18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਭਾਕਿਯੂ ਕਾਦੀਆਂ ਨੇ ਉਠਾਈ ਬਿਜਲੀ ਦੀ ਨਿਰਵਿਘਨ ਸਪਲਾਈ ਤੇ ਮੰਡੀਆਂ ’ਚ ਪੁਖ਼ਤਾ ਪ੍ਰਬੰਧਾਂ ਦੀ ਮੰਗ

ਤਲਵੰਡੀ ਭਾਈ, 16 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਘੱਲ ਖ਼ੁਰਦ ਇਕਾਈ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ, ਬਲਾਕ ਪ੍ਰਧਾਨ ਬਲਜੀਤ ਸਿੰਘ ਭੰਗਾਲੀ, ਮੇਲਾ ਸਿੰਘ ਭੋਲੂਵਾਲਾ, ਜਨਰਲ ਸਕੱਤਰ ਮੇਲਾ ਸਿੰਘ ਭੋਲੂਵਾਲਾ, ਰਜਿੰਦਰ ਪਾਲ ਸਿੰਘ ਲਾਡਾ ਵਿੱਤ ਸਕੱਤਰ, ਸ਼ਿੰਦਰ ਸਿੰਘ ਪ੍ਰੈੱਸ ਸਕੱਤਰ, ਮਨਪ੍ਰੀਤ ਸਿੰਘ ਗਿੱਲ, ਰਵਿੰਦਰ ਸਿੰਘ ਇੱਟਾਂਵਾਲੀ, ਹਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਖੁਸ਼ਵਿੰਦਰ ਸਿੰਘ, ਸਤਵੰਤ ਸਿੰਘ, ਗੁਰਮੇਲ ਸਿੰਘ, ਰਣਜੋਧ ਸਿੰਘ, ਮਨਪ੍ਰੀਤ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 17-09-2026
ਤਲਵੰਡੀ ਭਾਈ, 16 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਘੱਲ ਖ਼ੁਰਦ ਇਕਾਈ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ, ਬਲਾਕ ਪ੍ਰਧਾਨ ਬਲਜੀਤ ਸਿੰਘ ਭੰਗਾਲੀ, ਮੇਲਾ ਸਿੰਘ ਭੋਲੂਵਾਲਾ, ਜਨਰਲ ਸਕੱਤਰ ਮੇਲਾ ਸਿੰਘ ਭੋਲੂਵਾਲਾ, ਰਜਿੰਦਰ ਪਾਲ ਸਿੰਘ ਲਾਡਾ ਵਿੱਤ ਸਕੱਤਰ, ਸ਼ਿੰਦਰ ਸਿੰਘ ਪ੍ਰੈੱਸ ਸਕੱਤਰ, ਮਨਪ੍ਰੀਤ ਸਿੰਘ ਗਿੱਲ, ਰਵਿੰਦਰ ਸਿੰਘ ਇੱਟਾਂਵਾਲੀ, ਹਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਖੁਸ਼ਵਿੰਦਰ ਸਿੰਘ, ਸਤਵੰਤ ਸਿੰਘ, ਗੁਰਮੇਲ ਸਿੰਘ, ਰਣਜੋਧ ਸਿੰਘ, ਮਨਪ੍ਰੀਤ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ। ਇਸ ਮੌਕੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਚੰਡੀਗੜ੍ਹ ਮੋਰਚੇ ਸਬੰਧੀ ਕਿਸਾਨ ਆਗੂਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਬਹੁਤ ਜ਼ਿਆਦਾ ਲੋੜ ਹੈ ਪਰ ਬਿਜਲੀ ਦੀ ਘਾਟ ਕਾਰਨ ਫ਼ਸਲ ਨੂੰ ਲੋੜ ਅਨੁਸਾਰ ਪਾਣੀ ਨਹੀਂ ਮਿਲ ਰਿਹਾ। ਇਸ ਕਾਰਨ ਝੋਨੇ ਦੇ ਝਾੜ ’ਤੇ ਵੀ ਮਾੜਾ ਅਸਰ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਮੰਡੀਆਂ ਵਿਚ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਝੋਨੇ ਦੀ ਖ਼ਰੀਦ ਲਈ ਬਾਰਦਾਨੇ, ਸਪੇਸ ਤੇ ਹੋਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਉਪਰੰਤ ਚੰਡੀਗੜ੍ਹ ਮੋਰਚੇ ਵਿਚ ਟਰੈਕਟਰ-ਟਰਾਲੀਆਂ ਲੈ ਕੇ ਸ਼ਾਮਲ ਹੋਣ ਵਾਲੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਚਲਾਈ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ
Ad Position 24