28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜ਼ੀਰਾ ਵਿਖੇ ਦਿਨ-ਦਿਹਾੜੇ ਦੁਕਾਨ ’ਤੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ

ਜ਼ੀਰਾ, 13 ਸਤੰਬਰ(ਪ੍ਰਤਾਪ ਸਿੰਘ ਹੀਰਾ, ਰਜਨੀਸ਼ ਕਥੂਰੀਆ)-ਜ਼ੀਰਾ-ਤਲਵੰਡੀ ਰੋਡ ’ਤੇ ਅੱਜ ਬਾਅਦ ਦੁਪਹਿਰ ਉਸ ਵੇਲੇ ਭਾਰੀ ਦਹਿਸ਼ਤ ਫੈਲ ਗਈ ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵਲੋਂ ਇਕ ਦੁਕਾਨ ’ਤੇ ਸ਼ਰੇਆਮ ਫਾਇਰਿੰਗ ਕਰ ਦਿੱਤੀ ਗਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਅਮਨ ਜੈਨ ਪੁੱਤਰ ਵਰਿੰਦਰ ਜੈਨ ਨੇ ਦੱਸਿਆ ਕਿ ਦੁਪਹਿਰ ਕਰੀਬ 2:30 ਵਜੇ ਉਹ ਆਪਣੀ ਦੁਕਾਨ ’ਤੇ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 14-09-2026
ਜ਼ੀਰਾ, 13 ਸਤੰਬਰ(ਪ੍ਰਤਾਪ ਸਿੰਘ ਹੀਰਾ, ਰਜਨੀਸ਼ ਕਥੂਰੀਆ)-ਜ਼ੀਰਾ-ਤਲਵੰਡੀ ਰੋਡ ’ਤੇ ਅੱਜ ਬਾਅਦ ਦੁਪਹਿਰ ਉਸ ਵੇਲੇ ਭਾਰੀ ਦਹਿਸ਼ਤ ਫੈਲ ਗਈ ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵਲੋਂ ਇਕ ਦੁਕਾਨ ’ਤੇ ਸ਼ਰੇਆਮ ਫਾਇਰਿੰਗ ਕਰ ਦਿੱਤੀ ਗਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਅਮਨ ਜੈਨ ਪੁੱਤਰ ਵਰਿੰਦਰ ਜੈਨ ਨੇ ਦੱਸਿਆ ਕਿ ਦੁਪਹਿਰ ਕਰੀਬ 2:30 ਵਜੇ ਉਹ ਆਪਣੀ ਦੁਕਾਨ ’ਤੇ ਮੌਜੂਦ ਸਨ। ਇਸੇ ਦੌਰਾਨ ਤਲਵੰਡੀ ਭਾਈ ਵਾਲੇ ਪਾਸਿਓਂ ਇਕ ਮੋਟਰਸਾਈਕਲ ’ਤੇ ਦੋ ਅਣਪਛਾਤੇ ਨੌਜਵਾਨ ਆਏ। ਜਿਨ੍ਹਾਂ ਨੇ ਦੁਕਾਨ ਦੇ ਬਾਹਰ ਲੱਗੇ ਸ਼ੀਸ਼ਿਆਂ ਉੱਪਰ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੁੜ ਤਲਵੰਡੀ ਭਾਈ ਵੱਲ ਹੀ ਫਰਾਰ ਹੋ ਗਏ। ਪੀੜਤ ਦੁਕਾਨਦਾਰ ਅਨੁਸਾਰ ਉਨ੍ਹਾਂ ਨੂੰ ਪਹਿਲਾਂ ਕਿਸੇ ਕਿਸਮ ਦਾ ਕੋਈ ਫਿਰੌਤੀ ਜਾਂ ਧਮਕੀ ਭਰਿਆ ਫੋਨ ਨਹੀਂ ਆਇਆ ਸੀ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਕਾਰਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਜਿਸ ਜਗ੍ਹਾ ਇਹ ਗੋਲੀਬਾਰੀ ਹੋਈ, ਉਸ ਦੇ ਬਿਲਕੁਲ ਨਜ਼ਦੀਕ ਸਥਿਤ ਦਾਣਾ ਮੰਡੀ ਜ਼ੀਰਾ ਵਿਖੇ ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਪੰਜਾਬ ਪੱਧਰੀ ਵੱਡਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ। ਜਿਸ ਵਿਚ ਪੰਜਾਬ ਅਤੇ ਕੇਂਦਰੀ ਪੱਧਰ ਦੇ ਸੀਨੀਅਰ ਆਗੂ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਅਜਿਹੇ ਸੰਵੇਦਨਸ਼ੀਲ ਮੌਕੇ ਅਤੇ ਪੁਲਿਸ ਚੌਕਸੀ ਦੇ ਬਾਵਜੂਦ ਅਣਪਛਾਤੇ ਹਮਲਾਵਰਾਂ ਵਲੋਂ ਦਿਨ-ਦਿਹਾੜੇ ਗੋਲੀਆਂ ਚਲਾ ਕੇ ਫਰਾਰ ਹੋ ਜਾਣਾ ਸ਼ਹਿਰ ਦੀ ਸੁਰੱਖਿਆ ਵਿਵਸਥਾ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਜੀਰਾ ਦੇ ਐੱਸ.ਐੱਚ.ਓ. ਜਸਵਿੰਦਰ ਸਿੰਘ ਬਰਾੜ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪੁੱਜੇ। ਪੁਲਿਸ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਖੋਲ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਦਾਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਕੱਪੜਾ ਅਤੇ ਹੋਰ ਸਾਮਾਨ ਸੜ ਕੇ ਸੁਆਹ ਅਗਲੀ ਖ਼ਬਰ ਲੋਕ ਅਦਾਲਤ ਰਾਹੀਂ ਨਿਆਂ ਦੀ ਰਾਹ ਆਸਾਨ ਬਣਾਉਣ ਵਿਚ ਯੋਗਦਾਨ ਦੇ ਰਹੀ ਹੈ ਨਵਿਤਾ ਸਿੰਘਲ ਸਿਵਲ ਜੱਜ ਰਾਧਿਕਾ ਲਿਖੀ ਨਾਲ ਕੌ...
Ad Position 24