18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਆਸ਼ਾ ਵਰਕਰਾਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ

ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)- ਆਲ ਇੰਡੀਆ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਪੰਜਾਬ ਏਟਕ ਗਰੁੱਪ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਵੰਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਸ਼ਾ ਵਰਕਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਆਲ ਇੰਡੀਆ ਆਸ਼ਾ ਵਰਕਰ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਪੰਜਾਬ ਏਟਕ ਗਰੁੱਪ ਦੀ ਮੀਟਿੰਗ ਦੌਰਾਨ ਹਾਜ਼ਰ ਆਗੂ ਅਤੇ ਵਰਕਰ। ਅਜੀਤ ਤਸਵੀਰ 17-09-2026
ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)- ਆਲ ਇੰਡੀਆ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਪੰਜਾਬ ਏਟਕ ਗਰੁੱਪ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਵੰਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਸ਼ਾ ਵਰਕਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਰਜਵੰਤ ਕੌਰ ਨੇ ਕਿਹਾ ਕਿ ਆਸ਼ਾ ਵਰਕਰ ਪਿਛਲੇ 18 ਸਾਲਾਂ ਤੋਂ ਗਰਾਊਂਡ ਪੱਧਰ ’ਤੇ ਸਿਹਤ ਵਿਭਾਗ ਦੀਆਂ ਸੇਵਾਵਾਂ ਨਿਭਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨਿਯਮਿਤ ਤਨਖ਼ਾਹ ਅਤੇ ਪੈਨਸ਼ਨ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਕੰਮ ਦਾ ਬੋਝ ਵਧਾਇਆ ਜਾ ਰਿਹਾ ਹੈ ਜਦਕਿ ਨਾਂ-ਮਾਤਰ ਇੰਨਸੈਂਟਿਵ ਦੇ ਕੇ ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਈ ਆਸ਼ਾ ਵਰਕਰਾਂ ਬਿਨਾਂ ਤਨਖ਼ਾਹ ਅਤੇ ਪੈਨਸ਼ਨ ਤੋਂ ਸੇਵਾਮੁਕਤ ਹੋ ਰਹੀਆਂ ਹਨ, ਜੋ ਚਿੰਤਾਜਨਕ ਹੈ। ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਡੀ.ਸੀ. ਰੇਟ ਅਨੁਸਾਰ 26 ਹਜ਼ਾਰ ਰੁਪਏ ਮਹੀਨਾਵਾਰ ਫਿਕਸ ਤਨਖ਼ਾਹ ਦਿੱਤੀ ਜਾਵੇ। ਇਸ ਤੋਂ ਇਲਾਵਾ ਹਰਿਆਣਾ ਦੀ ਤਰਜ਼ ’ਤੇ ਸੇਵਾ-ਮੁਕਤੀ ਉਪਰੰਤ 5 ਲੱਖ ਰੁਪਏ ਦੀ ਸਹਾਇਤਾ, ਹਰ ਭਰਤੀ ਵਿਚ ਆਸ਼ਾ ਵਰਕਰਾਂ ਲਈ 10 ਫ਼ੀਸਦੀ ਕੋਟਾ, ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਦੇ ਟੂਰ ਅਲਾਊਂਸ ਵਿਚ ਵਾਧਾ ਤੇ ਕੱਟੇ ਗਏ ਪੱਤੇ ਬਹਾਲ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ 24 ਸਤੰਬਰ ਨੂੰ ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਇਕੱਠੀਆਂ ਹੋ ਕੇ ਮੁੱਖ ਮੰਤਰੀ ਦੇ ਪਿੰਡ ਸਤੌਜ ਵੱਲ ਮਾਰਚ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੇਕਰ ਸਿਹਤ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ ਜਾਂ ਕਿਸੇ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਪੰਜਾਬ ਸਬ-ਆਰਡੀਨੇਟ ਫੈਡਰੇਸ਼ਨ ਦੇ ਪ੍ਰਧਾਨ ਰਾਮ ਪ੍ਰਸਾਦ ਨੇ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ ਵਲੋਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ। ਮੀਟਿੰਗ ਵਿਚ ਲਕਸ਼ਮੀ, ਇੰਦੂ, ਕੈਂਡੀ, ਮੇਘਾ, ਸੁਨੀਤਾ ਕੁਮਾਰੀ, ਬਲਜੀਤ ਕੌਰ, ਅਨੀਤਾ, ਅਨਮੋਲ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਬਿੱਲਾਂ ਦੀ ਪੂਰਤੀ ਲਈ ਐਸ.ਐਮ.ਓ. ਕੱਸੋਆਣਾ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਤੀਜਾ ਆਯੁਸ਼ ਮੈਡੀਕਲ ਕੈਂਪ ਮੋਤੀ ਰਾਮ ਧਰਮਸ਼ਾਲਾ ਵਿਖੇ ਲਗਾਇਆ
Ad Position 24