19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗਸ਼ਤ ਦੌਰਾਨ ਪੁਲਿਸ ਨੇ ਦਬੋਚੇ ਦੋ ਸਕੇ ਭਰਾ, 8 ਗ੍ਰਾਮ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 18 ਸਤੰਬਰ (ਗੁਰਿੰਦਰ ਸਿੰਘ)- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਸਕੇ ਭਰਾਵਾਂ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 19-09-2026
ਫ਼ਿਰੋਜ਼ਪੁਰ, 18 ਸਤੰਬਰ (ਗੁਰਿੰਦਰ ਸਿੰਘ)- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਸਕੇ ਭਰਾਵਾਂ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸੀ। ਇਸ ਦੌਰਾਨ ਮਧਰੇ ਤੋਂ ਕੁੰਡੇ ਨੂੰ ਜਾਂਦੇ ਰਸਤੇ ’ਤੇ ਸੰਤਾ ਸਿੰਘ ਤੇ ਗੁਰਜੰਟ ਸਿੰਘ ਪੁਤਰਾਨ ਸਾਵਣ ਸਿੰਘ ਵਾਸੀਆਨ ਪਿੰਡ ਮਾਛੀਵਾੜਾ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਪੁਲਿਸ ਨੂੰ ਦੋਵਾਂ ਕੋਲੋਂ ਕੁੱਲ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਬਰਾਮਦ ਨਸ਼ੀਲਾ ਪਦਾਰਥ ਕਬਜ਼ੇ ਵਿਚ ਲੈ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਉਕਤ ਦੋਵਾਂ ਭਰਾਵਾਂ ਵਿਰੁੱਧ ਕੇਸ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਪੁਲਿਸ ਵਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਹੈਰੋਇਨ ਕਿਥੋਂ ਲਿਆਂਦੀ ਗਈ ਸੀ ਤੇ ਇਸ ਦੀ ਸਪਲਾਈ ਕਿਥੇ ਕੀਤੀ ਜਾਣੀ ਸੀ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਕਾਬੂ ਅਗਲੀ ਖ਼ਬਰ ਪਿੰਗਲਵਾੜੇ ਨੂੰ ਨਿੱਜੀ ਸੰਪਤੀ ਦਾਨ ਕਰ ਕੇ ਸੁਰਖ਼ੀਆਂ ’ਚ ਆਏ ਸਰਪੰਚ ਕੁਲਦੀਪ ਸਿੰਘ ਭੁੱਲਰ ਦੀ ਲੋਕਪ੍ਰਿਅਤਾ ਨੇ ਵਧਾਈ ਸਿਆਸ...
Ad Position 24