11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੰਗਾਂ ਸੰਬੰਧੀ ਜਲ ਸਪਲਾਈ ਤੇ ਸੈਨੀਟੇਸ਼ਨ ਮਾਸਟਰੋਲ ਇੰਪਲਾਈਜ਼ ਯੂਨੀਅਨ ਜ਼ੀਰਾ ਦੀ ਮੀਟਿੰਗ

ਜ਼ੀਰਾ,11 ਸਤੰਬਰ (ਰਜਨੀਸ਼ ਕਥੂਰੀਆ)- ਜਲ ਸਪਲਾਈ ਤੇ ਸੈਨੀਟੇਸ਼ਨ ਮਾਸਟਰੋਲ ਇੰਪਲਾਈਜ਼ ਯੂਨੀਅਨ ਬਲਾਕ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਸੂਬਾ ਸਿੰਘ ਮੱਲੇਸ਼ਾਹ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਰਵੱਈਏ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਜ਼ੀਰਾ,11 ਸਤੰਬਰ (ਰਜਨੀਸ਼ ਕਥੂਰੀਆ)- ਜਲ ਸਪਲਾਈ ਤੇ ਸੈਨੀਟੇਸ਼ਨ ਮਾਸਟਰੋਲ ਇੰਪਲਾਈਜ਼ ਯੂਨੀਅਨ ਬਲਾਕ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਸੂਬਾ ਸਿੰਘ ਮੱਲੇਸ਼ਾਹ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਰਵੱਈਏ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂ ਗੁਰਜੰਟ ਸਿੰਘ, ਜਗਤਾਰ ਸਿੰਘ ਹੋਲਾਂਵਾਲੀ, ਭਜਨ ਸਿੰਘ, ਹਰਪਿੰਦਰ ਸਿੰਘ, ਬਲਵੰਤ ਸਿੰਘ ਤੇ ਬਿੱਕਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦਾ ਬਕਾਇਆ ਡੀ.ਏ. ਨਾ ਦੇਣ, ਡੀ.ਏ. ’ਚ ਵਾਧਾ ਨਾ ਕਰਨ , ਪੇ-ਸਕੇਲਾਂ ਦੀਆਂ ਤਰੁੱਟੀਆਂ ਦੂਰ ਕਰਨ, ਸਮੇਂ ਮੁਤਾਬਿਕ ਤਰੱਕੀਆਂ ਨਾ ਦੇਣ, ਪਿਛਲੇ 27-28 ਸਾਲ ਤੋਂ ਲਗਾਤਾਰ ਕੰਮ ਕਰ ਰਹੇ ਕਾਮਿਆਂ ਨੂੰ ਰੈਗੂਲਰ ਨਾ ਕਰਨ ਤੇ ਹੋਰ ਮੰਗਾਂ ਦੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਉਪਰੋਕਤ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿਚ ਸ਼ਿੰਦਰਪਾਲ ਸਿੰਘ, ਜਸਮੇਲ ਸਿੰਘ, ਲੱਖੀ ਰਾਮ, ਸੁਭਾਸ਼ ਚੰਦਰ ਤੇ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਜਲ ਸਪਲਾਈ ਸਕੀਮਾਂ ਸਹੀ ਢੰਗ ਨਾਲ ਚਲਾਉਣ ਲਈ ਫੰਡ ਸਮੇਂ-ਸਮੇਂ ਸਿਰ ਦੇਵੇ ਤਾਂ ਜੋ ਗਰਮੀ ਦੇ ਮੌਸਮ ’ਚ ਲੋਕਾਂ ਨੂੰ ਸਮੇਂ ਸਿਰ ਪਾਣੀ ਦੀ ਨਿਰਵਿਘਨ ਸਪਲਾਈ ਦਿੱਤੀ ਜਾ ਸਕੇ। ਲੋੜੀਂਦਾ ਸਟਾਫ ਰੈਗੂਲਰ ਭਰਤੀ ਕੀਤਾ ਜਾਵੇ। ਹਰ ਤਰ੍ਹਾਂ ਦੇ ਕੱਚੇ ਕਰਮਚਾਰੀ ਪੱਕੇ ਕੀਤੇ ਜਾਣ। ਵਿਭਾਗ ’ਚ ਨਿੱਜੀਕਰਨ ਤੇ ਠੇਕੇਦਾਰੀ ਪ੍ਰਣਾਲੀ ਬੰਦ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ’ਚ ਭਾਗ ਲਵੇਗੀ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਸਿਰ ਤੋਂ ਮਿਲੀ ਲਾਸ਼ ਦਾ ਅੱਠ ਦਿਨ ਬਾਅਦ ਵੀ ਨਹੀਂ ਹੋਇਆ ਪੋਸਟਮਾਰਟਮ ਅਗਲੀ ਖ਼ਬਰ ਨਿਰਵਿਘਨ ਸਪਲਾਈ ਦੇ ਸੂਬਾ ਸਰਕਾਰ ਤੇ ਸਰਕਾਰੀ ਅਧਿਕਾਰੀਆਂ ਦੇ ਦਾਅਵਿਆਂ ’ਤੇ ਉੱਠੇ ਸਵਾਲ
Ad Position 24