17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਭਾਗ ਸਿੰਘ ਮੈਮੋਰੀਅਲ ਸਕੂਲ ਦੀ ਚੜ੍ਹਤ

ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਭਾਗ ਸਿੰਘ ਮੈਮੋਰੀਅਲ ਸਕੂਲ ਘੱਲ ਖ਼ੁਰਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਦੇ ਪ੍ਰਿੰਸੀਪਲ ਮੁਖ਼ਤਿਆਰ ਸਿੰਘ ਗਿੱਲ ਨੇ ਦੱਸਿਆ ਕਿ ਇਨਾਂ ਖੇਡਾਂ ਦੌਰਾਨ ਉਨ੍ਹਾਂ ਦੇ ਸਕੂਲ ਦੀ ਅੰਡਰ 17 ਸਾਲ (ਲੜਕੇ) ਦੀ ਟੀਮ ਨੇ ਕਬੱਡੀ ਸਰਕਲ ਸਟਾਈਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਖੁਸ਼ਮਨ ਪ੍ਰੀਤ ਸਿੰਘ ਨੇ 100 ਮੀਟਰ ਦੌੜ ਅਤੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਭਾਗ ਸਿੰਘ ਮੈਮੋਰੀਅਲ ਸਕੂਲ ਘੱਲ ਖ਼ੁਰਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਦੇ ਪ੍ਰਿੰਸੀਪਲ ਮੁਖ਼ਤਿਆਰ ਸਿੰਘ ਗਿੱਲ ਨੇ ਦੱਸਿਆ ਕਿ ਇਨਾਂ ਖੇਡਾਂ ਦੌਰਾਨ ਉਨ੍ਹਾਂ ਦੇ ਸਕੂਲ ਦੀ ਅੰਡਰ 17 ਸਾਲ (ਲੜਕੇ) ਦੀ ਟੀਮ ਨੇ ਕਬੱਡੀ ਸਰਕਲ ਸਟਾਈਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਖੁਸ਼ਮਨ ਪ੍ਰੀਤ ਸਿੰਘ ਨੇ 100 ਮੀਟਰ ਦੌੜ ਅਤੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ 1500 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ 21 ਸਾਲ (ਲੜਕੀਆਂ) ਦੀ ਟੀਮ ਨੇ ਖੋ-ਖੋ ’ਚ ਪਹਿਲਾਂ ਸਥਾਨ ਹਾਸਿਲ ਕੀਤਾ । ਜਦਕਿ 100 ਮੀਟਰ ਦੌੜ ਵਿਚ ਵਿਦਿਆਰਥਣਾਂ ਅਰਸ਼ਪ੍ਰੀਤ ਕੌਰ ਤੇ ਰਾਜਦੀਪ ਕੌਰ ਜਮਾਤ ਬਾਰ੍ਹਵੀਂ ਨੇ ਦੂਜਾ ਅਤੇ 200 ਮੀਟਰ ਦੌੜ ਵਿਚ ਬੇਅੰਤ ਕੌਰ ਦਸਵੀਂ ਜਮਾਤ ਨੇ ਪਹਿਲਾ, ਸ਼ਿਵਰੀਨ ਕੌਰ ਨੇ ਦੂਜਾ ਅਤੇ 400 ਮੀਟਰ ਦੌੜ ਵਿਚ ਐਸਮਵੀਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪ੍ਰਭਜੋਤ ਕੌਰ ਨੇ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਮੁਖ਼ਤਿਆਰ ਸਿੰਘ ਗਿੱਲ, ਪ੍ਰਧਾਨ ਸੁਰਜੀਤ ਸਿੰਘ ਗਿੱਲ, ਵੀਰਪਾਲ ਕੌਰ ਗਿੱਲ, ਨਿਰਮਲ ਕੌਰ, ਡੀ.ਪੀ.ਈ.ਹਰਸ਼ਜੋਤ ਕੌਰ, ਰਣਜੀਤ ਸਿੰਘ, ਹਰਮੀਤ ਸਿੰਘ, ਅਮਨਦੀਪ ਸਿੰਘ, ਮੈਡਮ ਸੁਨੀਤਾ, ਕਮਲਜੀਤ ਕੌਰ, ਹਰਮਨਜੀਤ ਕੌਰ, ਲਵਪ੍ਰੀਤ ਕੌਰ, ਪਰਮਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੇਖਵਾਂ ਦਾ 10ਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਢੀਮਾਂਵਾਲੀ ਦੀ ਟੀਮ ਨੇ ਜਿੱਤਿਆ ਅਗਲੀ ਖ਼ਬਰ ਅਕਾਲੀ ਦਲ ਵਲੋਂ ਭੁਪਿੰਦਰ ਸਿੰਘ ਫਰੀਦੇਵਾਲਾ ਜਨਰਲ ਕੌਂਸਲ ਮੈਂਬਰ ਪੰਜਾਬ ਨਿਯੁਕਤ
Ad Position 24