22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ

ਜ਼ੀਰਾ, 21 ਸਤੰਬਰ(ਪ੍ਰਤਾਪ ਸਿੰਘ ਹੀਰਾ)-ਜ਼ਿਲ੍ਹਾ ਫ਼ਿਰੋਜ਼ਪੁਰ ਐਨ. ਜੀ.

Ad Position 21
No active advertisement
ਅਜੀਤ ਡੈਸਕ 22-09-2026
ਜ਼ੀਰਾ, 21 ਸਤੰਬਰ(ਪ੍ਰਤਾਪ ਸਿੰਘ ਹੀਰਾ)-ਜ਼ਿਲ੍ਹਾ ਫ਼ਿਰੋਜ਼ਪੁਰ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਬਲਾਕ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਧਾਨ ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਲੋਕ ਭਲਾਈ ਹਿੱਤ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਤੇ ਮੌਜੂਦਾ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ ਗਈ। ਇਸ ਮੌਕੇ ਆਗੂਆਂ ਨੇ ਵਿਚਾਰ-ਵਟਾਂਦਰਾ ਕਰਦਿਆਂ ਫੈਸਲਾ ਲਿਆ ਕਿ ਆਉਣ ਵਾਲੇ ਸਮੇਂ ਵਿਚ ਸਮਾਜਿਕ ਗਤੀਵਿਧੀਆਂ ਦਾ ਦਾਇਰਾ ਹੋਰ ਵਿਸ਼ਾਲ ਕੀਤਾ ਜਾਵੇਗਾ। ਇਸ ਇਕੱਤਰਤਾ ਵਿਚ ਸਹਾਰਾ ਕਲੱਬ ਪ੍ਰਧਾਨ ਗੁਰਤੇਜ ਸਿੰਘ ਗਿੱਲ, ਜਨ ਕਲਿਆਣ ਸੰਮਤੀ ਪ੍ਰਧਾਨ ਸਤੀਸ਼ ਮੋਹਨ ਦੇਵਗਨ, ਜ਼ੀਰਾ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ, ਸਰਪ੍ਰਸਤ ਸੁਖਦੇਵ ਬਿੱਟੂ, ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਅਸ਼ੋਕ ਕੁਮਾਰ ਪਲਤਾ, ਐਨ.ਜੀ.ਓ. ਦੇ ਜਨਰਲ ਸਕੱਤਰ ਗੁਰਬਖ਼ਸ਼ ਸਿੰਘ, ਖ਼ਜ਼ਾਨਚੀ ਪੁਸ਼ਪਿੰਦਰ ਸਿੰਘ ਹੈਪੀ, ਸਹਾਰਾ ਕਲੱਬ ਦੇ ਸਰਪ੍ਰਸਤ ਨਛੱਤਰ ਸਿੰਘ ਠੇਕੇਦਾਰ, ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਤੋਂ ਦਲਜੀਤ ਸਿੰਘ ਬੰਬੇ ਵਾਲੇ, ਸਟੱਡੀ ਸਰਕਲ ਦੇ ਬਲਵੀਰ ਸਿੰਘ, ਸੇਵਾ ਭਾਰਤੀ ਦੇ ਸਾਬਕਾ ਪ੍ਰਧਾਨ ਪ੍ਰੀਤਮ ਸਿੰਘ, ਸੋਨੂੰ ਗੁਜਰਾਲ, ਤਜਿੰਦਰਜੀਤ ਸਿੰਘ, ਜਗਦੇਵ ਸ਼ਰਮਾ ਅਤੇ ਪਰਮਜੀਤ ਸਿੰਘ ਕਰੀਰ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ -70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ- ਕ੍ਰਿਕਟ ਅੰਡਰ-19 ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਫ਼ਿਰੋਜ਼ਪੁਰ ਵਿਚ ਅੱ... ਅਗਲੀ ਖ਼ਬਰ ਕੁੱਲਗੜ੍ਹੀ ਤੋਂ ਚੰਗਾਲੀ ਕਦੀਮ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ ਤੋਂ ਲੋਕ ਪ੍ਰੇਸ਼ਾਨ
Ad Position 24