17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਸ਼ਵ ਓਜ਼ੋਨ ਦਿਵਸ ਮਨਾਇਆ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪ੍ਰਿੰਸੀਪਲ ਡਾ. ਨਵਜੀਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਸਾਇੰਸ ਵਿਭਾਗ ਵਲੋਂ ‘ਵਿਸ਼ਵ ਓਜ਼ੋਨ ਦਿਵਸ’ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 17-09-2026
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪ੍ਰਿੰਸੀਪਲ ਡਾ. ਨਵਜੀਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਸਾਇੰਸ ਵਿਭਾਗ ਵਲੋਂ ‘ਵਿਸ਼ਵ ਓਜ਼ੋਨ ਦਿਵਸ’ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ, ਇਸ ਨੂੰ ਪਹੁੰਚ ਰਹੇ ਨੁਕਸਾਨ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਸਮਾਗਮ ਦੌਰਾਨ “ਓਜ਼ੋਨ ਪਰਤ ਦੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਸਮਾਧਾਨ”ਵਿਸ਼ੇ ’ਤੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦਾ ਸੰਚਾਲਨ ਸਾਇੰਸ ਅਧਿਆਪਕਾ ਮਨੀਸ਼ਾ ਕੌਰ ਵੱਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੀ ਕਲਾ ਤੇ ਵਿਚਾਰਾਂ ਰਾਹੀਂ ਓਜ਼ੋਨ ਦੀ ਸੁਰੱਖਿਆ ਤੇ ਵਾਤਾਵਰਨ ਬਚਾਉਣ ਦਾ ਸੰਦੇਸ਼ ਦਿੱਤਾ। ਸਵੇਰ ਦੀ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ.ਨਵਜੀਤ ਕੌਰ ਨੇ ਕਿਹਾ ਕਿ ਓਜ਼ੋਨ ਪਰਤ ਧਰਤੀ ਲਈ ਇਕ ਕੁਦਰਤੀ ਸੁਰੱਖਿਆ ਕਵਚ ਹੈ ਤੇ ਇਸ ਦੀ ਸੰਭਾਲ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸੇ ਦੌਰਾਨ ਸਾਇੰਸ ਅਧਿਆਪਕਾ ਮਨਵਿੰਦਰ ਕੌਰ ਨੇ ਵੀ ਓਜ਼ੋਨ ਪਰਤ ਦੀ ਅਹਿਮੀਅਤ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਦੌਰਾਨ ਭਾਰਤੀ ਏਅਰਟੈੱਲ ਫਾਊਂਡੇਸ਼ਨ ਵੱਲੋਂ ਵਾਤਾਵਰਨ ਸੰਭਾਲ ’ਚ ਮਹੱਤਵਪੂਰਨ ਸਹਿਯੋਗ ਦਿੱਤਾ ਗਿਆ। ਫਾਊਂਡੇਸ਼ਨ ਦੇ ਸਹਿਯੋਗ ਨਾਲ ਸਕੂਲ ’ਚ ਬੂਟੇ ਲਗਾ ਕੇ ਹਰਿਆਵਲ ਵਧਾਉਣ ਦਾ ਸੁਨੇਹਾ ਦਿੱਤਾ ਗਿਆ। ਸਮਾਗਮ ਦੇ ਅੰਤ ਵਿਚ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਨਵਜੀਤ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਧੀ ਦੇ ਜਨਮ ਦਿਨ ’ਤੇ ਅਸ਼ੋਕ ਪਲਤਾ ਨੇ ਲੋੜਵੰਦ ਵਿਦਿਆਰਥਣ ਦੀ ਪੂਰੇ ਸਾਲ ਦੀ ਸਕੂਲ ਫੀਸ ਅਦਾ ਕੀਤੀ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ 70ਵੀਆਂ ਪੰਜਾਬ ਸਟੇਟ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼
Ad Position 24