17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਵੇਂ ਕੇਡਰ ਨੂੰ ਰੱਦ ਕਰਕੇ ਜ਼ਿਲ੍ਹਾ ਕਾਡਰ ਬਹਾਲ ਕਰਨ ਦੀ ਮੰਗ

ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਿਰੋਜ਼ਪੁਰ ਦੇ ਸਮੂਹ ਪਟਵਾਰੀਆਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਪੱਧਰ ’ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪਟਵਾਰੀਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 21
No active advertisement
ਧਰਨਾ ਦੇਣ ਸਮੇਂ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਿਰੋਜ਼ਪੁਰ ਦੇ ਸਮੂਹ ਪਟਵਾਰੀ। ਅਜੀਤ ਤਸਵੀਰ 17-09-2026
ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਿਰੋਜ਼ਪੁਰ ਦੇ ਸਮੂਹ ਪਟਵਾਰੀਆਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਪੱਧਰ ’ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪਟਵਾਰੀਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਨਵੇਂ ਕੇਡਰ ਨੂੰ ਰੱਦ ਕਰਕੇ ਪੁਰਾਣਾ ਜ਼ਿਲ੍ਹਾ ਕਾਡਰ ਬਹਾਲ ਕੀਤਾ ਜਾਵੇ ਤੇ ਨਵੇਂ ਭਰਤੀ ਹੋਏ ਪਟਵਾਰੀਆਂ ਦੀਆਂ ਤਨਖ਼ਾਹਾਂ ਵਧਾ ਕੇ ਪੁਰਾਣੇ ਪਟਵਾਰੀਆਂ ਦੇ ਬਰਾਬਰ ਕੀਤੀਆਂ ਜਾਣ। ਇਸ ਤੋਂ ਇਲਾਵਾ 1056 ਪਟਵਾਰੀਆਂ ਦੀਆਂ ਘਟਾਈਆਂ ਗਈਆਂ ਅਸਾਮੀਆਂ ਨੂੰ ਮੁੜ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ। ਪਟਵਾਰੀ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਘਰਸ਼ ਦੇ ਵਧਣ ਕਾਰਨ ਆਮ ਲੋਕਾਂ ਨੂੰ ਹੋਣ ਵਾਲੀ ਖੱਜਲ-ਖੁਆਰੀ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮੀਤ ਵਿਦਿਆਰਥੀ, ਸਾਬਕਾ ਜ਼ਿਲ੍ਹਾ ਸਕੱਤਰ ਰਾਕੇਸ਼ ਕਪੂਰ, ਜ਼ਿਲ੍ਹਾ ਪ੍ਰਧਾਨ ਵਿਜੇ ਬੇਗੜੀ, ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਦੀਪ, ਤਹਿਸੀਲ ਪ੍ਰਧਾਨ ਅਨਿਲ ਕੁਮਾਰ, ਫਤਹਿਪ੍ਰੀਤ ਸਿੰਘ, ਅਮਰਿੰਦਰ ਸਿੰਘ ਕਾਲੀਆ, ਤਹਿਸੀਲ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਟਵਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਟਵਾਰ ਯੂਨੀਅਨ ਜ਼ੀਰਾ ਨੇ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਮਾਤਾ ਮਾਇਆ ਦੇਵਾ ਦੀ 39ਵੀਂ ਬਰਸੀ ਅੱਜ
Ad Position 24