22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਖੇਤੀਬਾੜੀ ਅਧਿਕਾਰੀਆਂ ਵਲੋਂ ਕਿਸਾਨ ਜਾਗਰੂਕਤਾ ਕੈਂਪ

ਮਮਦੋਟ, 21 ਸਤੰਬਰ(ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)-ਬਲਾਕ ਖੇਤੀਬਾੜੀ ਅਫਸਰ ਮਮਦੋਟ ਦੀ ਯੋਗ ਅਗਵਾਈ ਹੇਠ ਪਿੰਡ ਨਵਾਂ ਕਿਲ੍ਹਾ ਵਿਖੇ ਗੁਰਦਆਰਾ ਸਾਹਿਬ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਮਦੋਟ ਵਲੋਂ ਸੀ. ਆਰ.

Ad Position 21
No active advertisement
ਅਜੀਤ ਡੈਸਕ 22-09-2026
ਮਮਦੋਟ, 21 ਸਤੰਬਰ(ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)-ਬਲਾਕ ਖੇਤੀਬਾੜੀ ਅਫਸਰ ਮਮਦੋਟ ਦੀ ਯੋਗ ਅਗਵਾਈ ਹੇਠ ਪਿੰਡ ਨਵਾਂ ਕਿਲ੍ਹਾ ਵਿਖੇ ਗੁਰਦਆਰਾ ਸਾਹਿਬ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਮਦੋਟ ਵਲੋਂ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ । ਕੈਂਪ ਦੀ ਸ਼ੁਰੂਆਤ ਕਰਦੇ ਹੋਏ ਬਲਾਕ ਤਕਨੀਕੀ ਮੈਨੇਜਰ ਅਸ਼ਵ ਬਜਾਜ ਵਲੋਂ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰਦਿਆਂ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਜਿਵੇਂ ਕਿ ਸੁਪਰ ਸੀਡਰ, ਮਲਚਰ, ਆਰ.ਐਮ.ਬੀ. ਪਲਾਓ, ਹੈਪੀ ਸੀਡਰ, ਸੁਪਰ ਐਸ.ਐਮ.ਐਸ. ਆਦਿ ਦੀ ਵਰਤੋਂ ਕਰਕੇ ਬਿਜਾਈ ਕੀਤੀ ਜਾਵੇ। ਉਹਨਾਂ ਨੇ ਪਰਾਲੀ ਨੂੰ ਸਾੜਨ ਨਾਲ ਉੱਠਣ ਵਾਲੇ ਧੂੰਏ ਨਾਲ ਵਾਤਾਵਰਨ ਦੇ ਨੁਕਸਾਨ ਅਤੇ ਮਨੁੱਖ ਨੂੰ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਮੈਡਮ ਅਰਪਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨਾਲ ਮੌਜੂਦਾ ਚੱਲ ਰਹੀ ਖੇਤਾਂ ਦੀ ਸਥਿਤੀ ਬਾਰੇ ਗੱਲ ਕਰਦੇ ਝੋਨੇ ਦੀ ਫਸਲ ਵਿਚ ਆ ਰਹੀਆਂ ਬਿਮਾਰੀਆਂ ਤੇ ਕੀੜੇ ਮਕੌੜਿਆਂ ਦੇ ਹਮਲੇ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਗਿਆ। ਕਿਸਾਨਾਂ ਨੂੰ ਸਿਫਾਰਿਸ਼ ਅਨੁਸਾਰ ਸਪਰੇ ਕਰਨ ਦੀ ਸਲਾਹ ਦਿੱਤੀ I ਇਸ ਦੇ ਨਾਲ ਹੀ ਮੈਡਮ ਅਰਪਿੰਦਰ ਕੌਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕੀ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਇਸ ਨੂੰ ਜ਼ਮੀਨ ਵਿਚ ਹੀ ਦਬਾਉਣ ਤਾਂ ਜੋ ਜ਼ਮੀਨ ਦੀ ਉਪਜਾਉ ਸ਼ਕਤੀ ਵਿਚ ਵਾਧਾ ਹੋ ਸਕੇ ਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਕੈਂਪ ਦਾ ਪ੍ਰਬੰਧ ਗੁਰਮੀਤ ਸਿੰਘ ਵਲੋਂ ਕੀਤਾ ਗਿਆ ਤੇ ਕੈਂਪ ਦੌਰਾਨ ਪਿੰਡ ਦੇ ਅਗਾਂਹਵਧੂ ਕਿਸਾਨ ਸੰਪੂਰਨ ਸਿੰਘ, ਹਰਜੀਤ ਸਿੰਘ, ਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਵਿੰਗ ਦਾ ਉਪ ਜ਼ਿਲ੍ਹਾ ਪ੍ਰਧਾਨ ਬਣੇ ਮਨਦੀਪ ਪਿਆਰੇਆਣਾ ਨੂੰ ਵਿਧਾਇਕ ਦਹੀਯਾ ਵਲੋਂ ਵਧਾਈ ਅਗਲੀ ਖ਼ਬਰ ਮੋਟਰਸਾਈਕਲ ਸਵਾਰਾਂ ਨੇ ਫਿਰੌਤੀ ਲਈ ਜੈਨ ਪਲਾਈਵੁੱਡ ਦੀ ਦੁਕਾਨ ’ਤੇ ਕੀਤੀ ...
Ad Position 24