ਐਸ.ਪੀ. ਡੀ.ਮਨਜੀਤ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਪਾਸੋਂ 1 ਪਿਸਟਲ 9 ਐਮ.ਐਮ.ਗਲੌਕ, 1 ਬੁਲਟ ਮੋਟਰਸਾਇਕਲ, 1 ਸਪਲੈਂਡਰ ਮੋਟਰਸਾਇਕਲ, 1 ਖੋਲ ਰੌਂਦ,1 ਰੌਂਦ ਦਾ ਸਿੱਕਾ ਤੇ ਜਾਅਲੀ ਨੰਬਰ ਪਲੇਟਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਹਨਾਂ ਹੋਰ ਦੱਸਿਆ ਕਿ ਵਾਰਦਾਤ ਵਾਲੇ ਦਿਨ 2 ਅਣਪਛਾਤੇ ਵਿਅਕਤੀ ਜੋ ਮੋਟਰਸਾਈਕਲ ’ਤੇ ਸਵਾਰ ਸਨ, ਵਿਚੋਂ ਪਿੱਛੇ ਬੈਠੇ ਨੌਜਵਾਨ ਨੇ ਸਿੱਧਾ ਫਾਇਰ ਅਮਨ ਜੈਨ ’ਤੇ ਕੀਤਾ ਜੋ ਦੁਕਾਨ ਦੇ ਸ਼ੀਸ਼ੇ ’ਤੇ ਲੱਗਾ ਸੀ। ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦਾ ਕੋਈ ਵੀ ਅਪਰਾਧਿਕ ਪਿਛੋਕੜ ਨਹੀਂ ਹੈ ਪਰ ਇਸ ਦੇ ਬਾਵਜੂਦ ਉਹਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਜਿਨ੍ਹਾਂ ਪਾਸੋ ਡੁੰਘਾਈ ਨਾਲ ਪੁੱਛਗਿੱਛ ਜਾਰੀ ਹੈ ਤੇ ਇਸ ਦੌਰਾਨ ਉਕਤ ਮਾਮਲੇ ਨਾਲ ਸਬੰਧਿਤ ਹੋਰ ਤੱਥ ਵੀ ਸਾਹਮਣੇ ਆਉਣ ਦੀ ਸੰਭਾਵਨਾ ਹੈ।