ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਲਈ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ’ਚ ਬਣੇਗਾ ਪੋਲਿੰਗ ਬੂਥ
ਤਲਵੰਡੀ ਭਾਈ, 19 ਸਤੰਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪੰਜਾਬ ਯੂਨੀਵਰਸਿਟੀ ਦੀਆਂ ਸੈਨਟ ਚੋਣਾਂ ਲਈ 20 ਸਤੰਬਰ ਨੂੰ ਪੋਲਿੰਗ ਬੂਥ ਸਥਾਪਿਤ ਕੀਤਾ ਜਾਵੇਗਾ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਸ ਸਬੰਧੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਾਲਜ ਪ੍ਰਸ਼ਾਸਨ ਵਲੋਂ ਲੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਪ
ਪ੍ਰੋਫੈਸਰ ਰਾਜਵਿੰਦਰ ਕੌਰ, ਜਥੇਦਾਰ ਸਤਪਾਲ ਸਿੰਘ
20-09-2026
ਤਲਵੰਡੀ ਭਾਈ, 19 ਸਤੰਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪੰਜਾਬ ਯੂਨੀਵਰਸਿਟੀ ਦੀਆਂ ਸੈਨਟ ਚੋਣਾਂ ਲਈ 20 ਸਤੰਬਰ ਨੂੰ ਪੋਲਿੰਗ ਬੂਥ ਸਥਾਪਿਤ ਕੀਤਾ ਜਾਵੇਗਾ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਸ ਸਬੰਧੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਾਲਜ ਪ੍ਰਸ਼ਾਸਨ ਵਲੋਂ ਲੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਕਾਲਜ ਵਿਚ ਬਣਨ ਵਾਲੇ ਪੋਲਿੰਗ ਬੂਥ ’ਤੇ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਵੋਟਿੰਗ ਦੌਰਾਨ ਚੋਣ ਨਿਯਮਾਂ ਦੀ ਪਾਲਣਾ, ਸੁਰੱਖਿਆ ਤੇ ਵੋਟਰਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਕਾਲਜ ਵਲੋਂ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਚਲਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਨਿਯਮਾਂ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।