20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਤਨਾਮ ਸਿੰਘ ਸੰਧੂ ਬਲਾਕ ਪ੍ਰਧਾਨ ਤੇ ਕਰਨਬੀਰ ਸਿੰਘ ਸਿੱਧੂ ਉਪ ਪ੍ਰਧਾਨ ਯੂਥ ਅਕਾਲੀ ਦਲ ਨਿਯੁਕਤ

ਮਮਦੋਟ, 14 ਸਤੰਬਰ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ’ਤੇ ਕਸਬਾ ਮਮਦੋਟ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਦੌਰਾਨ ਪਾਰਟੀ ਦੇ ਵਿਸਥਾਰ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸਾਬਕਾ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਸਤਨਾਮ ਸਿੰਘ (ਸੱਤਾ ਸੰਧੂ) ਨੂੰ ਬਲਾਕ ਮਮਦੋਟ ਯੂਥ ਅਕਾਲੀ ਦਲ ਦਾ ਪ੍ਰਧਾਨ ਤੇ ਕਰਨਬੀਰ ਸਿੰਘ ਸਿੱਧੂ ਨੂੰ ਬਲਾਕ ਯੂਥ ਅਕਾਲੀ ਦਲ ਦਾ ਉਪ ਪ੍ਰਧਾਨ ਨਿਯੁਕਤ ਕੀਤਾ।

Ad Position 21
No active advertisement
ਅਜੀਤ ਡੈਸਕ 15-09-2026
ਮਮਦੋਟ, 14 ਸਤੰਬਰ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ’ਤੇ ਕਸਬਾ ਮਮਦੋਟ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਦੌਰਾਨ ਪਾਰਟੀ ਦੇ ਵਿਸਥਾਰ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸਾਬਕਾ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਸਤਨਾਮ ਸਿੰਘ (ਸੱਤਾ ਸੰਧੂ) ਨੂੰ ਬਲਾਕ ਮਮਦੋਟ ਯੂਥ ਅਕਾਲੀ ਦਲ ਦਾ ਪ੍ਰਧਾਨ ਤੇ ਕਰਨਬੀਰ ਸਿੰਘ ਸਿੱਧੂ ਨੂੰ ਬਲਾਕ ਯੂਥ ਅਕਾਲੀ ਦਲ ਦਾ ਉਪ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਮੋਜੂਦਾ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਹਰੇਕ ਪੱਖ ਤੋਂ ਜ਼ੀਰੋ ਰਹੀ ਹੈ ਤੇ ਆਮ ਆਦਮੀ ਪਾਰਟੀ ਦੀਆਂ ਲੋਕ ਤੇ ਪੰਜਾਬ ਵਿਰੋਧੀ ਨੀਤੀਆਂ ਕਾਰਨ ਲੋਕ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਦੌਰਾਨ ਚਮਕੌਰ ਸਿੰਘ ਟਿੱਬੀ ਜਨਰਲ ਕੌਂਸਲ ਮੈਂਬਰ,ਜੋਗਾ ਸਿੰਘ ਸਾਬਕਾ ਉਪ ਚੇਅਰਮੈਨ, ਵਰਿੰਦਰ ਸਿੰਘ ਵੈਰੜ ਪ੍ਰਧਾਨ ਨੰਬਰਦਾਰ ਯੂਨੀਅਨ, ਜੱਜਬੀਰ ਸਿੰਘ ਸਾਬਕਾ ਸਰਪੰਚ, ਬੂਟਾ ਸਿੰਘ, ਬਾਵਾ ਵੈਰੜ, ਅੰਗਰੇਜ ਸਿੰਘ ਖਾਰਾ, ਅਰਸ਼ ਸਾਬਕਾ ਸਰਪੰਚ, ਮਿੱਠੂ ਭੁੱਲਰ, ਅਸ਼ਟ ਭੁੱਲਰ, ਜੱਜ ਸਿੰਘ ਐਮ.ਸੀ. ਅਤੇ ਗੁਰਵਿੰਦਰ ਸਿੰਘ ਖਾਰਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ਦੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਅਗਲੀ ਖ਼ਬਰ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ ਬਿਜਲੀ ਦੇਣ ਦੇ ਸਰਕਾਰੀ ਦਾਅਵੇ ਖੋਖਲੇ- ਸੰਧੂ
Ad Position 24