21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪਰਸਵਾਰਥ ਸਭਾ ਮੈਡੀਕਲ ਚੈੱਕਅਪ ਕੈਂਪ ਲਗਾਇਆ

ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ)- ਸਥਾਨਕ ਗਾਂਧੀ ਨਗਰ ਵਿਖੇ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿਖੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਦੰਦਾਂ ਦੀ ਮਾਹਿਰ ਡਾ.

Ad Position 21
No active advertisement
ਅਜੀਤ ਡੈਸਕ 21-09-2026
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ)- ਸਥਾਨਕ ਗਾਂਧੀ ਨਗਰ ਵਿਖੇ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿਖੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਦੰਦਾਂ ਦੀ ਮਾਹਿਰ ਡਾ.ਰਕਸ਼ੰਦਾ ਵਾਟਸ (ਬੀ.ਡੀ.ਐੱਸ.) ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਦੰਦਾਂ ਨਾਲ ਸਬੰਧਿਤ ਵੱਖ-ਵੱਖ ਬਿਮਾਰੀਆਂ, ਉਨ੍ਹਾਂ ਦੇ ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਕਰੀਬ 51 ਮਰੀਜ਼ਾਂ ਦਾ ਮੁਫ਼ਤ ਚੈੱਕਅਪ ਤੇ ਇਲਾਜ ਕੀਤਾ ਗਿਆ। ਡਾ.ਰਕਸ਼ੰਦਾ ਵਾਟਸ ਨੇ ਮਰੀਜ਼ਾਂ ਨੂੰ ਦੰਦਾਂ ਦੀ ਨਿਯਮਤ ਸਫ਼ਾਈ, ਸਹੀ ਦੇਖਭਾਲ ਤੇ ਸਮੇਂ-ਸਿਰ ਦੰਦਾਂ ਦੀ ਜਾਂਚ ਕਰਵਾਉਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਵਲੋਂ ਦੰਦਾਂ ਨਾਲ ਸਬੰਧਿਤ ਸਮੱਸਿਆਵਾਂ ਦੇ ਸੰਭਾਵਿਤ ਕਾਰਨਾਂ ਤੇ ਉਨ੍ਹਾਂ ਦੇ ਨਿਦਾਨ ਅਤੇ ਇਲਾਜ ਦੇ ਵੱਖ-ਵੱਖ ਤਰੀਕਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਗੁਰਚਰਨ ਸਿੰਘ ਕਮੀਰੀਆ, ਰਮੇਸ਼ ਰਾਠੀ, ਸੁਰੇਸ਼ ਚੌਹਾਨ, ਮੈਡਮ ਰਮਨ, ਮਾਨਿਕ ਚੌਹਾਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਕਾਲੋਨੀਆਂ ’ਚ ਸੁਰੱਖਿਆ ਦੇ ਮੱਦੇਨਜ਼ਰ ਲਗਾਏ ਗਏ ਗੇਟ ਲੋਕਾਂ ਦੀਆਂ ਮੁਸ਼ਕਿਆਂ ਵਧਾਉਣ ਲੱਗੇ ਰੋਜ਼ਾਨਾ ਆਵਾਜ... ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਕੀਤੀ ਵਿਸ਼ੇਸ਼ ਮੀਟਿੰਗ
Ad Position 24