19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਿੰਗਲਵਾੜੇ ਨੂੰ ਨਿੱਜੀ ਸੰਪਤੀ ਦਾਨ ਕਰ ਕੇ ਸੁਰਖ਼ੀਆਂ ’ਚ ਆਏ ਸਰਪੰਚ ਕੁਲਦੀਪ ਸਿੰਘ ਭੁੱਲਰ ਦੀ ਲੋਕਪ੍ਰਿਅਤਾ ਨੇ ਵਧਾਈ ਸਿਆਸੀ ਹਲਚਲ

ਫ਼ਿਰੋਜ਼ਪੁਰ, 18 ਸਤੰਬਰ (ਗੁਰਿੰਦਰ ਸਿੰਘ)- ਪਿਛਲੇ ਦਿਨੀਂ ਆਪਣੀ ਨਿੱਜੀ ਸੰਪਤੀ ਪਿੰਗਲਵਾੜਾ ਸ਼੍ਰੀ ਅੰਮ੍ਰਿਤਸਰ ਨੂੰ ਦਾਨ ਕਰਨ ਦੇ ਐਲਾਨ ਨਾਲ ਸੁਰਖ਼ੀਆਂ ਵਿਚ ਆਏ ਪਿੰਡ ਸਤੀਏਵਾਲਾ ਦੇ ਸਰਪੰਚ ਅਤੇ ਸਮਾਜ ਸੇਵੀ ਕੁਲਦੀਪ ਸਿੰਘ ਭੁੱਲਰ ਹੁਣ ਸਿਆਸੀ ਹਲਕਿਆਂ ਵਿਚ ਵੀ ਚਰਚਾ ਦਾ ਕੇਂਦਰ ਬਣ ਗਏ ਹਨ। ਭੁੱਲਰ ਦੀਆਂ ਲੰਮੇ ਸਮੇਂ ਤੋਂ ਜਾਰੀ ਲੋਕ ਭਲਾਈ ਦੀਆਂ ਗਤੀਵਿਧੀਆਂ ਨੂੰ ਦੇਖਦਿਆਂ ਵੱਖ-ਵੱਖ ਸਿਆਸੀ ਧਿਰਾਂ ਵਲੋਂ ਉਨ੍ਹਾਂ ਨਾਲ ਸੰਪਰਕ ਕੀਤੇ ਜਾਣ ਦੀਆਂ ਚਰਚਾਵਾਂ ਨੇ ਇਲਾਕੇ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ।

Ad Position 21
No active advertisement
ਪਿੰਡ ਸਤੀਏਵਾਲਾ ਦੇ ਸਰਪੰਚ ਤੇ ਸਮਾਜ ਸੇਵੀ ਕੁਲਦੀਪ ਸਿੰਘ ਭੁੱਲਰ 19-09-2026
ਫ਼ਿਰੋਜ਼ਪੁਰ, 18 ਸਤੰਬਰ (ਗੁਰਿੰਦਰ ਸਿੰਘ)- ਪਿਛਲੇ ਦਿਨੀਂ ਆਪਣੀ ਨਿੱਜੀ ਸੰਪਤੀ ਪਿੰਗਲਵਾੜਾ ਸ਼੍ਰੀ ਅੰਮ੍ਰਿਤਸਰ ਨੂੰ ਦਾਨ ਕਰਨ ਦੇ ਐਲਾਨ ਨਾਲ ਸੁਰਖ਼ੀਆਂ ਵਿਚ ਆਏ ਪਿੰਡ ਸਤੀਏਵਾਲਾ ਦੇ ਸਰਪੰਚ ਅਤੇ ਸਮਾਜ ਸੇਵੀ ਕੁਲਦੀਪ ਸਿੰਘ ਭੁੱਲਰ ਹੁਣ ਸਿਆਸੀ ਹਲਕਿਆਂ ਵਿਚ ਵੀ ਚਰਚਾ ਦਾ ਕੇਂਦਰ ਬਣ ਗਏ ਹਨ। ਭੁੱਲਰ ਦੀਆਂ ਲੰਮੇ ਸਮੇਂ ਤੋਂ ਜਾਰੀ ਲੋਕ ਭਲਾਈ ਦੀਆਂ ਗਤੀਵਿਧੀਆਂ ਨੂੰ ਦੇਖਦਿਆਂ ਵੱਖ-ਵੱਖ ਸਿਆਸੀ ਧਿਰਾਂ ਵਲੋਂ ਉਨ੍ਹਾਂ ਨਾਲ ਸੰਪਰਕ ਕੀਤੇ ਜਾਣ ਦੀਆਂ ਚਰਚਾਵਾਂ ਨੇ ਇਲਾਕੇ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਹਾਲਾਂਕਿ ਕੁਲਦੀਪ ਸਿੰਘ ਭੁੱਲਰ ਵਲੋਂ ਕਿਸੇ ਵੀ ਸਿਆਸੀ ਪਾਰਟੀ ਨਾਲ ਜੁੜਨ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਕੁਲਦੀਪ ਸਿੰਘ ਭੁੱਲਰ ਉਸ ਸਮੇਂ ਖ਼ਾਸ ਤੌਰ ’ਤੇ ਚਰਚਾ ਵਿਚ ਆਏ, ਜਦੋਂ ਉਨ੍ਹਾਂ ਵਲੋਂ ਆਪਣੀ ਨਿੱਜੀ ਸੰਪਤੀ ਪਿੰਗਲਵਾੜਾ ਸ਼੍ਰੀ ਅੰਮ੍ਰਿਤਸਰ ਨੂੰ ਦਾਨ ਕਰਨ ਦਾ ਫ਼ੈਸਲਾ ਸਾਹਮਣੇ ਆਇਆ। ਸਮਾਜ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਉਹ ਪਿੰਗਲਵਾੜਾ ਸ਼੍ਰੀ ਅੰਮ੍ਰਿਤਸਰ ਨੂੰ ਕਰੀਬ 3 ਕਰੋੜ ਰੁਪਏ ਦੀ ਨਿੱਜੀ ਸੰਪਤੀ ਦਾਨ ਕਰਨ ਤੋਂ ਇਲਾਵਾ 50 ਤੋਂ ਵੱਧ ਵਾਰ ਖ਼ੂਨਦਾਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਪਿੰਡ ਸਤੀਏਵਾਲਾ ਦੇ ਗੁਰਦੁਆਰਾ ਸਾਹਿਬ ਅਤੇ ਸਰਕਾਰੀ ਸਕੂਲ ਲਈ 10-10 ਲੱਖ ਰੁਪਏ ਦੀਆਂ ਐੱਫ.ਡੀਜ਼ ਕਰਵਾਉਣ ਦਾ ਵੀ ਦਾਅਵਾ ਕੀਤਾ ਗਿਆ ਹੈ। ਕਾਰਗਿਲ ਜੰਗ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵੀ ਉਨ੍ਹਾਂ ਵਲੋਂ 22 ਟਰੱਕ ਰਾਹਤ ਸਮੱਗਰੀ ਜੰਮੂ-ਕਸ਼ਮੀਰ ਭੇਜੀ ਗਈ ਸੀ। ਇੱਥੇ ਹੀ ਬੱਸ ਨਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਉਨ੍ਹਾਂ ਵਲੋਂ ਯੋਗ ਕੇਂਦਰ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਰੋਜ਼ਾਨਾ ਯੋਗਾ ਦੀਆਂ ਕਲਾਸਾਂ ਲਗਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਲੋੜਵੰਦਾਂ ਦੀ ਸਹਾਇਤਾ, ਸਿੱਖਿਆ ਤੇ ਧਾਰਮਿਕ ਸੰਸਥਾਵਾਂ ਲਈ ਸਹਿਯੋਗ ਵਰਗੇ ਕਾਰਜ ਵੀ ਉਨ੍ਹਾਂ ਦੀਆਂ ਸਮਾਜ ਸੇਵੀ ਗਤੀਵਿਧੀਆਂ ਦਾ ਹਿੱਸਾ ਰਹੇ ਹਨ। ਪਿੰਡ ਪੱਧਰ ਦੀ ਸਿਆਸਤ ਤੋਂ ਲੈ ਕੇ ਸਮਾਜ ਸੇਵਾ ਦੇ ਖੇਤਰ ਤੱਕ ਸਰਗਰਮ ਕੁਲਦੀਪ ਸਿੰਘ ਭੁੱਲਰ ਦੀ ਵਧ ਰਹੀ ਲੋਕਪ੍ਰੀਅਤਾ ਹੁਣ ਸਿਆਸੀ ਗਲਿਆਰਿਆਂ ਤੱਕ ਪਹੁੰਚ ਗਈ ਹੈ। ਸਥਾਨਕ ਪੱਧਰ ’ਤੇ ਵੱਖ-ਵੱਖ ਰਾਜਸੀ ਧਿਰਾਂ ਵਲੋਂ ਉਨ੍ਹਾਂ ਨਾਲ ਸੰਪਰਕ ਦੀਆਂ ਚਰਚਾਵਾਂ ਜੋਰਾਂ ਸ਼ੋਰਾਂ ’ਤੇ ਚੱਲ ਰਹੀਆਂ ਹਨ ਪਰ ਉਨ੍ਹਾਂ ਦੀ ਸਿਆਸੀ ਪਾਰੀ ਬਾਰੇ ਅਜੇ ਸਥਿਤੀ ਸਪਸ਼ਟ ਨਹੀਂ ਹੈ। ਸੰਪਰਕ ਕਰਨ ’ਤੇ ਕੁਲਦੀਪ ਸਿੰਘ ਭੁੱਲਰ ਨੇ ਕਿਹਾ ਕਿ ਉਹ ਇਸ ਸਮੇਂ ਪੂਰੀ ਤਰ੍ਹਾਂ ਸਮਾਜ ਸੇਵਾ ਦੇ ਕੰਮਾਂ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨਾਲ ਸੰਪਰਕ ਸਬੰਧੀ ਚੱਲ ਰਹੀਆਂ ਚਰਚਾਵਾਂ ਬਾਰੇ ਉਹ ਫਿਲਹਾਲ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। 2027 ਦੀਆਂ ਵਿਧਾਨ ਸਭਾ ਚੋਣਾਂ ਜਾਂ ਕਿਸੇ ਸਿਆਸੀ ਪਾਰਟੀ ਨਾਲ ਜੁੜਨ ਬਾਰੇ ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਉਨ੍ਹਾਂ ਵਲੋਂ ਕੋਈ ਅਧਿਕਾਰਤ ਫ਼ੈਸਲਾ ਨਹੀਂ ਲਿਆ ਗਿਆ ਤੇ ਜਦੋਂ ਵੀ ਕੋਈ ਫ਼ੈਸਲਾ ਹੋਵੇਗਾ, ਉਹ ਖ਼ੁਦ ਸਪਸ਼ਟ ਤੌਰ ’ਤੇ ਜਾਣਕਾਰੀ ਦੇਣਗੇ। ਹੁਣ ਨਜ਼ਰ ਇਸ ਗੱਲ ’ਤੇ ਟਿਕੀ ਹੈ ਕਿ ਲੋਕ ਭਲਾਈ ਦੇ ਕੰਮਾਂ ਲਈ ਜਾਣੇ ਜਾਂਦੇ ਕੁਲਦੀਪ ਸਿੰਘ ਭੁੱਲਰ ਭਵਿੱਖ ਵਿਚ ਸਿਆਸਤ ਦੇ ਮੈਦਾਨ ਵਿਚ ਵੀ ਸਰਗਰਮ ਹੁੰਦੇ ਹਨ ਜਾਂ ਨਹੀਂ।
Ad Position 22
No active advertisement
ਪਿਛਲੀ ਖ਼ਬਰ ਗਸ਼ਤ ਦੌਰਾਨ ਪੁਲਿਸ ਨੇ ਦਬੋਚੇ ਦੋ ਸਕੇ ਭਰਾ, 8 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਲੜ ਰਹੇ ਸੀਨੀਅਰ ਐਡਵੋਕੇਟ ਮੇਹਰ ਸਿੰਘ ਮੱਲ ਦਾ ਚੋਣ ਪ੍ਰਚਾਰ ਜ਼ੋਰਾਂ ’ਤੇ
Ad Position 24