20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਖਟੀਕ ਮੁਹੱਲਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਸਵਨਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਵਾਰਡ ਨੰਬਰ 14 ਦੇ ਖਟੀਕ ਮੁਹੱਲਾ ਵਿਖੇ ਵਿਸ਼ੇਸ਼ ਲੋਕ ਮਿਲਣੀ ਕਰਕੇ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹਲਕੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਫੀਡ ਬੈਕ ਲਈ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੇ ਹੋਏ ਮੁਹੱਲਾ ਵਾਸੀਆਂ ਨੇ ਬੁਨਿਆਦੀ ਸਹੂਲਤਾਂ ਤੇ ਵਿਕਾਸ ਕਾਰਜਾਂ ਨਾਲ ਸਬੰਧਿਤ ਆਪਣੀਆਂ ਮੰਗਾਂ ਅਤੇ ਸੁਝਾਅ ਵਿਧਾਇਕ ਦੇ ਧਿਆਨ ’ਚ ਲਿਆਂਦੇ।

Ad Position 21
No active advertisement
ਵਾਰਡ ਨੰਬਰ 14 ਦੇ ਖਟੀਕ ਮੁਹੱਲਾ ਵਿਖੇ ਲੋਕ ਮਿਲਣੀ ਦੌਰਾਨ ਮੁਹੱਲਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ। ਅਜੀਤ ਤਸਵੀਰ 20-09-2026
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਵਾਰਡ ਨੰਬਰ 14 ਦੇ ਖਟੀਕ ਮੁਹੱਲਾ ਵਿਖੇ ਵਿਸ਼ੇਸ਼ ਲੋਕ ਮਿਲਣੀ ਕਰਕੇ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹਲਕੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਫੀਡ ਬੈਕ ਲਈ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੇ ਹੋਏ ਮੁਹੱਲਾ ਵਾਸੀਆਂ ਨੇ ਬੁਨਿਆਦੀ ਸਹੂਲਤਾਂ ਤੇ ਵਿਕਾਸ ਕਾਰਜਾਂ ਨਾਲ ਸਬੰਧਿਤ ਆਪਣੀਆਂ ਮੰਗਾਂ ਅਤੇ ਸੁਝਾਅ ਵਿਧਾਇਕ ਦੇ ਧਿਆਨ ’ਚ ਲਿਆਂਦੇ। ਵਿਧਾਇਕ ਨੇ ਵਿਸ਼ਵਾਸ ਦਿਵਾਇਆ ਕਿ ਜਾਇਜ਼ ਮੰਗਾਂ ਦਾ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਦੌਰਾਨ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਆਖਿਆ ਕਿ ਫ਼ਾਜ਼ਿਲਕਾ ਹਲਕੇ ਦੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ’ਚ ਵੀ ਨਵੇਂ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਕੇ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਐੱਮ.ਸੀ. ਸੰਦੀਪ ਚਲਾਣਾ ਤੇ ਵਿਧਾਇਕ ਦਫ਼ਤਰ ਦੇ ਇੰਚਾਰਜ ਹਰੀਸ਼ ਠਾਕੁਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ’ਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਰਾਜ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਵਿਚ ਤਕਦੀਰ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ
Ad Position 24