22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਕੁੱਲਗੜ੍ਹੀ ਤੋਂ ਚੰਗਾਲੀ ਕਦੀਮ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ ਤੋਂ ਲੋਕ ਪ੍ਰੇਸ਼ਾਨ

ਕੁੱਲਗੜ੍ਹੀ, 21 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਫਿਰੋਜ਼ਪੁਰ-ਜ਼ੀਰਾ ਮਾਰਗ ਤੋਂ ਅੱਡਾ ਕੁੱਲਗੜ੍ਹੀ ਤੋਂ ਚੰਗਾਲੀ ਕਦੀਮ ਤੋਂ ਚੰਗਾਲੀ ਜਦੀਦ ਅਤੇ ਉਸ ਤੋਂ ਅੱਗੇ ਮੱਲਾਂਵਾਲਾ ਨੂੰ ਜਾਂਦੀ ਲਿੰਕ ਸੜਕ ਦੀ ਹਾਲਤ ਬਹੁਤ ਹੀ ਮਾੜੀ ਹੋ ਚੁੱਕੀ ਹੈ, ਜਿਸ ਕਾਰਨ ਇਲਾਕੇ ਭਰ ਦੇ ਲੋਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਫ਼ੀ ਸਮੇਂ ਤੋਂ ਸੜਕ ’ਤੇ ਮਿੱਟੀ-ਪੱਥਰ ਪਏ ਹੋਣ ਕਰਕੇ ਆਮ ਲੋਕਾਂ ਦਾ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 22-09-2026
ਕੁੱਲਗੜ੍ਹੀ, 21 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਫਿਰੋਜ਼ਪੁਰ-ਜ਼ੀਰਾ ਮਾਰਗ ਤੋਂ ਅੱਡਾ ਕੁੱਲਗੜ੍ਹੀ ਤੋਂ ਚੰਗਾਲੀ ਕਦੀਮ ਤੋਂ ਚੰਗਾਲੀ ਜਦੀਦ ਅਤੇ ਉਸ ਤੋਂ ਅੱਗੇ ਮੱਲਾਂਵਾਲਾ ਨੂੰ ਜਾਂਦੀ ਲਿੰਕ ਸੜਕ ਦੀ ਹਾਲਤ ਬਹੁਤ ਹੀ ਮਾੜੀ ਹੋ ਚੁੱਕੀ ਹੈ, ਜਿਸ ਕਾਰਨ ਇਲਾਕੇ ਭਰ ਦੇ ਲੋਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਫ਼ੀ ਸਮੇਂ ਤੋਂ ਸੜਕ ’ਤੇ ਮਿੱਟੀ-ਪੱਥਰ ਪਏ ਹੋਣ ਕਰਕੇ ਆਮ ਲੋਕਾਂ ਦਾ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ। ਸੜਕ ਦੀ ਖਸਤਾ ਹਾਲਤ ਤੇ ਨਿਰਮਾਣ ਕਾਰਜ ਰੁਕਿਆ ਹੋਣ ਕਾਰਨ ਆਉਣ-ਜਾਣ ਵਾਲੇ ਰਾਹਗੀਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੂੰ ਹੋਰ ਰਸਤਿਆਂ ਰਾਹੀਂ ਆਪਣੇ ਕੰਮ ਕਾਰ ਕਰਨ ਲਈ ਜਾਣਾ ਪੈਂਦਾ ਹੈ। ਇਸ ਸਮੱਸਿਆ ਸਬੰਧੀ ਹਲਕੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨਾਲ ਸੰਪਰਕ ਕੀਤਾ। ਉਨ੍ਹਾਂ ਕਿਹਾ ਕਿ ਮੈਂ ਆਪਣੇ ਪੱਧਰ ’ਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਸਮੱਸਿਆ ਦਾ ਜਲਦ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੜਕ ਦੀ ਸਮੱਸਿਆ ਦਾ ਜਲਦ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਉਹ ਮਜਬੂਰਨ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦਿਨ ਵੀਰਵਾਰ, 24 ਤਰੀਕ ਨੂੰ ਧਰਨਾ ਦੇਣ ਲਈ ਮਜਬੂਰ ਹੋਣਗੇ। ਇਸ ਮੌਕੇ ਲਖਵਿੰਦਰ ਸਿੰਘ ਜੰਬਰ, ਜਗਤਾਰ ਸਿੰਘ ਕੁੱਲਗੜ੍ਹੀ, ਕੁਲਬੀਰ ਸਿੰਘ, ਜਸ਼ਨਪ੍ਰੀਤ ਸਿੰਘ ਜੰਬਰ, ਕਰਨ ਬਰਾੜ ਯੂਥ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਗੋਪੀ ਔਲਖ, ਜਸਬੀਰ ਸਿੰਘ, ਗੁਰਬਚਨ ਸਿੰਘ ਪ੍ਰਧਾਨ, ਕਮਲਪ੍ਰੀਤ ਸਿੰਘ, ਸਰਵਨ ਸਿੰਘ, ਅਜੀਤ ਸਿੰਘ, ਹਰਪਾਲ ਭੱਲਾ, ਮਨਪ੍ਰੀਤ ਸਿੰਘ ਵਿਰਕ, ਗਗਨ ਗਾਮੇਵਾਲਾ, ਗੁਰਸਾਹਿਬ ਸਿੰਘ, ਦਲਜੀਤ ਸਿੰਘ, ਮਨਦੀਪ ਥਿੰਦ ਸਮੇਤ ਹੋਰ ਬਹੁਤ ਸਾਰੇ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਯੂਥ ਵਿੰਗ ਦਾ ਉਪ ਜ਼ਿਲ੍ਹਾ ਪ੍ਰਧਾਨ ਬਣੇ ਮਨਦੀਪ ਪਿਆਰੇਆਣਾ ਨੂੰ ਵਿਧਾਇਕ ਦਹੀਯਾ ਵਲੋਂ ਵਧਾਈ
Ad Position 24