17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਲੱਖੋਂ ਕੇ ਬਹਿਰਾਮ–ਖੰਬਾ ਲਿੰਕ ਸੜਕ ਦੀ ਹਾਲਤ ਖ਼ਸਤਾ, ਲੋਕਾਂ ਨੇ ਫ਼ੌਰੀ ਮੁਰੰਮਤ ਦੀ ਕੀਤੀ ਮੰਗ

ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਲੱਖੋਂ ਕੇ ਬਹਿਰਾਮ ਤੋਂ ਖੰਬਾ ਨੂੰ ਜਾਂਦੀ ਲਿੰਕ ਸੜਕ ਦੀ ਹਾਲਤ ਬੇਹੱਦ ਖ਼ਸਤਾ ਹੋ ਚੁੱਕੀ ਹੈ। ਜਾਣਕਾਰੀ ਮੁਤਾਬਿਕ ਕਰੀਬ ਇਕ ਕਿੱਲੋਮੀਟਰ ਲੰਬੇ ਸੜਕ ਦੇ ਇਸ ਟੋਟੇ ’ਤੇ ਥਾਂ-ਥਾਂ ਟੋਏ ਪਏ ਹੋਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਲੱਖੋਂ ਕੇ ਬਹਿਰਾਮ ਤੋਂ ਖੰਬਾ ਨੂੰ ਜਾਂਦੀ ਲਿੰਕ ਸੜਕ ਦੀ ਹਾਲਤ ਬੇਹੱਦ ਖ਼ਸਤਾ ਹੋ ਚੁੱਕੀ ਹੈ। ਜਾਣਕਾਰੀ ਮੁਤਾਬਿਕ ਕਰੀਬ ਇਕ ਕਿੱਲੋਮੀਟਰ ਲੰਬੇ ਸੜਕ ਦੇ ਇਸ ਟੋਟੇ ’ਤੇ ਥਾਂ-ਥਾਂ ਟੋਏ ਪਏ ਹੋਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਸੜਕ ਦੀ ਲੰਬੇ ਸਮੇਂ ਤੋਂ ਕੋਈ ਮੁਰੰਮਤ ਨਹੀਂ ਕੀਤੀ ਗਈ ਜਿਸ ਕਾਰਨ ਕਿਸੇ ਵੀ ਸਮੇਂ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸਥਾਨਕ ਲੋਕਾਂ ਅਨੁਸਾਰ ਝੋਨੇ ਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਅਨਾਜ ਮੰਡੀ ਖੁੰਦਰ ਉਤਾੜ ਤੇ ਮੰਡੀ ਲੱਖੋਂ ਕੇ ਬਹਿਰਾਮ ਤੱਕ ਪਹੁੰਚਾਉਣ ਵਿਚ ਕਾਫ਼ੀ ਦਿੱਕਤ ਆਉਂਦੀ ਹੈ। ਖ਼ਰਾਬ ਸੜਕ ਕਾਰਨ ਸਮੇਂ ਤੇ ਪੈਸੇ ਦੋਵਾਂ ਦੀ ਬਰਬਾਦੀ ਹੋ ਰਹੀ ਹੈ। ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਲੱਖੋਂ ਕਿ ਬਹਿਰਾਮ–ਖੰਬਾ ਲਿੰਕ ਸੜਕ ਦੀ ਜਲਦ ਤੋਂ ਜਲਦ ਮੁਰੰਮਤ ਕਰਵਾਈ ਜਾਵੇ। ਇਸ ਬਾਬਤ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੜਕਾਂ ਦੀ ਨਵੀਂ ਲਿਸਟ ਵਿਚ ਉਕਤ ਸੜਕ ਪਾ ਦਿੱਤੀ ਗਈ ਹੈ ਤੇ ਜਲਦੀ ਹੀ ਇਸ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਣੇਸ਼ ਮਹਾਂਉਤਸਵ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ- ਰੂਪ ਕਮਲ ਚਾਵਲਾ ਵਲੋਂ ਫ਼ਿਰੋਜ਼ਪੁਰ ਦੀ ਆਵਾਜ਼ ਸੈਨੇਟ ਤੱਕ ਪਹੁੰਚਾਉਣ ਦਾ ਵਾਅਦਾ
Ad Position 24