17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਿੰਡ ਸੇਖਵਾਂ ਦਾ 10ਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਢੀਮਾਂਵਾਲੀ ਦੀ ਟੀਮ ਨੇ ਜਿੱਤਿਆ

ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਸੇਖਵਾਂ ਵਿਖੇ ਬਾਬਾ ਥਰਾਜ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਦਸਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਨਿਰਮਲੇ ਡੇਰਾ ਸੇਖਵਾਂ, ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀ ਸੱਜਣਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਚਾਰ ਦਿਨ ਚੱਲੇ ਇਸ ਟੂਰਨਾਮੈਂਟ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀਆਂ ਕ੍ਰਿਕਟ ਟੀਮਾਂ ਨੇ ਭਾਗ ਲਿਆ ਅਤੇ ਖਿਡਾਰੀਆਂ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਸੇਖਵਾਂ ਵਿਖੇ ਬਾਬਾ ਥਰਾਜ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਦਸਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਨਿਰਮਲੇ ਡੇਰਾ ਸੇਖਵਾਂ, ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀ ਸੱਜਣਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਚਾਰ ਦਿਨ ਚੱਲੇ ਇਸ ਟੂਰਨਾਮੈਂਟ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀਆਂ ਕ੍ਰਿਕਟ ਟੀਮਾਂ ਨੇ ਭਾਗ ਲਿਆ ਅਤੇ ਖਿਡਾਰੀਆਂ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ। ਟੂਰਨਾਮੈਂਟ ਦੇ ਸਮਾਪਤੀ ਮੁਕਾਬਲਿਆਂ ਉਪਰੰਤ ਪਿੰਡ ਢੀਮਾਂਵਾਲੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਸੇਖਵਾਂ ਬਰਾਂਡ ਕ੍ਰਿਕਟ ਕੱਪ ’ਤੇ ਕਬਜ਼ਾ ਕੀਤਾ। ਪਿੰਡ ਸੇਖਵਾਂ ਦੀ ਟੀਮ ਨੇ ਦੂਜਾ, ਕੋਟ ਕਰੋੜ ਦੀ ਟੀਮ ਨੇ ਤੀਜਾ ਅਤੇ ਫੁੱਲੋ ਮਿੱਠੀ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਸਮਾਪਤੀ ਸਮਾਗਮ ਦੌਰਾਨ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪ੍ਰੇਮ ਸਿੰਘ ਸੇਖੋਂ ਸਾਬਕਾ ਸਰਪੰਚ, ਬੋਹੜ ਸਿੰਘ ਸੇਖੋਂ ਸਾਬਕਾ ਸਰਪੰਚ, ਜਸਕਰਨ ਸਿੰਘ ਸੇਖੋਂ, ਗੁਰਮੇਜ ਸਿੰਘ, ਅੰਗਰੇਜ਼ ਸਿੰਘ ਸੇਖੋਂ, ਕਿਰਮਲ ਸਿੰਘ ਸੋਨੂੰ, ਜਸਪਾਲ ਸਿੰਘ ਸੇਖੋਂ, ਸੁਰਿੰਦਰ ਕੁਮਾਰ, ਮਹਿੰਦਰ ਸਿੰਘ ਗਿੱਲ, ਲਖਵਿੰਦਰ ਸਿੰਘ, ਕੁਲਦੀਪ ਸਿੰਘ ਸੇਖੋਂ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ ਢਿੱਲੋਂ, ਪੂਰਨ ਸਿੰਘ, ਸੁਖਚੈਨ ਸਿੰਘ ਸੇਖੋਂ, ਹਰਜਿੰਦਰ ਸਿੰਘ, ਅਮਨਦੀਪ ਸਿੰਘ, ਨਵਦੀਪ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ ਅਤੇ ਸਮਨਪ੍ਰੀਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਤੋਂ ਕੋਲਕਾਤਾ ਤੱਕ ਪਹਿਲੀ ਵਾਰ ਪਰਸਿਮਨ ਫਲ ਦੀ ਰੇਲ ਮਾਰਗ ਰਾਹੀਂ ਢੋਆ-ਢੁਆਈ ਕੀਤੀ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਭਾਗ ਸਿੰਘ ਮੈਮੋਰੀਅਲ ਸਕੂਲ ਦੀ ਚੜ੍ਹਤ
Ad Position 24