17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹੱਕੀ ਮੰਗਾਂ ਸਬੰਧੀ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਕਮਿਊਨਿਟੀ ਹੈਲਥ ਅਫ਼ਸਰਾਂ (ਸੀ. ਐੱਚ.

Ad Position 21
No active advertisement
ਅਜੀਤ ਡੈਸਕ 17-09-2026
ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.ਐੱਚ.ਓ.) ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੀ.ਐੱਚ.ਓ. ਆਗੂਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ ਗਿਆ। ਕਮਿਊਨਿਟੀ ਹੈਲਥ ਅਫ਼ਸਰ ਨਰਿੰਦਰ ਸਿੰਘ ਤੇ ਡਾ.ਪ੍ਰੀਤ ਮੁਖੀਜਾ ਨੇ ਕਿਹਾ ਕਿ ਆਪਣੀਆਂ ਮੰਗਾਂ ਦੇ ਹੱਲ ਲਈ ਸਰਕਾਰ ਅਤੇ ਵਿਭਾਗ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਅਜੇ ਤੱਕ ਮੰਗਾਂ ਦਾ ਕੋਈ ਠੋਸ ਤੇ ਲਿਖਤੀ ਹੱਲ ਨਹੀਂ ਕੀਤਾ ਗਿਆ। ਸਰਕਾਰ ਤੇ ਵਿਭਾਗ ਦੀ ਇਸ ਲਾਰੇਬਾਜ਼ੀ ਤੇ ਸਮਾਂ ਟਪਾਉਣ ਵਾਲੀ ਨੀਤੀ ਕਾਰਨ ਪੰਜਾਬ ਭਰ ਦੇ ਸੀ.ਐੱਚ.ਓ. ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੀ.ਐੱਚ.ਓ. ਆਗੂਆਂ ਨੇ ਕਿਹਾ ਕਿ ਮੰਗਾਂ ਸੰਬੰਧੀ ਮਿਤੀ 18 ਸਤੰਬਰ 2026 ਨੂੰ ਦਿੜ੍ਹਬਾ ਵਿਖੇ ਪੰਜਾਬ ਭਰ ਦੇ ਸੀ.ਐੱਚ.ਓ. ਵਲੋਂ ਰੋਸ ਧਰਨਾ ਅਤੇ ਰੈਲੀ ਕੀਤੀ ਜਾਵੇਗੀ। ਇਹ ਰੈਲੀ ਸਰਕਾਰ ਤੇ ਵਿਭਾਗ ਵਲੋਂ ਸੀ.ਐੱਚ.ਓ. ਦੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਲਗਾਤਾਰ ਲਾਰੇਬਾਜ਼ੀ ਅਤੇ ਮੰਗਾਂ ਨੂੰ ਲਟਕਾਉਣ ਦੀ ਨੀਤੀ ਦੇ ਵਿਰੋਧ ਵਿਚ ਕੀਤੀ ਜਾਵੇਗੀ। ਸੀ.ਐੱਚ.ਓ. ਐਸੋਸੀਏਸ਼ਨ ਪੰਜਾਬ ਨੇ ਸਪਸ਼ਟ ਕੀਤਾ ਕਿ ਜੇਕਰ 18 ਸਤੰਬਰ ਦੀ ਦਿੜ੍ਹਬਾ ਰੈਲੀ ਤੋਂ ਬਾਅਦ ਵੀ ਸੀ.ਐੱਚ.ਓ ਦੀਆਂ ਮੰਗਾਂ ਦਾ ਠੋਸ ਤੇ ਲਿਖਤੀ ਹੱਲ ਨਹੀਂ ਕੀਤਾ ਜਾਂਦਾ ਤਾਂ ਸੰਘਰਸ਼ ਨੂੰ ਹੋਰ ਵਿਆਪਕ ਕਰਦੇ ਹੋਏ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਨਵਜੀਤ ਸਿੰਘ, ਡਾ.ਅਸ਼ੋਕ, ਡਾ.ਗੁਰਵਿੰਦਰ ਸਿੰਘ, ਗੌਰਵ, ਨੇਹਾ, ਡਾ. ਗੁਰਬਚਨ ਸਿੰਘ, ਡਾ. ਸਤਿਨਾਮ ਸਿੰਘ, ਸਿਮਰਨਜੀਤ ਕੌਰ, ਪੈਰਾ ਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਤੋਂ ਰਾਮ ਪ੍ਰਸ਼ਾਦ, ਕਰਨਜੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ-ਚਲਾਨ ਦਾ ਮੈਸੇਜ ਬਣਿਆ ਸਾਈਬਰ ਠੱਗੀ ਦਾ ਜਾਲ, ਐਪ ਇੰਸਟਾਲ ਹੁੰਦੇ ਹੀ 5.75 ਲੱਖ ਰੁਪਏ ਉੱਡੇ ਅਗਲੀ ਖ਼ਬਰ ਸੁਸ਼ਮਾ ਰਾਣੀ ਬਣੀ ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨ
Ad Position 24