21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਜੀਤ, ਜਲੰਧਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਲੱਲਾ ਬਸਤੀ ਦੇ ਬੈਕ ਸਾਈਡ ਬਣੀ ਸਮਾਧ ਨੇੜੇ ਜਲਾਲਾਬਾਦ ਪੁੱਜੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਮੌਕੇ ਤੋਂ ਖਿਸਕਣ ਲੱਗਿਆ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੁਖਚੈਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਢੰਡੀ ਖ਼ੁਰਦ ਥਾਣਾ ਸਦਰ ਜਲਾਲਾਬਾਦ ਦੱਸਿਆ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 21-09-2026
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਲੱਲਾ ਬਸਤੀ ਦੇ ਬੈਕ ਸਾਈਡ ਬਣੀ ਸਮਾਧ ਨੇੜੇ ਜਲਾਲਾਬਾਦ ਪੁੱਜੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਮੌਕੇ ਤੋਂ ਖਿਸਕਣ ਲੱਗਿਆ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੁਖਚੈਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਢੰਡੀ ਖ਼ੁਰਦ ਥਾਣਾ ਸਦਰ ਜਲਾਲਾਬਾਦ ਦੱਸਿਆ। ਉਕਤ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਹਿਲਾ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਮਹਿਲਾ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਵਿੱਦੋ ਬਾਈ ਪਤਨੀ ਜੰਗੀਰ ਸਿੰਘ ਵਾਸੀ ਚੱਕ ਖੁੰਡ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 12 ਸਤੰਬਰ ਨੂੰ ਸਵੇਰੇ 9 ਵਜੇ ਉਹ ਆਪਣੀ ਮੱਝਾਂ ਵਾਲੀ ਹਵੇਲੀ ਵਿਚ ਮੱਝਾਂ ਨੂੰ ਪਾਣੀ ਪਿਆਉਣ ਗਈ ਸੀ ਤਾਂ ਰੀਟਾ ਰਾਣੀ ਪਤਨੀ ਜਗਸੀਰ ਸਿੰਘ ਤੇ ਜਗਸੀਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਚੱਕ ਖੁੰਡ ਵਾਲਾ ਉਸ ਨੂੰ ਗਾਲ਼ੀ-ਗਲੋਚ ਕਰਨ ਲੱਗ ਪਏ। ਜਦੋਂ ਉਹ ਆਪਣੇ ਘਰ ਵੱਲ ਮੁੜਨ ਲੱਗੀ ਤਾਂ ਉਕਤ ਵਿਅਕਤੀਆਂ ਨੇ ਉਸ ਦੇ ਗਲ ਪੈ ਕੇ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ - ਥਾਣਾ ਸਾਈਬਰ ਕ੍ਰਾਈਮ ਫ਼ਾਜ਼ਿਲਕਾ ਪੁਲਿਸ ਨੇ ਮੋਬਾਈਲ ਫ਼ੋਨ ਹੈੱਕ ਕਰਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ੰਕਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਵੀ ਲਾਲ ਪੁੱਤਰ ਕ੍ਰਿਸ਼ਨ ਲਾਲ ਵਾਸੀ ਵਿਜੈ ਨਗਰ 8 ਏ.ਐੱਸ. ਤਹਿਸੀਲ ਵਿਜੈ ਨਗਰ ਜ਼ਿਲ੍ਹਾ ਗੰਗਾਨਗਰ ਹਾਲ ਆਬਾਦ ਮਕਾਨ ਨੰਬਰ ਬੀ 20 ਉੱਤਮ ਵਿਹਾਰ ਕੰਧਵਾਲਾ ਰੋਡ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਮੋਬਾਈਲ ਫ਼ੋਨ ’ਤੇ ਏ.ਪੀ.ਕੇ. ਫਾਈਲ ਮੋਸੂਲ ਹੋਈ ਸੀ, ਜਿਸ ਨੂੰ ਓਪਨ ਕਰਨ ’ਤੇ ਉਸ ਦਾ ਮੋਬਾਈਲ ਫ਼ੋਨ ਹੈੱਕ ਹੋ ਗਿਆ ਜਿਸ ਤੋਂ ਬਾਅਦ ਉਸ ਦੇ ਪੰਜਾਬ ਨੈਸ਼ਨਲ ਬੈਂਕ ਬਰਾਂਚ ਅਬੋਹਰ ਦੇ ਖਾਤੇ ’ਚੋਂ ਤੇ ਕੇਨਰਾ ਬੈਂਕ ਬਰਾਂਚ ਅਬੋਹਰ ਦੇ ਖਾਤੇ ਵਿਚੋਂ ਵੱਖ-ਵੱਖ ਟਰਾਂਜੈਕਸ਼ਨਾਂ ਰਾਹੀਂ ਕੁੱਲ 1,62,001 ਰੁਪਏ ਕੱਟੇ ਗਏ ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਕਾਬੂ ਫਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੌਲਦਾਰ ਪਰਵਿੰਦਰ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਦੌਰਾਨ ਸੈਣੀਆਂ ਰੋਡ ਲੱਕੜ ਮੰਡੀ ਫ਼ਾਜ਼ਿਲਕਾ ਕੋਲ ਮੌਜੂਦ ਸਨ ਤਾਂ ਰਮਨਦੀਪ ਸਿੰਘ ਉਰਫ਼ ਰਮਨਾ ਪੁੱਤਰ ਜਗਤਾਰ ਸਿੰਘ ਵਾਸੀ ਨਵੀਂ ਆਬਾਦੀ ਫ਼ਾਜ਼ਿਲਕਾ ਤੇ ਰਾਜੇਸ਼ ਕੁਮਾਰ ਉਰਫ਼ ਨੋਜੀ ਪੁੱਤਰ ਵਿਲਸਨ ਮਸੀਹ ਵਾਸੀ ਇੰਦਰਾ ਨਗਰੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਨੂੰ ਰੋਕ ਕੇ ਚੈੱਕ ਕੀਤਾ ਗਿਆ। ਉਕਤ ਵਿਅਕਤੀਆਂ ਕੋਲੋਂ 2 ਗਰਾਮ 40 ਮਿਲੀਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਜੈਵੀਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਅਰਨੀਵਾਲਾ ਫੈਕਟਰੀ ਕੋਲ ਪੁੱਜੇ ਤਾਂ ਸਾਹਮਣੇ ਇਕ ਨੌਜਵਾਨ ਕਿਸੇ ਦੀ ਉਡੀਕ ਕਰਦਾ ਦਿਖਾਈ ਦਿੱਤਾ। ਉਕਤ ਨੌਜਵਾਨ ਪੁਲਿਸ ਦੀ ਗੱਡੀ ਦੇਖ ਕੇ ਮੌਕੇ ਤੋਂ ਖਿਸਕਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਲਾਭ ਸਿੰਘ ਉਰਫ਼ ਬੰਟੀ ਪੁੱਤਰ ਅਜੀਤ ਸਿੰਘ ਵਾਸੀ ਅਰਨੀਵਾਲਾ ਦੱਸਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 10 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 3 ਕਾਬੂ ਫਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਡਰੱਗ ਪੈਡਲਰਾਂ ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰਦੇ ਹੋਏ ਲਿੰਕ ਰੋਡ ਮਿਆਨੀ ਬਸਤੀ ਕੋਲ ਪੁੱਜੇ ਤਾਂ ਸਾਹਮਣੇ ਤੋਂ 3 ਨੌਜਵਾਨ ਸ਼ੱਕੀ ਹਾਲਤ ਵਿਚ ਆਉਂਦੇ ਦਿਖਾਈ ਦਿੱਤੇ। ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੀ ਪਛਾਣ ਸੋਨੂੰ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਸਲੇਮ ਸ਼ਾਹ, ਬਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਕੇਹਰ ਸਿੰਘ ਵਾਸੀ ਮਿਆਨੀ ਬਸਤੀ ਤੇ ਸੰਦੀਪ ਸਿੰਘ ਉਰਫ਼ ਲੱਭੀ ਪੁੱਤਰ ਮਹਿੰਦਰ ਸਿੰਘ ਵਾਸੀ ਮੋਜਮ ਵਜੋਂ ਹੋਈ। ਉਕਤ ਵਿਅਕਤੀਆਂ ਕੋਲੋਂ 10 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਦੀ ਅਣਦੇਖੀ ਕਾਰਨ ਕਿਸਾਨ ਕਰਜ਼ੇ ਹੇਠ ਦੱਬਦਾ ਜਾ ਰਿਹਾ ਹੈ-ਕਿਸਾਨ ਆਗੂ ਅਗਲੀ ਖ਼ਬਰ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕਰ ਕੇ ਹਲਕੇ ਦੇ ਮੁੱਦਿਆਂ ’ਤੇ ਕੀਤਾ ਵਿਚਾਰ-ਵਟਾਂਦਰਾ
Ad Position 24