16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਡੇਰਾ ਬਾਬਾ ਰਾਮ ਥੰਮਨ ਬਾਜੇ ਕੇ ਵਿਖੇ ਅੱਸੂ ਭੰਡਾਰੇ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਗੋਲੂ ਕਾ ਮੋੜ, 16 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਡੇਰਾ ਬਾਬਾ ਰਾਮ ਥੰਮਨ ਬਾਜੇ ਕੇ ਵਿਖੇ ਅੱਸੂ ਦੇ ਭੰਡਾਰੇ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਤਮਸਤਕ ਹੋਣ ਲਈ ਪਹੁੰਚੇ ਤੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡੇਰੇ ਵਿਖੇ ਪਹੁੰਚਣ ’ਤੇ ਸੰਗਤ ਅਤੇ ਪ੍ਰਬੰਧਕਾਂ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕੀਤਾ ਗਿਆ ਅਤੇ ਡੇਰਾ ਬਾਬਾ ਰਾਮ ਥੰਮਨ ਦੇ ਗੱਦੀਨਸ਼ੀਨ ਬਾਬਾ ਹਰਮੇਸ਼ ਦਾਸ ਵਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026
ਗੋਲੂ ਕਾ ਮੋੜ, 16 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਡੇਰਾ ਬਾਬਾ ਰਾਮ ਥੰਮਨ ਬਾਜੇ ਕੇ ਵਿਖੇ ਅੱਸੂ ਦੇ ਭੰਡਾਰੇ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਤਮਸਤਕ ਹੋਣ ਲਈ ਪਹੁੰਚੇ ਤੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡੇਰੇ ਵਿਖੇ ਪਹੁੰਚਣ ’ਤੇ ਸੰਗਤ ਅਤੇ ਪ੍ਰਬੰਧਕਾਂ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕੀਤਾ ਗਿਆ ਅਤੇ ਡੇਰਾ ਬਾਬਾ ਰਾਮ ਥੰਮਨ ਦੇ ਗੱਦੀਨਸ਼ੀਨ ਬਾਬਾ ਹਰਮੇਸ਼ ਦਾਸ ਵਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਸੀਸ ਨਿਵਾਉਣ ਤੇ ਬਾਬਾ ਰਾਮ ਥੰਮਨ ਦੇ ਚਰਨਾਂ ਵਿਚ ਹਾਜ਼ਰੀ ਭਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਤੇ ਸੁਭਾਗ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਰਾਮ ਥੰਮਨ ਦੀ ਪਰੰਪਰਾ ਸੇਵਾ, ਭਗਤੀ, ਲੋਕ ਭਲਾਈ, ਬਰਾਬਰੀ ਤੇ ਮਨੁੱਖਤਾ ਦਾ ਸੰਦੇਸ਼ ਦਿੰਦੀ ਹੈ। ਸਾਨੂੰ ਸੰਤਾਂ-ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਪਿਆਰ ਕਰਨ, ਦੁਖੀਆਂ ਦਾ ਸਹਾਰਾ ਬਣਨ ਤੇ ਲੋੜਵੰਦਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਦੇਸ਼ ਵਿਚ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਇਸ ਮੌਕੇ ਡੇਰਾ ਭਜਨਗੜ੍ਹ ਗੋਲੂ ਕਾ ਦੇ ਮੁਖੀ ਸੰਤ ਬਾਬਾ ਰਾਜਿੰਦਰ ਸਿੰਘ, ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਫ਼ਾਜ਼ਿਲਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਫ਼ਿਰੋਜ਼ਪੁਰ ਜ਼ਿਲ੍ਹਾ ਭਾਜਪਾ ਪ੍ਰਧਾਨ ਸਰਬਜੀਤ ਬਾਠ, ਅਨੂਮੀਤ ਸਿੰਘ ਹੀਰਾ ਸੋਢੀ, ਦੀਪਕ ਸ਼ਰਮਾ, ਰਾਣਾ ਰਾਏ ਸਮੇਤ ਹੋਰ ਆਗੂ ਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੀ.ਪੀ.ਪੀ.ਐੱਫ. ਨੇ ਸਰਕਾਰ ’ਤੇ ਪੁਰਾਣੀ ਪੈਨਸ਼ਨ ਤੋਂ ਕਿਨਾਰਾ ਕਰਨ ਦਾ ਲਗਾਇਆ ਦੋਸ਼, ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24