਰ ਮੁੱਖਪਾਲ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਘੱਟ ਤਨਖ਼ਾਹਾਂ, ਸਮੇਂ ਸਿਰ ਤਨਖ਼ਾਹ ਨਾ ਮਿਲਣ ਤੇ ਪੱਕਾ ਨਾ ਕੀਤੇ ਜਾਣ ਕਾਰਨ ਲੰਬੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਫ਼੍ਰੀ ਸਫ਼ਰ ਸਹੂਲਤ ਬਦਲੇ ਵਿਭਾਗ ਨੂੰ ਮਿਲਣ ਵਾਲੀ ਬਕਾਇਆ ਰਕਮ ਜਾਰੀ ਕਰਨ ਦੀ ਵੀ ਮੰਗ ਕੀਤੀ। ਮੀਤ ਪ੍ਰਧਾਨ ਗੌਰਵ ਤੇ ਹਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਵਿਭਾਗ ਵਿਚ ਨਵੀਆਂ ਬੱਸਾਂ ਸ਼ਾਮਲ ਕਰਨ ਦੀ ਬਜਾਏ ਕਿੱਲੋਮੀਟਰ ਸਕੀਮ ਤਹਿਤ ਬੱਸਾਂ ਚਲਾਈਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਹੁਣ 17 ਸਤੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਅਹਿਮ ਹੋਵੇਗੀ। ਜੇਕਰ ਇਸ ਮੀਟਿੰਗ ਵਿਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 22 ਸਤੰਬਰ ਤੋਂ ਪੰਜਾਬ ਭਰ ਵਿਚ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਵਿਭਾਗੀ ਮੈਨੇਜਮੈਂਟ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਰਾਸ਼ਨ ਕਾਰਡਾਂ ਦੀ ਸੁਧਾਈ ਲਈ ਡਿਊਟੀਆਂ ਨਾ ਲਗਾਉਣ ਦੀ ਕੀਤੀ ਮੰਗ ਅਗਲੀ ਖ਼ਬਰ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਬਣਾਏਗੀ ਸਰਕਾਰ- ਭੁੱਲਰ, ਮੱਲ, ਸੰਧੂ
Ad Position 24